ਬਾਈਬਲ ਦੇ ਕੁਝ ਵਚਨ ਵਿਸ਼ਾ : ਮਿਹਨਤ ਦੇ ਲਾਭ
ਪੰਜਾਬੀ ਮਸੀਹੀ ਸੰਦੇਸ਼
ਕਹਾਉਤਾਂ 14:23
23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।
ਜ਼ਬੂਰ 128:2
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ।
ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
1 ਥੱਸਲੁਨੀਕੀਆਂ ਨੂੰ 2:9
9 ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
ਰਸੂਲਾਂ ਦੇ ਕਰਤੱਬ 20:35
35 ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”
ਅਫ਼ਸੀਆਂ ਨੂੰ 4:28
28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
1 ਤਿਮੋਥਿਉਸ ਨੂੰ 5:17
17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
ਯੂਹੰਨਾ 6:27
27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
1 ਕੁਰਿੰਥੀਆਂ ਨੂੰ 15:58
58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
ਫ਼ਿਲਿੱਪੀਆਂ ਨੂੰ 2:16
16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
ਕਹਾਉਤਾਂ 14:23; ਜ਼ਬੂਰ
128:2; 1 ਥੱਸਲੁਨੀਕੀਆਂ ਨੂੰ
2:9; ਰਸੂਲਾਂ ਦੇ ਕਰਤੱਬ 20:35; ਅਫ਼ਸੀਆਂ ਨੂੰ
4:28; 1 ਤਿਮੋਥਿਉਸ ਨੂੰ
5:17; ਯੂਹੰਨਾ 6:27; 1 ਕੁਰਿੰਥੀਆਂ ਨੂੰ
15:58; ਫ਼ਿਲਿੱਪੀਆਂ ਨੂੰ
2:16
