Monday, February 24, 2014

ਆਤਮਕ ਅੰਨਾਪਣ ਪਾਪ ਦਾ ਨਤੀਜਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਅੰਨਾਪਣ ਪਾਪ ਦਾ ਨਤੀਜਾ
                                           
ਪੰਜਾਬੀ ਮਸੀਹੀ ਸੰਦੇਸ਼
  

ਵਿਰਲਾਪ 4:14

14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ
    ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ।
ਉਹ ਖੂਨ ਨਾਲ ਕਲੰਕਤ ਹੋ ਗਏ ਸਨ,
    ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

ਯੂਹੰਨਾ 3:19-20

19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ

 

ਯੂਹੰਨਾ 12:39-40

39 ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸੱਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,

40 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ
    ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ।
ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ,
ਨਾ ਦਿਮਾਗ ਨਾਲ ਸਮਝ ਸੱਕਣ
    ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।

 

ਅਫ਼ਸੀਆਂ ਨੂੰ 4:17-19

ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ

17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ। 18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ 19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ




ਵਿਰਲਾਪ 4:14; 2 ਕੁਰਿੰਥੀਆਂ ਨੂੰ 4:4; ਯੂਹੰਨਾ 3:19-20; ਯੂਹੰਨਾ 12:39-40; ਅਫ਼ਸੀਆਂ ਨੂੰ 4:17-19