Monday, February 24, 2014

ਜੋਸ਼, ਧਾਰਮਿਕ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਜੋਸ਼, ਧਾਰਮਿਕ
                                                    
ਪੰਜਾਬੀ ਮਸੀਹੀ ਸੰਦੇਸ਼
  

ਪਰਕਾਸ਼ ਦੀ ਪੋਥੀ 3:19

19 ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ

 

1 ਕੁਰਿੰਥੀਆਂ ਨੂੰ 15:58

58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ

 

ਲੂਕਾ 22:33

33 ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।

 

ਯਹੋਸ਼ੁਆ 24:15

15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!

 

ਮਰਕੁਸ 4:21

ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ

21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ

 

ਕੁਲੁੱਸੀਆਂ ਨੂੰ 4:5

ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ

 

ਯਹੋਸ਼ੁਆ 24:16

16 ਫ਼ੇਰ ਲੋਕਾਂ ਨੇ ਉੱਤਰ ਦਿੱਤਾ, “ਅਸੀਂ ਕਦੇ ਵੀ ਯਹੋਵਾਹ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗੇ। ਅਸੀਂ ਕਦੇ ਵੀ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਾਂਗੇ!

 

ਰੋਮੀਆਂ ਨੂੰ 12:11

11 ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ

 

ਤੀਤੁਸ ਨੂੰ 2:14

14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ




ਪਰਕਾਸ਼ ਦੀ ਪੋਥੀ 3:19; 1 ਕੁਰਿੰਥੀਆਂ ਨੂੰ 15:58; ਲੂਕਾ 22:33; ਯਹੋਸ਼ੁਆ 24:15; ਮਰਕੁਸ 4:21; ਕੁਲੁੱਸੀਆਂ ਨੂੰ 4:5; ਯਹੋਸ਼ੁਆ 24:16; ਰੋਮੀਆਂ ਨੂੰ 12:11; ਤੀਤੁਸ ਨੂੰ 2:14