Monday, February 24, 2014

ਆਤਮਕ ਸੰਪੂਰਨਤਾ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੰਪੂਰਨਤਾ
                                                 
ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 14:20

20 ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ

 

ਫ਼ਿਲਿੱਪੀਆਂ ਨੂੰ 3:20-21

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ

 

ਇਬਰਾਨੀਆਂ ਨੂੰ 6:1-3

 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ

 

1 ਕੁਰਿੰਥੀਆਂ ਨੂੰ 13:11

11 ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ

 

ਅਫ਼ਸੀਆਂ ਨੂੰ 4:13

13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ

 

ਅਫ਼ਸੀਆਂ ਨੂੰ 4:15

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

ਇਬਰਾਨੀਆਂ ਨੂੰ 5:14

14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

1 ਯੂਹੰਨਾ 2:14

14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

 

ਗਲਾਤੀਆਂ ਨੂੰ 5:22-23

22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ, 23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ

 

ਕੁਲੁੱਸੀਆਂ ਨੂੰ 1:9-10

ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:

ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ; 10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;

 

ਅਫ਼ਸੀਆਂ ਨੂੰ 4:13-15

13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ

14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

ਅਫ਼ਸੀਆਂ ਨੂੰ 4:20-24

20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ 21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ 22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ 23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ 24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ

 

ਕੁਲੁੱਸੀਆਂ ਨੂੰ 2:6-7

ਮਸੀਹ ਵਿੱਚ ਜਿਉਣਾ ਜਾਰੀ ਰੱਖੋ

ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ

 

ਕੁਲੁੱਸੀਆਂ ਨੂੰ 3:9-10

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ

 

ਇਬਰਾਨੀਆਂ ਨੂੰ 5:12-14

12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

ਇਬਰਾਨੀਆਂ ਨੂੰ 6:1-2

 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ

 

1 ਪਤਰਸ 2:1-3

ਜਿਉਂਦਾ ਪੱਥਰ ਅਤੇ ਪਵਿੱਤਰ ਲੋਕ

 ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ। ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚੱਖ ਲਿਆ ਹੈ

 

2 ਪਤਰਸ 3:17-18

17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ



1 ਕੁਰਿੰਥੀਆਂ ਨੂੰ 14:20; ਫ਼ਿਲਿੱਪੀਆਂ ਨੂੰ 3:20-21; ਇਬਰਾਨੀਆਂ ਨੂੰ 6:1-3; 1 ਕੁਰਿੰਥੀਆਂ ਨੂੰ 13:11; ਅਫ਼ਸੀਆਂ ਨੂੰ 4:13; ਅਫ਼ਸੀਆਂ ਨੂੰ 4:15; ਇਬਰਾਨੀਆਂ ਨੂੰ 5:14; 1 ਯੂਹੰਨਾ 2:14; ਗਲਾਤੀਆਂ ਨੂੰ 5:22-23; ਕੁਲੁੱਸੀਆਂ ਨੂੰ 1:9-10; ਅਫ਼ਸੀਆਂ ਨੂੰ 4:13-15; ਅਫ਼ਸੀਆਂ ਨੂੰ 4:20-24; ਕੁਲੁੱਸੀਆਂ ਨੂੰ 2:6-7; ਕੁਲੁੱਸੀਆਂ ਨੂੰ 3:9-10; ਇਬਰਾਨੀਆਂ ਨੂੰ 5:12-14; ਇਬਰਾਨੀਆਂ ਨੂੰ 6:1-2; 1 ਪਤਰਸ 2:1-3; 2 ਪਤਰਸ 3:17-18