Thursday, February 20, 2014

ਧਿਆਨ ਮੰਗਣ ਵਾਲੇ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਧਿਆਨ ਮੰਗਣ ਵਾਲੇ
                                                 ਪੰਜਾਬੀ ਮਸੀਹੀ ਸੰਦੇਸ਼

1 ਕੁਰਿੰਥੀਆਂ ਨੂੰ 1:31

31 ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ। [a]

 

ਕਹਾਉਤਾਂ 11:22

22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ

 

1 ਤਿਮੋਥਿਉਸ ਨੂੰ 2:9

ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ

 

ਮੱਤੀ 6:1

 ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ

 

ਫ਼ਿਲਿੱਪੀਆਂ ਨੂੰ 2:3-5

ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ

ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ

ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ

ਅਫ਼ਸੀਆਂ ਨੂੰ 4:22

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ

 

ਯਾਕੂਬ 4:6

ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ। [a]

 

ਰੋਮੀਆਂ ਨੂੰ 12:3

ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ

 

ਰੋਮੀਆਂ ਨੂੰ 2:8

ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ

 

ਮੱਤੀ 6:1-4

 ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ

ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ

1 ਥੱਸਲੁਨੀਕੀਆਂ ਨੂੰ 2:6

ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ

 

ਯੂਹੰਨਾ 5:44

44 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?



1 ਕੁਰਿੰਥੀਆਂ ਨੂੰ 1:31; ਕਹਾਉਤਾਂ 11:22; 1 ਤਿਮੋਥਿਉਸ ਨੂੰ 2:9; ਮੱਤੀ 6:1; ਫ਼ਿਲਿੱਪੀਆਂ ਨੂੰ 2:3-5; ਅਫ਼ਸੀਆਂ ਨੂੰ 4:22; ਯਾਕੂਬ 4:6; ਰੋਮੀਆਂ ਨੂੰ 12:3; ਰੋਮੀਆਂ ਨੂੰ 2:8; ਮੱਤੀ 6:1-4; 1 ਥੱਸਲੁਨੀਕੀਆਂ ਨੂੰ 2:6; ਯੂਹੰਨਾ 5:44