Monday, February 24, 2014

ਆਤਮਕ ਇੱਛਾਵਾਂ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਇੱਛਾਵਾਂ
                                           
ਪੰਜਾਬੀ ਮਸੀਹੀ ਸੰਦੇਸ਼

ਯਸਾਯਾਹ 26:9

ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ
    ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ।
ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ
    ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ

 

1 ਥੱਸਲੁਨੀਕੀਆਂ ਨੂੰ 2:17

17 ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ

 

1 ਤਿਮੋਥਿਉਸ ਨੂੰ 3:1

 ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ

 

1 ਪਤਰਸ 2:2

ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ

 

1 ਕੁਰਿੰਥੀਆਂ ਨੂੰ 14:1

 ਪ੍ਰੇਮ ਉਹ ਚੀਜ਼ ਹੈ ਜਿਸ ਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹੜੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵੱਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ




ਯਸਾਯਾਹ 26:9; 1 ਥੱਸਲੁਨੀਕੀਆਂ ਨੂੰ 2:17; 1 ਤਿਮੋਥਿਉਸ ਨੂੰ 3:1; 1 ਪਤਰਸ 2:2; 1 ਕੁਰਿੰਥੀਆਂ ਨੂੰ 14:1