Monday, February 24, 2014

ਆਤਮਕ ਸ਼ਾਂਤੀ



                                    ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸ਼ਾਂਤੀ
                                                 
ਪੰਜਾਬੀ ਮਸੀਹੀ ਸੰਦੇਸ਼

 

ਰੋਮੀਆਂ ਨੂੰ 15:33

33 ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ

 

2 ਕੁਰਿੰਥੀਆਂ ਨੂੰ 13:11

11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ

 

1 ਥੱਸਲੁਨੀਕੀਆਂ ਨੂੰ 5:23

23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ

 

ਇਬਰਾਨੀਆਂ ਨੂੰ 13:20

20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ

 

ਯਸਾਯਾਹ 26:12

12 ਯਹੋਵਾਹ, ਤੂੰ ਉਹ ਸਭ ਕੁਝ ਕਰਨ ਵਿੱਚ ਸਫ਼ਲ ਹੋਇਆ ਹੈਂ ਜਿਨ੍ਹਾਂ ਨੂੰ ਅਸੀਂ ਕਰਨ ਦੀ ਕੋਸ਼ਿਸ਼ ਕੀਤੀ ਸੀ
    ਇਸ ਲਈ ਸਾਨੂੰ ਸ਼ਾਂਤੀ ਦੇ

 

ਜ਼ਬੂਰ 85:8

ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ
    ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
    ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ

 

2 ਥੱਸਲੁਨੀਕੀਆਂ ਨੂੰ 3:16

ਅੰਤਿਮ ਨਿਰਦੇਸ਼

16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ

 

ਯਸਾਯਾਹ 9:6

ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।

 

ਲੂਕਾ 1:79

79 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ
    ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।

 

ਅਫ਼ਸੀਆਂ ਨੂੰ 2:14

14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ

 

ਯਸਾਯਾਹ 53:5

ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ


ਅਫ਼ਸੀਆਂ ਨੂੰ 2:14-15
14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ 15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ

 

ਕੁਲੁੱਸੀਆਂ ਨੂੰ 1:20

20     ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,
    ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।
ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ

ਯੂਹੰਨਾ 14:27

27 ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ




ਰੋਮੀਆਂ ਨੂੰ 15:33; 2 ਕੁਰਿੰਥੀਆਂ ਨੂੰ 13:11; 1 ਥੱਸਲੁਨੀਕੀਆਂ ਨੂੰ 5:23; ਇਬਰਾਨੀਆਂ ਨੂੰ 13:20; ਯਸਾਯਾਹ 26:12; ਜ਼ਬੂਰ 85:8; 2 ਥੱਸਲੁਨੀਕੀਆਂ ਨੂੰ 3:16; ਯਸਾਯਾਹ 9:6; ਲੂਕਾ 1:79; ਅਫ਼ਸੀਆਂ ਨੂੰ 2:14; ਯਸਾਯਾਹ 53:5; ਅਫ਼ਸੀਆਂ ਨੂੰ 2:14-15; ਕੁਲੁੱਸੀਆਂ ਨੂੰ 1:20; ਯੂਹੰਨਾ 14:27