Monday, February 24, 2014

ਆਤਮਕ ਅੰਨੇਪਣ ਦੇ ਪਰ੍ਭਾਵ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਅੰਨੇਪਣ ਦੇ ਪਰ੍ਭਾਵ
                                   
ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 1:20-22

20 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ

21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ 22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ

 

ਬਿਵਸਥਾ ਸਾਰ 28:28-29

28 ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ 29 ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲੱਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ

 

ਜ਼ਬੂਰ 82:5

ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ
    ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
    ਢਹਿ-ਢੇਰੀ ਹੋ ਰਹੀ ਹੈ।

ਯਸਾਯਾਹ 59:10

10 ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ
    ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ।
ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ।
    ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ।
    ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ

 

ਵਿਰਲਾਪ 4:14

14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ
    ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ।
ਉਹ ਖੂਨ ਨਾਲ ਕਲੰਕਤ ਹੋ ਗਏ ਸਨ,
    ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ

ਮੱਤੀ 6:23

23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ

 

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

1 ਯੂਹੰਨਾ 1:6

ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ

 

ਯੂਹੰਨਾ 2:11

11 ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ




ਰੋਮੀਆਂ ਨੂੰ 1:20-22; ਬਿਵਸਥਾ ਸਾਰ 28:28-29; ਜ਼ਬੂਰ 82:5; ਯਸਾਯਾਹ 59:10; ਵਿਰਲਾਪ 4:14; ਮੱਤੀ 6:23; 2 ਕੁਰਿੰਥੀਆਂ ਨੂੰ 4:4; 1 ਯੂਹੰਨਾ 1:6; ਯੂਹੰਨਾ 2:11