Thursday, February 20, 2014

ਸ਼ੈਤਾਨ ਦੇ ਦੂਤ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦੇ ਦੂਤ     
                                                    ਪੰਜਾਬੀ ਮਸੀਹ ਸੰਦੇਸ਼


ਪਰਕਾਸ਼ ਦੀ ਪੋਥੀ 17:8

ਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚੱਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁੱਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ

 

ਪਰਕਾਸ਼ ਦੀ ਪੋਥੀ 16:13

13 ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ

 

ਪਰਕਾਸ਼ ਦੀ ਪੋਥੀ 14:9-11

ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ 10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ 11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।

 

ਪਰਕਾਸ਼ ਦੀ ਪੋਥੀ 13:1-8

 ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ। ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸ ਦੇ ਪੈਰ ਰਿੱਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ

ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂ ਕਿ ਉਸ ਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸੱਕਦਾ ਹੈ?
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ

ਪਰਕਾਸ਼ ਦੀ ਪੋਥੀ 11:7

ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ

 

2 ਥੱਸਲੁਨੀਕੀਆਂ ਨੂੰ 2:3-10

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ

ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ

1 ਯੂਹੰਨਾ 4:1-4

 ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ। ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਚੁੱਕਿਆ ਹੈ

ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ

ਦਾਨੀਏਲ 11:28

28 “‘ਉੱਤਰੀ ਰਾਜਾ ਆਪਣੇ ਦੇਸ ਵਿੱਚ ਬਹੁਤ ਦੌਲਤ ਲੈ ਕੇ ਵਾਪਸ ਪਰਤੇਗਾ। ਫ਼ੇਰ ਉਹ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਮੰਦੀਆਂ ਗੱਲਾਂ ਕਰਨ ਦਾ ਨਿਆਂ ਕਰੇਗਾ। ਉਹ ਉਹੀ ਗੱਲਾਂ ਕਰੇਗਾ ਜਿਸਦੀ ਉਸ ਨੇ ਯੋਜਨਾ ਬਣਾਈ ਸੀ, ਅਤੇ ਫ਼ੇਰ ਉਹ ਆਪਣੇ ਦੇਸ਼ ਵਾਪਸ ਚੱਲਾ ਜਾਵੇਗਾ

 

ਦਾਨੀਏਲ 10:13

13 ਪਰ ਫ਼ਾਰਸ ਦਾ ਸ਼ਹਿਜ਼ਾਦਾ ਮੇਰੇ ਨਾਲ ਲੜਦਾ ਰਿਹਾ ਹੈ ਅਤੇ 21 ਦਿਨਾਂ ਤੋਂ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਫ਼ੇਰ ਸਭ ਤੋਂ ਮਹੱਤਵਪੂਰਣ ਸ਼ਹਿਜਾਦਿਆਂ ਵਿੱਚੋਂ ਇੱਕ, ਮੀਕਾਏਲ, ਮੇਰੀ ਸਹਾਇਤਾ ਕਰਨ ਲਈ ਆਇਆ ਇਸ ਲਈ ਮੈਂ ਉਸ ਨੂੰ ਓੱਥੇ ਫਾਰਸ ਦੇ ਰਾਜੇ ਕੋਲ ਛੱਡ ਦਿੱਤਾ

 

ਦਾਨੀਏਲ 8:9-12

ਫ਼ੇਰ ਉਨ੍ਹਾਂ ਚਹੁਂਆਂ ਸਿੰਗਾਂ ਵਿੱਚਲੇ ਇੱਕ ਸਿੰਗ ਵਿੱਚੋਂ ਇੱਕ ਛੋਟਾ ਸਿੰਗ ਉੱਗ ਆਇਆ। ਉਹ ਛੋਟਾ ਸਿੰਗ ਵੱਧਕੇ ਬਹੁਤ ਵੱਡਾ ਹੋ ਗਿਆ। ਇਹ ਦੱਖਣ ਪੂਰਬ ਵੱਲ ਉੱਗ ਪਿਆ। ਇਹ ਖੂਬਸੂਰਤ ਧਰਤੀ ਵੱਲ ਉੱਗ ਪਿਆ 10 ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵੱਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ 11 ਇਹ ਛੋਟਾ ਸਿੰਗ ਬਹੁਤ ਤਾਕਤਵਰ ਹੋ ਗਿਆ ਅਤੇ ਫ਼ੇਰ ਇਹ ਸਤਾਰਿਆਂ ਦੇ ਹਾਕਮ (ਪਰਮੇਸ਼ੁਰ) ਦੇ ਵਿਰੁੱਧ ਹੋ ਗਿਆ। ਉਸ ਛੋਟੇ ਸਿੰਗ ਨੇ ਹਾਕਮ (ਪਰਮੇਸ਼ੁਰ) ਨੂੰ ਚੜ੍ਹਾਈਆਂ ਜਾਣ ਵਾਲੀਆਂ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਜਿਸ ਥਾਂ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ, ਉਸ ਨੇ ਇਸ ਨੂੰ ਢਾਹ ਦਿੱਤਾ 12 ਰੋਜ਼ਾਨਾ ਚੜ੍ਹਾਵਿਆਂ ਤੋਂ ਇਲਾਵਾ ਉਸ ਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸ ਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ

