Thursday, February 20, 2014

ਸ਼ੈਤਾਨ ਪਰਮੇਸ਼ੁਰ ਦੇ ਦੁਸ਼ਮਣ ਦੇ ਤੌਰ ਤੇ


                       ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਪਰਮੇਸ਼ੁਰ ਦੇ ਦੁਸ਼ਮਣ ਦੇ ਤੌਰ ਤੇ
                                          ਪੰਜਾਬੀ ਮਸੀਹ ਸੰਦੇਸ਼

1 ਇਤਹਾਸ 21:1

 ਸ਼ਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ

 

ਅੱਯੂਬ 2:1-7

ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ

ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ। ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?

ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।
ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।
ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।
ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।
ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ

 

ਜ਼ਕਰਯਾਹ 3:1-2

ਪਰਧਾਨ ਜਾਜਕ

ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ। ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।

 

1 ਥੱਸਲੁਨੀਕੀਆਂ ਨੂੰ 2:18

18 ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ

 

ਪਰਕਾਸ਼ ਦੀ ਪੋਥੀ 12:10

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ

 

ਅੱਯੂਬ 1:8-11

ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।

ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ 10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ 11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।

 

1 ਤਿਮੋਥਿਉਸ ਨੂੰ 5:14

14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਅਫ਼ਸੀਆਂ ਨੂੰ 6:11-13

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

 

ਦਾਨੀਏਲ 10:13

13 ਪਰ ਫ਼ਾਰਸ ਦਾ ਸ਼ਹਿਜ਼ਾਦਾ ਮੇਰੇ ਨਾਲ ਲੜਦਾ ਰਿਹਾ ਹੈ ਅਤੇ 21 ਦਿਨਾਂ ਤੋਂ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਫ਼ੇਰ ਸਭ ਤੋਂ ਮਹੱਤਵਪੂਰਣ ਸ਼ਹਿਜਾਦਿਆਂ ਵਿੱਚੋਂ ਇੱਕ, ਮੀਕਾਏਲ, ਮੇਰੀ ਸਹਾਇਤਾ ਕਰਨ ਲਈ ਆਇਆ ਇਸ ਲਈ ਮੈਂ ਉਸ ਨੂੰ ਓੱਥੇ ਫਾਰਸ ਦੇ ਰਾਜੇ ਕੋਲ ਛੱਡ ਦਿੱਤਾ

 

ਦਾਨੀਏਲ 12:1

 ਦਰਸ਼ਨ ਵਿੱਚਲੇ ਆਦਮੀ ਨੇ ਆਖਿਆ, ‘ਦਾਨੀਏਲ, ਉਸ ਸਮੇਂ, ਮਹਾਨ ਸ਼ਹਿਜ਼ਾਦਾ (ਦੂਤ) ਮੀਕਾਏਲ ਉੱਠ ਖਲੋਵੇਗਾ। ਮੀਕਾਏਲ ਤੁਹਾਡੇ ਯਹੂਦੀ ਲੋਕਾਂ ਦਾ ਅਧਿਕਾਰੀ ਹੈ। ਉੱਥੇ ਬਹੁਤ ਮੁਸੀਬਤ ਦਾ ਸਮਾਂ ਆਵੇਗਾ, ਉਸਤੋਂ ਬਦਤਰ, ਜਦੋਂ ਤੋਂ ਕੌਮਾਂ ਧਰਤੀ ਉੱਤੇ ਆਈਆਂ ਹਨ। ਪਰ ਦਾਨੀਏਲ, ਉਸ ਵੇਲੇ ਤੁਹਾਡੇ ਲੋਕਾਂ ਵਿੱਚੋਂ ਹਰ ਕੋਈ, ਜਿਸਦਾ ਨਾਮ ਜੀਵਨ ਦੀ ਪਵਿੱਤਰ ਪੁਸਤਕ ਵਿੱਚ ਲਿਖਿਆ ਹੋਇਆ ਹੈ ਬਚ ਜਾਵੇਗਾ

 

ਪਰਕਾਸ਼ ਦੀ ਪੋਥੀ 12:7

ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ

 

ਮੱਤੀ 16:23

23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।

 

ਮਰਕੁਸ 8:33

33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।

 

ਮੱਤੀ 13:3-19

ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ,

ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ। ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।

ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ

10 ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ 12 ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ 13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ 14 ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ:
ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ
    ਪਰ ਸਮਝੋਗੇ ਨਹੀਂ।
ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ
    ਪਰ ਦੇਖੋਂਗੇ ਨਹੀਂ।
15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,
    ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,
    ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
    ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ
ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ।
    ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।
16 ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ 17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ

ਯਿਸੂ ਦੀ ਬੀਜ ਬਾਰੇ ਵਿਆਖਿਆ

18 ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ
19 ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ

 

ਮਰਕੁਸ 4:3-16

ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।

ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।

ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ

10 ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ
11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ 12 ਮੈਂ ਇਉਂ ਕਰਦਾ ਹਾਂ ਤਾਂ ਜੋ:
ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ।
    ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ।
ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ
    ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।

ਯਿਸੂ ਦੀ ਬੀਜ ਬਾਰੇ ਵਿਆਖਿਆ

13 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ? 14 ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ 15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ
16 ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ

