ਬਾਈਬਲ ਦੇ ਕੁਝ ਵਚਨ ਵਿਸ਼ਾ : ਮੰਨਾ
ਪੰਜਾਬੀ ਮਸੀਹੀ ਸੰਦੇਸ਼
ਪੰਜਾਬੀ ਮਸੀਹੀ ਸੰਦੇਸ਼
ਕੂਚ 16:31
31 ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।
ਯਹੋਸ਼ੁਆ 5:12
12 ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।
ਕੂਚ 16:32-35
32 ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”
33 ਇਸ ਲਈ ਮੂਸਾ ਨੇ ਹਾਰੂਨ ਨੂੰ ਆਖਿਆ,
“ਇੱਕ ਜੱਗ ਲਵੋ ਅਤੇ ਇਸ ਵਿੱਚ ਅੱਠ ਕੱਪ ਮੰਨ ਦੇ ਭਰੋ। ਇਸ ਮੰਨ ਨੂੰ ਯਹੋਵਾਹ ਦੇ ਅੱਗੇ ਰੱਖਣ ਲਈ ਬਚਾਵੋ। ਇਸ ਨੂੰ ਸਾਡੇ ਉੱਤਰਾਧਿਕਾਰੀਆਂ ਲਈ ਬਚਾਵੋ।” 34 (ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।) 35 ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
ਗਿਣਤੀ 11:6-9
6 ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!” 7 (ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ। 8 ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ। 9 ਮੰਨ ਹਰ ਰਾਤ ਤੇਲ ਭਿੱਜੀ ਧਰਤੀ ਉੱਤੇ ਡਿੱਗਦਾ ਸੀ।)
ਨਹਮਯਾਹ 9:15
15 ਉਹ ਭੁੱਖੇ ਸਨ,
ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ।
ਉਹ ਪਿਆਸੇ ਸਨ
ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ
ਤੇ ਉਨ੍ਹਾਂ ਨੂੰ ਤੂੰ ਆਖਿਆ,
‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’
ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।
ਜ਼ਬੂਰ 78:24-25
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ
ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ।
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ
ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
ਯੂਹੰਨਾ 6:31
31 ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”
ਇਬਰਾਨੀਆਂ ਨੂੰ 9:4
4 ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
ਬਿਵਸਥਾ ਸਾਰ 8:3
3 ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।
ਬਿਵਸਥਾ ਸਾਰ 8:16
16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।
ਨਹਮਯਾਹ 9:20
20 ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ।
ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ,
ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।
ਮੱਤੀ 4:4
4 ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਯੂਹੰਨਾ 6:50-51
50 ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”
ਯੂਹੰਨਾ 6:32-35
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 ਲੋਕਾਂ ਨੇ ਆਖਿਆ,
“ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”
35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
ਪਰਕਾਸ਼ ਦੀ ਪੋਥੀ 2:17
17 “ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ।
“ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ [a] ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
ਕੂਚ
16:31; ਯਹੋਸ਼ੁਆ 5:12; ਕੂਚ
16:32-35; ਗਿਣਤੀ 11:6-9; ਨਹਮਯਾਹ 9:15; ਜ਼ਬੂਰ
78:24-25; ਯੂਹੰਨਾ 6:31; ਇਬਰਾਨੀਆਂ ਨੂੰ
9:4; ਬਿਵਸਥਾ ਸਾਰ
8:3; ਬਿਵਸਥਾ ਸਾਰ
8:16; ਨਹਮਯਾਹ 9:20; ਮੱਤੀ
4:4; ਯੂਹੰਨਾ 6:50-51; ਯੂਹੰਨਾ 6:32-35; ਪਰਕਾਸ਼ ਦੀ ਪੋਥੀ 2:17
