Thursday, February 20, 2014

ਮਾਪਿਆਂ ਦਾ ਪਿਆਰ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਦਾ ਪਿਆਰ
                                                    
ਪੰਜਾਬੀ ਮਸੀਹੀ ਸੰਦੇਸ਼

 

ਇਬਰਾਨੀਆਂ ਨੂੰ 12:6

ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
    ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।

ਕਹਾਉਤਾਂ 13:24

24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ

 

ਰੋਮੀਆਂ ਨੂੰ 5:8

ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ

 

ਕਹਾਉਤਾਂ 22:6

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ

 

ਲੂਕਾ 15:20

20 ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ

 “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ

 

ਮਰਕੁਸ 9:24

24 ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।

 

ਮਰਕੁਸ 5:23

23 ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।

 

2 ਸਮੂਏਲ 18:5

ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, “ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।

ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ

 

2 ਸਮੂਏਲ 13:39

39 ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ

 

2 ਸਮੂਏਲ 12:16

16 ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ

 

ਉਤਪਤ 46:30

30 ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਸ਼ਾਂਤੀ ਨਾਲ ਮਰ ਸੱਕਾਂਗਾ। ਮੈਂ ਤੇਰਾ ਚਿਹਰਾ ਦੇਖ ਲਿਆ ਹੈ ਅਤੇ ਮੈਂ ਜਾਣਦਾ ਹਾਂ ਕਿ ਤੂੰ ਹਾਲੇ ਜਿਉਂਦਾ ਹੈ।

 

ਉਤਪਤ 42:38

38 ਪਰ ਯਾਕੂਬ ਨੇ ਆਖਿਆ, “ਮੈਂ ਬਿਨਯਾਮੀਨ ਨੂੰ ਤੁਹਾਡੇ ਨਾਲ ਨਹੀਂ ਜਾਣ ਦਿਆਂਗਾ। ਉਸਦਾ ਭਰਾ ਮਰ ਚੁੱਕਿਆ ਹੈ ਅਤੇ ਉਹ ਮੇਰੀ ਪਤਨੀ ਦਾ ਇੱਕੋ-ਇੱਕ ਪੁੱਤਰ ਬੱਚਿਆਂ ਹੈ। ਜੇ ਉਸ ਨਾਲ ਮਿਸਰ ਦੀ ਯਾਤਰਾ ਦੌਰਾਨ ਕੁਝ ਵਾਪਰਿਆ ਤਾਂ ਮੈਂ ਮਾਰਿਆ ਜਾਵਾਂਗਾ। ਤੁਸੀਂ ਮੈਨੂੰ ਇੱਕ ਸੋਗੀ, ਬੁੱਢੇ ਬੰਦੇ ਨੂੰ ਕਬਰ ਵਿੱਚ ਸੁੱਟ ਦਿਉਂਗੇ।

 

ਉਤਪਤ 37:35

35 ਯਾਕੂਬ ਦੇ ਸਾਰੇ ਪੁੱਤਰਾਂ, ਧੀਆਂ ਨੇ ਉਸ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਯਾਕੂਬ ਨੇ ਦਿਲ ਨਾ ਧਰਿਆ। ਯਾਕੂਬ ਨੇ ਆਖਿਆ, “ਮੈਂ ਆਪਣੇ ਪੁੱਤਰ ਦਾ ਉਸ ਦਿਨ ਤੱਕ ਸੋਗ ਮਨਾਉਂਦਾ ਰਹਾਂਗਾ ਜਦੋਂ ਤੱਕ ਕਿ ਮੈਂ ਮਰ ਨਹੀਂ ਜਾਂਦਾ। [a] ਇਸ ਲਈ ਯਾਕੂਬ ਆਪਣੇ ਪੁੱਤਰ ਯੂਸੁਫ਼ ਦਾ ਸੋਗ ਮਨਾਉਂਦਾ ਰਿਹਾ

 

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ



ਇਬਰਾਨੀਆਂ ਨੂੰ 12:6; ਕਹਾਉਤਾਂ 13:24; ਰੋਮੀਆਂ ਨੂੰ 5:8; ਕਹਾਉਤਾਂ 22:6; ਲੂਕਾ 15:20; ਮਰਕੁਸ 9:24; ਮਰਕੁਸ 5:23; 2 ਸਮੂਏਲ 18:5; 2 ਸਮੂਏਲ 13:39; 2 ਸਮੂਏਲ 12:16; ਉਤਪਤ 46:30; ਉਤਪਤ 42:38; ਉਤਪਤ 37:35; ਅਫ਼ਸੀਆਂ ਨੂੰ 6:4