Thursday, February 20, 2014

ਸ਼ੈਤਾਨੀ ਹਮਲਾ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨੀ ਹਮਲਾ
                                                 ਪੰਜਾਬੀ ਮਸੀਹ ਸੰਦੇਸ਼



ਲੂਕਾ 8:2

ਕੁਝ ਔਰਤਾਂ ਵੀ ਉਸ ਦੇ ਨਾਲ ਸਨ ਜਿਨ੍ਹਾਂ ਨੂੰ ਉਸ ਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉੱਥੇ ਉਨ੍ਹਾਂ ਵਿੱਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸ ਨੂੰ ਸੱਤ ਭੂਤ ਚਿੰਬੜੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕੱਢਿਆ ਸੀ

 

ਲੂਕਾ 8:30

30 ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?”

ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ

 

ਲੂਕਾ 11:26

26 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।

 

ਲੂਕਾ 22:3

ਯਹੂਦਾ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਉਂਦਾ ਹੈ

ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

ਪਰਕਾਸ਼ ਦੀ ਪੋਥੀ 11:7

ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ


1 ਪਤਰਸ 5:8-9

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ




ਲੂਕਾ 8:2; ਲੂਕਾ 8:30; ਲੂਕਾ 11:26; ਲੂਕਾ 22:3; 1 ਪਤਰਸ 5:8; ਪਰਕਾਸ਼ ਦੀ ਪੋਥੀ 11:7; 1 ਪਤਰਸ 5:8-9