Monday, February 24, 2014

ਆਤਮਕ ਗਰੀਬੀ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਗਰੀਬੀ
                                           
ਪੰਜਾਬੀ ਮਸੀਹੀ ਸੰਦੇਸ਼


ਮੱਤੀ 5:3

ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ
    ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ

 

2 ਇਤਹਾਸ 15:3

ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਥਾ ਤੋਂ ਬਿਨਾ ਜੀਵੇ ਹਨ

 

ਜ਼ਬੂਰ 74:9

ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ
    ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ।
    ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ

ਵਿਰਲਾਪ 2:9

ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ
    ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ।
ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ।
    ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ

ਹਿਜ਼ਕੀਏਲ 7:26

26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ

 

ਆਮੋਸ 8:11

11 ਯਹੋਵਾਹ ਮੇਰਾ ਸੁਆਮੀ ਆਖਦਾ ਹੈ:

ਉਹ ਦਿਨ ਰਹੇ ਹਨ
    ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ।
ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ।
    ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ

 

ਲੂਕਾ 15:14

14 ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ

 

ਅਫ਼ਸੀਆਂ ਨੂੰ 2:12

12 ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ

 

1 ਤਿਮੋਥਿਉਸ ਨੂੰ 6:5

ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ

 

ਪਰਕਾਸ਼ ਦੀ ਪੋਥੀ 3:1717 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ




ਮੱਤੀ 5:3; 2 ਇਤਹਾਸ 15:3; ਜ਼ਬੂਰ 74:9; ਵਿਰਲਾਪ 2:9; ਹਿਜ਼ਕੀਏਲ 7:26; ਆਮੋਸ 8:11; ਲੂਕਾ 15:14; ਅਫ਼ਸੀਆਂ ਨੂੰ 2:12; 1 ਤਿਮੋਥਿਉਸ ਨੂੰ 6:5; ਪਰਕਾਸ਼ ਦੀ ਪੋਥੀ 3:17