Monday, February 24, 2014

ਆਤਮਕ ਡੂੰਘਾਈ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਡੂੰਘਾਈ
                                         
ਪੰਜਾਬੀ ਮਸੀਹੀ ਸੰਦੇਸ਼      

1 ਕੁਰਿੰਥੀਆਂ ਨੂੰ 2:10

10 ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ

ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ

 

ਜ਼ਬੂਰ 42:7

ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ
    ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ

 

ਅੱਯੂਬ 11:7

ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ?
    ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?

 

ਅੱਯੂਬ 11:8

ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ!
    ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ

 

ਰੋਮੀਆਂ ਨੂੰ 8:39

38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ

 

ਰੋਮੀਆਂ ਨੂੰ 11:33

33 ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ

 

ਅਫ਼ਸੀਆਂ ਨੂੰ 3:18

18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ

 

ਹੋਸ਼ੇਆ 5:2

ਤੁਸੀਂ ਕਈ ਘੋਰ ਗੁਨਾਹ ਕੀਤੇ ਹਨ ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਸਜ਼ਾ ਦੇਵਾਂਗਾ

 

ਹੋਸ਼ੇਆ 9:9

ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ

 

ਪਰਕਾਸ਼ ਦੀ ਪੋਥੀ 2:24

24 ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ



1 ਕੁਰਿੰਥੀਆਂ ਨੂੰ 2:10; ਜ਼ਬੂਰ 42:7; ਅੱਯੂਬ 11:7; ਅੱਯੂਬ 11:8; ਰੋਮੀਆਂ ਨੂੰ 8:39; ਰੋਮੀਆਂ ਨੂੰ 11:33; ਅਫ਼ਸੀਆਂ ਨੂੰ 3:18; ਹੋਸ਼ੇਆ 5:2; ਹੋਸ਼ੇਆ 9:9; ਪਰਕਾਸ਼ ਦੀ ਪੋਥੀ 2:24