Thursday, February 20, 2014

ਦੁਖਾਂ ਅਤੇ ਕਸ਼ਟਾਂ ਵਿੱਚ ਆਨੰਦਿਤ ਹੋਣਾ


                       ਬਾਈਬਲ ਦੇ ਕੁਝ ਵਚਨ ਵਿਸ਼ਾ : ਦੁਖਾਂ ਅਤੇ ਕਸ਼ਟਾਂ ਵਿੱਚ ਆਨੰਦਿਤ ਹੋਣਾ
                                                    
ਪੰਜਾਬੀ ਮਸੀਹੀ ਸੰਦੇਸ਼


ਰੋਮੀਆਂ ਨੂੰ 5:3

ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ

 

ਰੋਮੀਆਂ ਨੂੰ 12:12

12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ

 

ਹਬਕੱੂਕ 3:17-18

ਹਮੇਸ਼ਾ ਯਹੋਵਾਹ ਵਿੱਚ ਹੀ ਆਨੰਦ ਮਾਣੋ

17 ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ,
    ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ,
ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ,
    ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ,
ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ
    ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
18 ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ
    ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ

 

ਮੱਤੀ 5:12

12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ

 

ਲੂਕਾ 6:23

23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ

 

ਰਸੂਲਾਂ ਦੇ ਕਰਤੱਬ 5:41

41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ

 

ਰਸੂਲਾਂ ਦੇ ਕਰਤੱਬ 16:23-25

23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ। 24 ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ

25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ

 

2 ਕੁਰਿੰਥੀਆਂ ਨੂੰ 6:10

10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ

 

ਕੁਲੁੱਸੀਆਂ ਨੂੰ 1:24

ਪੌਲੁਸ ਦਾ ਕਲੀਸਿਯਾ ਲਈ ਕਾਰਜ

24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ

 

ਇਬਰਾਨੀਆਂ ਨੂੰ 10:34

34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ

 

1 ਪਤਰਸ 4:12-13

ਮਸੀਹੀਆਂ ਵਜੋਂ ਦੁੱਖ ਭੋਗਣਾ

12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। 13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ



ਰੋਮੀਆਂ ਨੂੰ 5:3; ਰੋਮੀਆਂ ਨੂੰ 12:12; ਹਬਕੱੂਕ 3:17-18; ਮੱਤੀ 5:12; ਲੂਕਾ 6:23; ਰਸੂਲਾਂ ਦੇ ਕਰਤੱਬ 5:41; ਰਸੂਲਾਂ ਦੇ ਕਰਤੱਬ 16:23-25; 2 ਕੁਰਿੰਥੀਆਂ ਨੂੰ 6:10; ਕੁਲੁੱਸੀਆਂ ਨੂੰ 1:24; ਇਬਰਾਨੀਆਂ ਨੂੰ 10:34; 1 ਪਤਰਸ 4:12-13