Monday, February 24, 2014

ਆਤਮਕ ਜੀਵਨ, ਦੁਆਰਾ ਵਰਣਿਤ



                           ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਜੀਵਨ, ਦੁਆਰਾ ਵਰਣਿਤ
                                       
ਪੰਜਾਬੀ ਮਸੀਹੀ ਸੰਦੇਸ਼


ਰੋਮੀਆਂ ਨੂੰ 6:11

11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ

 

ਗਲਾਤੀਆਂ ਨੂੰ 2:19

19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ

 

1 ਪਤਰਸ 4:6

ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ

 

ਰੋਮੀਆਂ ਨੂੰ 6:4

ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ

 

ਗਲਾਤੀਆਂ ਨੂੰ 5:25

25 ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ

 

1 ਯੂਹੰਨਾ 3:14

14 ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ

 

ਅਫ਼ਸੀਆਂ ਨੂੰ 2:1

ਮੌਤ ਤੋਂ ਜੀਵਨ ਵੱਲ

 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ

 

ਕੁਲੁੱਸੀਆਂ ਨੂੰ 2:13

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ

 

ਰੋਮੀਆਂ ਨੂੰ 12:1

ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ

 

1 ਕੁਰਿੰਥੀਆਂ ਨੂੰ 14:15

15 ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ

 

ਜ਼ਬੂਰ 119:175

175 ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ
    ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ





ਰੋਮੀਆਂ ਨੂੰ 6:11; ਗਲਾਤੀਆਂ ਨੂੰ 2:19; 1 ਪਤਰਸ 4:6; ਰੋਮੀਆਂ ਨੂੰ 6:4; ਗਲਾਤੀਆਂ ਨੂੰ 5:25; 1 ਯੂਹੰਨਾ 3:14; ਅਫ਼ਸੀਆਂ ਨੂੰ 2:1; ਕੁਲੁੱਸੀਆਂ ਨੂੰ 2:13; ਰੋਮੀਆਂ ਨੂੰ 12:1; 1 ਕੁਰਿੰਥੀਆਂ ਨੂੰ 14:15; ਜ਼ਬੂਰ 119:175