 

ਲੂਕਾ 11:14-15

14 ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ। 15 ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

 

ਮੱਤੀ 12:22

22 ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ

ਲੂਕਾ 13:11-16

11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ 12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ! 13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ

14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।
15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ? 16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।

ਪਰਕਾਸ਼ ਦੀ ਪੋਥੀ 12:7

ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ

 

2 ਪਤਰਸ 2:4

ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ

 

ਮੱਤੀ 25:41

41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

 

2 ਪਤਰਸ 2:18-19

18 ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ 19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ

 

ਯਿਰਮਿਯਾਹ 50:6

ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ
    ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ।
ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ।
    ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ

 

ਯਸਾਯਾਹ 3:12

12 ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ

ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ

 

ਕਹਾਉਤਾਂ 7:21

21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ

 

2 ਰਾਜਿਆਂ 21:9-26

ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ

10 ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ: 11 ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ 12 ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ 13 ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ 14 ਉੱਥੋਂ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ! 15 ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ 16 ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।
17 ਮਨੱਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ 18 ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿਉੱਜ਼ਾ ਦਾ ਬਾਗ਼ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ

ਆਮੋਨ ਦਾ ਥੋੜੀ ਦੇਰ ਰਾਜ ਕਰਨਾ

19 ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁੱਲਮਥ ਸੀ ਜੋ ਯਾਟਬਾਹੀ ਦੀ ਹਾਰੂਸ਼ ਦੀ ਧੀ ਸੀ
20 ਆਮੋਨ ਨੇ ਵੀ ਆਪਣੇ ਪਿਤਾ ਵਾਂਗ ਉਹ ਗ਼ਲਤ ਕੰਮ ਕੀਤੇ। ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ 21 ਆਮੋਨ ਨੇ ਵੀ ਆਪਣੇ ਪਿਉ ਵਾਂਗ ਹੀ ਉਨ੍ਹਾਂ ਬੁੱਤਾਂ ਦੀ ਉਪਾਸਨਾ ਅਤੇ ਸੇਵਾ ਕੀਤੀ 22 ਉਸ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਨੂੰ ਛੱਡ ਦਿੱਤਾ ਅਤੇ ਓਵੇਂ ਨਹੀਂ ਰਹਿਆ ਜਿਵੇਂ ਯਹੋਵਾਹ ਨੇ ਕਿਹਾ ਸੀ
23 ਆਮੋਨ ਪਾਤਸ਼ਾਹ ਦੇ ਸੇਵਕਾਂ ਨੇ ਉਸ ਦੇ ਵਿਰੁੱਧ ਮਤਾ ਪਕਾ ਕੇ ਉਸ ਨੂੰ ਮਾਰ ਸੁੱਟਿਆ ਅਤੇ ਉਹ ਵੀ ਉਸ ਦੇ ਆਪਣੇ ਹੀ ਘਰ ਵਿੱਚ 24 ਪਰ ਉਸ ਦੇਸ਼ ਦੇ ਲੋਕਾਂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਵਿਉਂਤ ਬਣਾਈ ਸੀ। ਫ਼ਿਰ ਲੋਕਾਂ ਨੇ ਆਮੋਨ ਦੇ ਪੁੱਤਰ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ
25 ਆਮੋਨ ਪਾਤਸ਼ਾਹ ਦੇ ਹੋਰ ਬਾਕੀ ਦੇ ਕੰਮ ਯਹੂਦਾਹ ਪਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ 26 ਆਮੋਨ ਪਾਤਸ਼ਾਹ ਨੂੰ ਉੱਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ

ਬਿਵਸਥਾ ਸਾਰ 13:13

13 ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)

 

2 ਪਤਰਸ 2:1-3

 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ

 

ਮੱਤੀ 24:24

24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ

 

