Monday, February 24, 2014

ਆਤਮਕ ਬੋਲਾਪਣ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਬੋਲਾਪਣ
                                                   
ਪੰਜਾਬੀ ਮਸੀਹੀ ਸੰਦੇਸ਼

2 ਤਿਮੋਥਿਉਸ ਨੂੰ 4:4

ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ

 

ਯਸਾਯਾਹ 6:10

10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।

 

ਯਿਰਮਿਯਾਹ 6:10

10 ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ?
    ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ?
    ਮੇਰੀ ਗੱਲ ਕੌਣ ਸੁਣੇਗਾ?
ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ,
    ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ।
ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ।
    ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ

ਹਿਜ਼ਕੀਏਲ 12:2

ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ

 

ਜ਼ਕਰਯਾਹ 7:11

11 ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ
    ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ।
ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ

ਮੱਤੀ 13:15

15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,
    ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,
    ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
    ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ
ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ।
    ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।

ਰਸੂਲਾਂ ਦੇ ਕਰਤੱਬ 28:26

26 ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ
ਨੂੰ ਦੱਸੋ; ਤੁਸੀਂ ਸੁਣੋਂਗੇ।
    ਪਰ ਸਮਝੋਂਗੇ
ਨਹੀਂ ਤੁਸੀਂ ਵੇਖੋਂਗੇ
    ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ

 

ਬਿਵਸਥਾ ਸਾਰ 1:45

45 ਫ਼ੇਰ ਤੁਸੀਂ ਵਾਪਸ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ

 

ਜ਼ਬੂਰ 28:1

 ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ।
ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ।
    ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ
    ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ

 

ਜ਼ਬੂਰ 38:13

13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ
    ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ

 

ਜ਼ਬੂਰ 39:12

12 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ
    ਮੇਰੇ ਵਿਰਲਾਪ ਵੱਲ ਧਿਆਨ ਦਿਉ।
    ਮੇਰੇ ਹੰਝੂਆਂ ਵੱਲ ਵੇਖੋ।
ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ।
    ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ

 

ਕਹਾਉਤਾਂ 28:9

ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ

 

ਯਸਾਯਾਹ 42:19-20

19 ਸਾਰੀ ਦੁਨੀਆਂ ਵਿੱਚੋਂ, ਮੇਰਾ ਸੇਵਕ ਸਭ ਤੋਂ ਵੱਧ ਅੰਨ੍ਹਾ ਹੈ!
    ਜਿਸ ਸੰਦੇਸ਼ਵਾਹਕ ਨੂੰ ਮੈਂ ਦੁਨੀਆਂ ਲਈ ਭੇਜਦਾ ਹਾਂ ਉਹ ਸਭ ਤੋਂ ਵੱਧ ਬੋਲਾ ਹੈ।
ਮੈਂ ਜਿਸ ਨਾਲ ਇਕਰਾਰਨਾਮਾ ਕੀਤਾ ਸੀ
    ਯਹੋਵਾਹ ਦਾ ਸੇਵਕ-ਉਹ ਸਭ ਤੋਂ ਅੰਨ੍ਹਾ ਹੈ।
20 ਮੇਰਾ ਸੇਵਕ ਦੇਖਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ,
    ਪਰ ਉਹ ਮੇਰੇ ਕਹਿਣੇ ਵਿੱਚ ਨਹੀਂ ਹੈ।
ਉਹ ਆਪਣੇ ਕੰਨਾਂ ਨਾਲ ਸੁਣ ਸੱਕਦਾ ਹੈ,
    ਪਰ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦਾ ਹੈ।

 

ਹਿਜ਼ਕੀਏਲ 33:32

32 “‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ

 

ਹਿਜ਼ਕੀਏਲ 37:4

ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, ‘ਖੁਸ਼ਕ ਹੱਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!

 

ਮੀਕਾਹ 7:16

16 ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ
    ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ।
ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ।
    ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ

 

ਮਰਕੁਸ 4:9-12

ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।

ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ

10 ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ
11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ 12 ਮੈਂ ਇਉਂ ਕਰਦਾ ਹਾਂ ਤਾਂ ਜੋ:
ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ।
    ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ।
ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ
    ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।

 

ਲੂਕਾ 8:10

10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ:

ਉਹ ਵੇਖਦੇ ਹੋਏ ਵੀ
    ਨਾ ਵੇਖਣ
ਅਤੇ ਸੁਣਦਿਆਂ ਹੋਇਆਂ ਵੀ
    ਨਾ ਸਮਝਣ।

 

ਬਿਵਸਥਾ ਸਾਰ 4:28

28 ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ




2 ਤਿਮੋਥਿਉਸ ਨੂੰ 4:4; ਯਸਾਯਾਹ 6:10; ਯਿਰਮਿਯਾਹ 6:10; ਹਿਜ਼ਕੀਏਲ 12:2; ਜ਼ਕਰਯਾਹ 7:11; ਮੱਤੀ 13:15; ਰਸੂਲਾਂ ਦੇ ਕਰਤੱਬ 28:26; ਬਿਵਸਥਾ ਸਾਰ 1:45; ਜ਼ਬੂਰ 28:1; ਜ਼ਬੂਰ 38:13; ਜ਼ਬੂਰ 39:12; ਕਹਾਉਤਾਂ 28:9; ਯਸਾਯਾਹ 42:19-20; ਹਿਜ਼ਕੀਏਲ 33:32; ਹਿਜ਼ਕੀਏਲ 37:4; ਮੀਕਾਹ 7:16; ਮਰਕੁਸ 4:9-12; ਲੂਕਾ 8:10; ਬਿਵਸਥਾ ਸਾਰ 4:28