Monday, February 24, 2014

ਆਤਮਕ ਯੁੱਧ, ਬਸਤ੍ਰ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਯੁੱਧ, ਬਸਤ੍ਰ
                                                    
ਪੰਜਾਬੀ ਮਸੀਹੀ ਸੰਦੇਸ਼
  

ਜ਼ਬੂਰ 28:7-8

ਯਹੋਵਾਹ ਹੀ ਮੇਰੀ ਤਾਕਤ ਹੈ
ਉਹੀ ਮੇਰੀ ਢਾਲ ਹੈ।
    ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
    ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ
    ਯਹੋਵਾਹ ਉਸ ਨੂੰ ਬਚਾਉਂਦਾ ਹੈ।
    ਯਹੋਵਾਹ ਉਸਦੀ ਸ਼ਕਤੀ ਹੈ

ਉਤਪਤ 15:1

 ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।

 

ਬਿਵਸਥਾ ਸਾਰ 33:29

29 ਇਸਰਾਏਲ, ਤੂੰ ਸੁਭਾਗਾ ਹੈ
    ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ।
ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ।
    ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ।
    ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ।
ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ
    ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।

ਜ਼ਬੂਰ 3:3

ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ
    ਤੂੰ ਮੇਰੀ ਮਹਿਮਾ ਹੈਂ।
    ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ

ਜ਼ਬੂਰ 7:10

10 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ
    ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ

ਜ਼ਬੂਰ 119:114

114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ
    ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ

ਰੋਮੀਆਂ ਨੂੰ 13:12-14

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ 13 ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ 14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ

 

ਅਫ਼ਸੀਆਂ ਨੂੰ 4:22-24

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ 23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ 24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ

 

ਕੁਲੁੱਸੀਆਂ ਨੂੰ 3:9

ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ

 

1 ਪਤਰਸ 4:1

 ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ

 

ਅਫ਼ਸੀਆਂ ਨੂੰ 6:14

14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ

 

ਜ਼ਬੂਰ 119:95

95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ
    ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ

 

ਅਫ਼ਸੀਆਂ ਨੂੰ 4:14-15

14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

ਕੁਲੁੱਸੀਆਂ ਨੂੰ 2:8

ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ

 

2 ਤਿਮੋਥਿਉਸ ਨੂੰ 1:13-14

13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ 14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ

 

1 ਪਤਰਸ 1:13

13 ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ

 

ਕਹਾਉਤਾਂ 4:23

23 ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ

 

ਕਹਾਉਤਾਂ 13:6

ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ

 

ਯਸਾਯਾਹ 61:10

ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ

10 ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ।
    ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ।
ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ।
    ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ।
ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ।
    ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ

 

ਜ਼ਕਰਯਾਹ 3:1-4

ਪਰਧਾਨ ਜਾਜਕ

 ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ। ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।

ਯਹੋਸ਼ੁਆ ਦੂਤ ਦੇ ਸਾਹਮਣੇ ਖੜ੍ਹਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।

ਅਫ਼ਸੀਆਂ ਨੂੰ 6:15

15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ

 

ਯੂਹੰਨਾ 14:27

27 ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ

ਯੂਹੰਨਾ 16:33

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

 

ਫ਼ਿਲਿੱਪੀਆਂ ਨੂੰ 4:6-7

ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ

 

ਅਫ਼ਸੀਆਂ ਨੂੰ 6:16

16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ

 

ਰੋਮੀਆਂ ਨੂੰ 1:17

17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ। 

 

ਹਬਕੱੂਕ 2:4

ਇਹ ਸੰਦੇਸ਼ ਉਨ੍ਹਾਂ ਲਈ ਕੁਝ ਨਹੀਂ ਕਰ ਸੱਕਦਾ ਜਿਹੜੇ ਇਸ ਨੂੰ ਸੁਣਨ ਤੋਂ ਇਨਕਾਰੀ ਹਨ, ਪਰ ਭਲੇ ਲੋਕ ਇਸ ਨਾਲ ਸਹਿਮਤ ਹੋਣਗੇ। ਅਤੇ ਜਿਉਣਗੇ ਕਿਉਂ ਕਿ ਸੰਦੇਸ਼ ਭਰੋਸੇਮਂਦ ਹੈ।

