Thursday, February 20, 2014

ਬਾਂਝਪਨ ਦੇ ਕਾਰਨ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਬਾਂਝਪਨ ਦੇ ਕਾਰਨ
                                                 ਪੰਜਾਬੀ ਮਸੀਹੀ ਸੰਦੇਸ਼

 

ਉਤਪਤ 17:17

17 ਅਬਰਾਹਾਮ ਨੇ ਧਰਤੀ ਤੇ ਝੁਕ ਕੇ ਸਿਜਦਾ ਕੀਤਾ ਇਹ ਦਰਸਾਉਣ ਲਈ ਕਿ ਉਹ ਪਰਮੇਸ਼ੁਰ ਦਾ ਆਦਰ ਕਰਦਾ ਸੀ। ਪਰ ਉਹ ਹੱਸ ਪਿਆ ਅਤੇ ਮਨ ਵਿੱਚ ਸੋਚਿਆ, “ਮੈਂ 100 ਵਰ੍ਹਿਆਂ ਦਾ ਹੋ ਗਿਆ ਹਾਂ। ਮੈਂ ਪੁੱਤਰ ਪੈਦਾ ਨਹੀਂ ਕਰ ਸੱਕਦਾ। ਅਤੇ ਸਾਰਾਹ 90 ਵਰ੍ਹਿਆਂ ਦੀ ਹੈ। ਉਹ ਬੱਚਾ ਪੈਦਾ ਨਹੀਂ ਕਰ ਸੱਕਦੀ।

 

ਉਤਪਤ 18:11

11 ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ

 

ਉਤਪਤ 20:18

17-18 ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ

 

1 ਸਮੂਏਲ 1:5

ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ

 

1 ਸਮੂਏਲ 1:6

ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ

ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ

 

ਉਤਪਤ 30:2

ਯਾਕੂਬ ਰਾਖੇਲ ਨਾਲ ਨਾਰਾਜ਼ ਹੋ ਗਿਆ। ਉਸ ਨੇ ਆਖਿਆ, “ਮੈਂ ਪਰਮੇਸ਼ੁਰ ਨਹੀਂ ਹਾਂ। ਇਹ ਪਰਮੇਸ਼ੁਰ ਹੀ ਹੈ ਜਿਸ ਨੇ ਤੈਨੂੰ ਬੱਚਿਆਂ ਦੀ ਦਾਤ ਨਹੀਂ ਦਿੱਤੀ।

 

ਉਤਪਤ 16:2

ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ

 

ਲੇਵੀਆਂ ਦੀ ਪੋਥੀ 20:20

20 ਕਿਸੇ ਆਦਮੀ ਨੂੰ ਆਪਣੇ ਚਾਚੇ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਉਸਦਾ ਆਪਣੇ ਚਾਚੇ ਨਾਲ ਜਿਨਸੀ ਸੰਬੰਧ ਬਨਾਉਣ ਵਰਗਾ ਹੋਵੇਗਾ। ਉਸ ਆਦਮੀ ਅਤੇ ਉਸ ਦੇ ਚਾਚੇ ਦੀ ਪਤਨੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ। ਉਹ ਬੇਔਲਾਦ ਮਰਨਗੇ

 

ਲੇਵੀਆਂ ਦੀ ਪੋਥੀ 20:21

21 ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨਾਲ ਸ਼ਾਦੀ ਕਰਨਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ

 

ਅੱਯੂਬ 18:19

19 ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ,
    ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ

 

1 ਸਮੂਏਲ 15:33

33 ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ

 

ਯਿਰਮਿਯਾਹ 22:30

30 ਯਹੋਵਾਹ ਆਖਦਾ ਹੈ, “ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ:
    ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ!
ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ।
    ਅਤੇ ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ।
    ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।’”

ਜ਼ਬੂਰ 109:13

13 ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ
    ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ



ਉਤਪਤ 17:17; ਉਤਪਤ 18:11; ਉਤਪਤ 20:18; 1 ਸਮੂਏਲ 1:5; 1 ਸਮੂਏਲ 1:6; ਉਤਪਤ 30:2; ਉਤਪਤ 16:2; ਲੇਵੀਆਂ ਦੀ ਪੋਥੀ 20:20; ਲੇਵੀਆਂ ਦੀ ਪੋਥੀ 20:21; ਅੱਯੂਬ 18:19; 1 ਸਮੂਏਲ 15:33; ਯਿਰਮਿਯਾਹ 22:30; ਜ਼ਬੂਰ 109:13