Monday, February 24, 2014

ਆਤਮਕ ਸਮਝ


                                    ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸਮਝ
                                                  
ਪੰਜਾਬੀ ਮਸੀਹੀ ਸੰਦੇਸ਼


2 ਰਾਜਿਆਂ 4:9

ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ

 

ਯੂਹੰਨਾ 4:19

19 ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ

 

ਯੂਹੰਨਾ 4:42

42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।

 

1 ਰਾਜਿਆਂ 22:19-23

19 ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ 20 ਯਹੋਵਾਹ ਨੇ ਆਖਿਆ, ‘ਕੌਣ ਅਹਾਬ ਨੂੰ ਭਰਮਾਏਗਾ? ਤਾਂ ਜੋ ਉਹ ਰਾਮੋਥ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓੱਥੇ ਉਹ ਮਾਰਿਆਂ ਜਾਵੇਗਾ।ਤਾਂ ਦੂਤ ਨਿਰਣਾਂ ਨਾ ਕਰ ਸੱਕੇ ਕਿ ਉਹ ਕੀ ਕਰਨ 21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, ‘ਮੈਂ ਉਸ ਨੂੰ ਭਰਮਾਵਾਂਗਾ! 22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।

23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।

 

2 ਇਤਹਾਸ 18:18-22

18 ਮੀਕਾਯਾਹ ਨੇ ਕਿਹਾ, “ਤੁਸੀਂ ਯਹੋਵਾਹ ਦਾ ਬਚਨ ਸੁਣੋ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸੁਰਗ ਦੀ ਸਾਰੀ ਸੈਨਾ ਉਸ ਦੇ ਸੱਜੇ-ਖੱਬੇ ਖਲੋਤੀ ਸੀ 19 ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ20 ਤਦ ਇੱਕ ਆਤਮਾ ਨਿਕਲ ਕੇ ਯਹੋਵਾਹ ਦੇ ਅੱਗੇ ਖਲੋ ਗਿਆ ਅਤੇ ਆਖਿਆ, ‘ਮੈਂ ਅਹਾਬ ਨੂੰ ਭਰਮਾਵਾਂਗਾ।ਯਹੋਵਾਹ ਨੇ ਉਸ ਆਤਮੇ ਨੂੰ ਪੁੱਛਿਆ, ‘ਕਿਵੇਂ? 21 ਤਾਂ ਉਸ ਆਤਮੇ ਨੇ ਜਵਾਬ ਦਿੱਤਾ, ‘ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵੱਸ ਜਾਵਾਂਗਾ।ਤਾਂ ਯਹੋਵਾਹ ਨੇ ਆਖਿਆ, ‘ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾਹ ਅਤੇ ਜਾ ਕੇ ਆਪਣਾ ਕਾਰਜ ਕਰ।

22 ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।

 

ਯਿਰਮਿਯਾਹ 23:16-22

16 ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ:
ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ।
    ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ।
ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ।
    ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ।
    ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ।
17 ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ
    ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ।
    ਉਹ ਆਖਦੇ ਨੇ, ‘ਤੁਹਾਨੂੰ ਸ਼ਾਂਤੀ ਮਿਲੇਗੀ।
ਕੁਝ ਲੋਕ ਬਹੁਤ ਜ਼ਿੱਦੀ ਹਨ।
    ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ।
ਇਸ ਲਈ ਉਹ ਨਬੀ ਆਖਦੇ ਨੇ,
    ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!’
18 ਪਰ ਉਨ੍ਹਾਂ ਨਬੀਆਂ ਵਿੱਚੋਂ ਕੋਈ ਵੀ ਯਹੋਵਾਹ ਦੀ ਸੰਗਤ ਵਿੱਚ ਸ਼ਾਮਿਲ ਨਹੀਂ ਹੈ
    ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਨੂੰ ਦੇਖਿਆ ਸੁਣਿਆ ਨਹੀਂ।
    ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਹੀਂ ਦਿੱਤਾ ਹੈ।
19 ਹੁਣ ਯਹੋਵਾਹ ਵੱਲੋਂ ਭੇਜੀ ਗਈ ਸਜ਼ਾ, ਤੂਫ਼ਾਨ ਵਾਂਗ ਆਵੇਗੀ,
    ਯਹੋਵਾਹ ਦਾ ਕਹਿਰ ਵਾਵਰੋਲੇ ਵਰਗਾ ਹੋਵੇਗਾ।
    ਇਹ ਮੰਦੇ ਲੋਕਾਂ ਦੇ ਸਿਰਾਂ ਉੱਤੇ ਟੁੱਟ ਪਵੇਗਾ।
20 ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ
    ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ।
ਜਦੋਂ ਉਹ ਦਿਨ ਖਤਮ ਹੋ ਜਾਵੇਗਾ,
    ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ।
21 ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ
    ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ।
ਮੈਂ ਉਨ੍ਹਾਂ ਨਾਲ ਨਹੀਂ ਬੋਲਿਆ
    ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ।
22 ਜੇ ਉਹ ਮੇਰੀ ਸੰਗਤ ਵਿੱਚ ਖਲੋਤੇ ਹੁੰਦੇ,
    ਫ਼ੇਰ ਉਹ ਯਹੂਦਾਹ ਦੇ ਲੋਕਾਂ ਨੂੰ ਮੇਰੇ ਸੰਦੇਸ਼ ਦੱਸਦੇ।
ਉਹ ਲੋਕਾਂ ਨੂੰ ਮੰਦੇ ਅਮਲਾਂ ਤੋਂ ਰੋਕ ਦਿੰਦੇ।
    ਉਹ ਉਨ੍ਹਾਂ ਨੂੰ ਬਦੀ ਤੋਂ ਰੋਕ ਦਿੰਦੇ

 

ਰਸੂਲਾਂ ਦੇ ਕਰਤੱਬ 5:3

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?

 

ਰਸੂਲਾਂ ਦੇ ਕਰਤੱਬ 8:23

23 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।

 

ਰਸੂਲਾਂ ਦੇ ਕਰਤੱਬ 16:18

18 ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ

 

ਮੱਤੀ 16:17

17 ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ

 

1 ਕੁਰਿੰਥੀਆਂ ਨੂੰ 12:10

10 ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ

 

1 ਯੂਹੰਨਾ 4:1

ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ

 ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ




2 ਰਾਜਿਆਂ 4:9; ਯੂਹੰਨਾ 4:19; ਯੂਹੰਨਾ 4:42; 1 ਰਾਜਿਆਂ 22:19-23; 2 ਇਤਹਾਸ 18:18-22; ਯਿਰਮਿਯਾਹ 23:16-22; ਰਸੂਲਾਂ ਦੇ ਕਰਤੱਬ 5:3; ਰਸੂਲਾਂ ਦੇ ਕਰਤੱਬ 8:23; ਰਸੂਲਾਂ ਦੇ ਕਰਤੱਬ 16:18; ਮੱਤੀ 16:17; 1 ਕੁਰਿੰਥੀਆਂ ਨੂੰ 12:10; 1 ਯੂਹੰਨਾ 4:1