Monday, February 24, 2014

ਆਤਮਕ ਸਵੇਰ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸਵੇਰ
                                              
ਪੰਜਾਬੀ ਮਸੀਹੀ ਸੰਦੇਸ਼



2 ਪਤਰਸ 1:19

19 ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ

 

ਯਸਾਯਾਹ 58:8

ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ

 

ਯਸਾਯਾਹ 21:12

12 ਪਹਿਰੇਦਾਰ ਨੇ ਉੱਤਰ ਦਿੱਤਾ,
    ਸਵੇਰ ਰਹੀ ਹੈ, ਪਰ ਫ਼ੇਰ ਦੁਬਾਰਾ ਰਾਤ ਵੀ ਆਵੇਗੀ।
ਜੇ ਤੁਸੀਂ ਕੁਝ ਪੁੱਛਣਾ ਹੈ,
    ਤਾਂ ਮੁੜ ਕੇ ਆਉਣਾ ਤੇ ਪੁੱਛਣਾ।

 

ਯਸਾਯਾਹ 60:1

 ਹੇ ਯਰੂਸ਼ਲਮ, ਮੇਰੇ ਨੂਰ, ਉੱਠ।
    ਤੁਹਾਡਾ ਨੂਰ (ਯਹੋਵਾਹ) ਰਿਹਾ ਹੈ।
    ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ

 

ਮਲਾਕੀ 4:2

ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ

 

ਲੂਕਾ 1:78

78 ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ,
    ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ

ਰੋਮੀਆਂ ਨੂੰ 13:12

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ


1 ਯੂਹੰਨਾ 2:8

ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ




2 ਪਤਰਸ 1:19; ਯਸਾਯਾਹ 58:8; ਯਸਾਯਾਹ 21:12; ਯਸਾਯਾਹ 60:1; ਮਲਾਕੀ 4:2; ਲੂਕਾ 1:78; ਰੋਮੀਆਂ ਨੂੰ 13:12; 1 ਯੂਹੰਨਾ 2:8