ਮੱਤੀ 7:15

15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ

 

ਹਿਜ਼ਕੀਏਲ 13:6-9

“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ

“‘ਝੂਠੇ ਨਬੀਓ, ਜਿਹੜੇ ਦਰਸ਼ਨ ਤੁਸੀਂ ਦੇਖੇ ਸਨ ਉਹ ਸੱਚੇ ਨਹੀਂ ਸਨ। ਤੁਸੀਂ ਜਾਦੂ ਕੀਤੇ ਅਤੇ ਆਖਿਆ ਕਿ ਚੀਜ਼ਾਂ ਵਾਪਰਨਗੀਆਂ। ਪਰ ਤੁਸੀਂ ਝੂਠ ਬੋਲਿਆ। ਤੁਸੀਂ ਆਖਿਆ ਕਿ ਯਹੋਵਾਹ ਨੇ ਉਹ ਗੱਲਾਂ ਆਖੀਆਂ। ਪਰ ਮੈਂ ਤੁਹਾਡੇ ਨਾਲ ਗੱਲ ਨਹੀਂ ਕੀਤੀ ਸੀ।
ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!

ਯਿਰਮਿਯਾਹ 29:21

21 ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: “ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਹਮਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ

 

ਯਿਰਮਿਯਾਹ 28:15

15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ

 

ਯਿਰਮਿਯਾਹ 23:26-27

26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ 27 ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ

 

ਬਿਵਸਥਾ ਸਾਰ 13:5

ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ

 

ਯੂਹੰਨਾ 13:2

ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ

 

ਯੂਹੰਨਾ 6:70

70 ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।

ਲੂਕਾ 22:3

ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ

 

ਮਰਕੁਸ 8:33

33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।

 

ਮੱਤੀ 16:23

23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।

 

ਰਸੂਲਾਂ ਦੇ ਕਰਤੱਬ 5:1-9

 ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ। ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।
5-6 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ
ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।
ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।

 

1 ਯੂਹੰਨਾ 3:8-10

ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ

ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ 10 ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ

ਰਸੂਲਾਂ ਦੇ ਕਰਤੱਬ 13:10

10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ



ਪਰਕਾਸ਼ ਦੀ ਪੋਥੀ 17:8; ਪਰਕਾਸ਼ ਦੀ ਪੋਥੀ 16:13; ਪਰਕਾਸ਼ ਦੀ ਪੋਥੀ 14:9-11; ਪਰਕਾਸ਼ ਦੀ ਪੋਥੀ 13:1-8; ਪਰਕਾਸ਼ ਦੀ ਪੋਥੀ 11:7; 2 ਥੱਸਲੁਨੀਕੀਆਂ ਨੂੰ 2:3-10; 1 ਯੂਹੰਨਾ 4:1-4; ਦਾਨੀਏਲ 11:28; ਦਾਨੀਏਲ 10:13; ਦਾਨੀਏਲ 8:9-12; ਲੂਕਾ 11:14-15; ਮੱਤੀ 12:22; ਲੂਕਾ 13:11-16; ਪਰਕਾਸ਼ ਦੀ ਪੋਥੀ 12:7; 2 ਪਤਰਸ 2:4; ਮੱਤੀ 25:41; 2 ਪਤਰਸ 2:18-19; ਯਿਰਮਿਯਾਹ 50:6; ਯਸਾਯਾਹ 3:12; ਕਹਾਉਤਾਂ 7:21; 2 ਰਾਜਿਆਂ 21:9-26; ਬਿਵਸਥਾ ਸਾਰ 13:13; 2 ਪਤਰਸ 2:1-3; ਮੱਤੀ 24:24; ਮੱਤੀ 7:15, ਹਿਜ਼ਕੀਏਲ 13:6-9; ਯਿਰਮਿਯਾਹ 29:21; ਯਿਰਮਿਯਾਹ 28:15; ਯਿਰਮਿਯਾਹ 23:26-27; ਬਿਵਸਥਾ ਸਾਰ 13:5; ਯੂਹੰਨਾ 13:2; ਯੂਹੰਨਾ 6:70; ਲੂਕਾ 22:3; ਮਰਕੁਸ 8:33; ਮੱਤੀ 16:23; ਰਸੂਲਾਂ ਦੇ ਕਰਤੱਬ 5:1-9; 1 ਯੂਹੰਨਾ 3:8-10; ਰਸੂਲਾਂ ਦੇ ਕਰਤੱਬ 13:10; ਯੂਹੰਨਾ 8:44