 

1 ਪਤਰਸ 5:9

ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ

 

1 ਯੂਹੰਨਾ 5:4

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ

 

ਅਫ਼ਸੀਆਂ ਨੂੰ 6:17

17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ

 

1 ਥੱਸਲੁਨੀਕੀਆਂ ਨੂੰ 5:8-9

ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ

ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ

 

ਤੀਤੁਸ ਨੂੰ 2:11-14

11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ 13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ 14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ

 

1 ਯੂਹੰਨਾ 3:3

ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ

 

2 ਕੁਰਿੰਥੀਆਂ ਨੂੰ 10:4

ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ

 

ਜ਼ਬੂਰ 119:11

11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ
    ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ


2 ਤਿਮੋਥਿਉਸ ਨੂੰ 3:16-17
16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ

 

ਇਬਰਾਨੀਆਂ ਨੂੰ 4:12

12 ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ

 

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

 

ਜ਼ਬੂਰ 55:16-18

16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ,
    ਯਹੋਵਾਹ ਮੈਨੂੰ ਉੱਤਰ ਦੇਵੇਗਾ।
17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ
    ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ
    ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ

 

ਇਬਰਾਨੀਆਂ ਨੂੰ 4:16

16 ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ

 

ਯਾਕੂਬ 5:16

16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ




ਜ਼ਬੂਰ 28:7-8; ਉਤਪਤ 15:1; ਬਿਵਸਥਾ ਸਾਰ 33:29; ਜ਼ਬੂਰ 3:3; ਜ਼ਬੂਰ 7:10; ਜ਼ਬੂਰ 119:114; ਰੋਮੀਆਂ ਨੂੰ 13:12-14; ਅਫ਼ਸੀਆਂ ਨੂੰ 4:22-24; ਕੁਲੁੱਸੀਆਂ ਨੂੰ 3:9; 1 ਪਤਰਸ 4:1; ਅਫ਼ਸੀਆਂ ਨੂੰ 6:14; ਜ਼ਬੂਰ 119:95; ਅਫ਼ਸੀਆਂ ਨੂੰ 4:14-15; ਕੁਲੁੱਸੀਆਂ ਨੂੰ 2:8; 2 ਤਿਮੋਥਿਉਸ ਨੂੰ 1:13-14; 1 ਪਤਰਸ 1:13; ਕਹਾਉਤਾਂ 4:23; ਕਹਾਉਤਾਂ 13:6; ਯਸਾਯਾਹ 61:10; ਜ਼ਕਰਯਾਹ 3:1-4; ਅਫ਼ਸੀਆਂ ਨੂੰ 6:15; ਯੂਹੰਨਾ 14:27; ਯੂਹੰਨਾ 16:33; ਫ਼ਿਲਿੱਪੀਆਂ ਨੂੰ 4:6-7; ਅਫ਼ਸੀਆਂ ਨੂੰ 6:16; ਰੋਮੀਆਂ ਨੂੰ 1:17; ਹਬਕੱੂਕ 2:4; 1 ਪਤਰਸ 5:9; 1 ਯੂਹੰਨਾ 5:4; ਅਫ਼ਸੀਆਂ ਨੂੰ 6:17; 1 ਥੱਸਲੁਨੀਕੀਆਂ ਨੂੰ 5:8-9; ਤੀਤੁਸ ਨੂੰ 2:11-14; 1 ਯੂਹੰਨਾ 3:3; 2 ਕੁਰਿੰਥੀਆਂ ਨੂੰ 10:4; ਜ਼ਬੂਰ 119:11; 2 ਤਿਮੋਥਿਉਸ ਨੂੰ 3:16-17; ਇਬਰਾਨੀਆਂ ਨੂੰ 4:12; ਅਫ਼ਸੀਆਂ ਨੂੰ 6:18; ਜ਼ਬੂਰ 55:16-18; ਇਬਰਾਨੀਆਂ ਨੂੰ 4:16; ਯਾਕੂਬ 5:16