ਲੂਕਾ 8:4-12

ਇੱਕ ਕਿਸਾਨ ਦੇ ਬੀਜ ਬੀਜਣ ਦਾ ਦ੍ਰਿਸ਼ਟਾਂਤ

ਸਾਰਿਆਂ ਸ਼ਹਿਰਾਂ ਤੋਂ ਲੋਕ ਇਕੱਠੇ ਹੋਕੇ ਵੱਡੀ ਭੀੜ ਵਾਂਗ ਆਏ। ਅਤੇ ਉਸ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:

ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ ਕੁਝ ਬੀਜ ਕੰਡਿਆਲੀਆਂ ਝਾੜੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿੱਚਕਾਰ ਉੱਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦੱਬ ਗਏ ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵੱਧ ਪੈਦਾ ਹੋਈ।
ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।
ਯਿਸੂ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?
10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ:
ਉਹ ਵੇਖਦੇ ਹੋਏ ਵੀ
    ਨਾ ਵੇਖਣ
ਅਤੇ ਸੁਣਦਿਆਂ ਹੋਇਆਂ ਵੀ
    ਨਾ ਸਮਝਣ।

ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ

11 ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ। 12 ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ

 

ਮੱਤੀ 13:24-39

ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ

24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25 ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ 26 ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ 27 ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?

28 ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।
ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
29 ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ 30 ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।

ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ

31 ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ। 32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।
33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।
34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ 35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ:
ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ,
    ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।

ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ

36 ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।
37 ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ 38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ 39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ

ਰਸੂਲਾਂ ਦੇ ਕਰਤੱਬ 13:8-10

ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ

 

1 ਯੂਹੰਨਾ 3:7-10

ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ

ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ 10 ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ

 

ਪਰਕਾਸ਼ ਦੀ ਪੋਥੀ 13:6

ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ

 

ਜ਼ਕਰਯਾਹ 3:2

ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।

 

ਲੂਕਾ 10:19

19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ

 

ਪਰਕਾਸ਼ ਦੀ ਪੋਥੀ 12:9

ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

 

ਪਰਕਾਸ਼ ਦੀ ਪੋਥੀ 20:2-3

ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

2 ਕੁਰਿੰਥੀਆਂ ਨੂੰ 6:15

15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ

 

ਬਿਵਸਥਾ ਸਾਰ 13:13

13 ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)

 

1 ਰਾਜਿਆਂ 21:10

10 ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।

 

ਕਹਾਉਤਾਂ 6:12

ਬੁਰਾ ਬੰਦਾ

12 ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ

 

ਪਰਕਾਸ਼ ਦੀ ਪੋਥੀ 12:4

ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕੱਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਬੱਚਾ ਪੈਦਾ ਹੋਵੇ ਅਜਗਰ ਉਸ ਔਰਤ ਦੇ ਬੱਚੇ ਨੂੰ ਨਿਗਲ ਜਾਣਾ ਚਾਹੁੰਦਾ ਸੀ

 

ਉਤਪਤ 3:1-5

ਪਾਪ ਦੀ ਸ਼ੁਰੂਆਤ

ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”

ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।



1 ਇਤਹਾਸ 21:1; ਅੱਯੂਬ 2:1-7; ਜ਼ਕਰਯਾਹ 3:1-2; 1 ਥੱਸਲੁਨੀਕੀਆਂ ਨੂੰ 2:18; ਪਰਕਾਸ਼ ਦੀ ਪੋਥੀ 12:10; ਅੱਯੂਬ 1:8-11; 1 ਤਿਮੋਥਿਉਸ ਨੂੰ 5:14; ਪਰਕਾਸ਼ ਦੀ ਪੋਥੀ 2:10; ਅਫ਼ਸੀਆਂ ਨੂੰ 6:11-13; ਦਾਨੀਏਲ 10:13; ਦਾਨੀਏਲ 12:1; ਪਰਕਾਸ਼ ਦੀ ਪੋਥੀ 12:7; ਮੱਤੀ 16:23; ਮਰਕੁਸ 8:33; ਮੱਤੀ 13:3-19; ਮਰਕੁਸ 4:3-16; ਲੂਕਾ 8:4-12; ਮੱਤੀ 13:24-39; ਰਸੂਲਾਂ ਦੇ ਕਰਤੱਬ 13:8-10; 1 ਯੂਹੰਨਾ 3:7-10; ਪਰਕਾਸ਼ ਦੀ ਪੋਥੀ 13:6; ਜ਼ਕਰਯਾਹ 3:2; ਲੂਕਾ 10:19; ਪਰਕਾਸ਼ ਦੀ ਪੋਥੀ 12:9; ਪਰਕਾਸ਼ ਦੀ ਪੋਥੀ 20:2-3; 2 ਕੁਰਿੰਥੀਆਂ ਨੂੰ 6:15; ਬਿਵਸਥਾ ਸਾਰ 13:13; 1 ਰਾਜਿਆਂ 21:10; ਕਹਾਉਤਾਂ 6:12; ਪਰਕਾਸ਼ ਦੀ ਪੋਥੀ 12:4; ਉਤਪਤ 3:1-5