Monday, February 24, 2014

ਆਤਮਕ ਜੀਵਨ ਦਾ ਸੁਭਾਅ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਜੀਵਨ ਦਾ ਸੁਭਾਅ
                                        
ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 36:9

ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ
    ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ

 

ਕੁਲੁੱਸੀਆਂ ਨੂੰ 2:13

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ

 

ਯੂਹੰਨਾ 5:21

21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ

 

ਯੂਹੰਨਾ 6:33

33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।

 

ਯੂਹੰਨਾ 14:6

ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਸੱਕਦਾ

 

1 ਯੂਹੰਨਾ 4:9

ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ

 

ਹਿਜ਼ਕੀਏਲ 37:14

14 ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ

 

ਰੋਮੀਆਂ ਨੂੰ 8:9-13

ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ 10 ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ 11 ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ

12 ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ 13 ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ

 

ਯਸਾਯਾਹ 55:3

ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ
    ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ।
ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ।
    ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ।
ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ।
    ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ

 

2 ਕੁਰਿੰਥੀਆਂ ਨੂੰ 3:6

ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ

 

1 ਪਤਰਸ 4:6

ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ

 

ਕੁਲੁੱਸੀਆਂ ਨੂੰ 3:3

ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ

 

ਕਹਾਉਤਾਂ 14:27

27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ

 

ਕਹਾਉਤਾਂ 19:23

23 ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ

 

ਰੋਮੀਆਂ ਨੂੰ 8:6

ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ





ਜ਼ਬੂਰ 36:9; ਕੁਲੁੱਸੀਆਂ ਨੂੰ 2:13; ਯੂਹੰਨਾ 5:21; ਯੂਹੰਨਾ 6:33; ਯੂਹੰਨਾ 14:6; 1 ਯੂਹੰਨਾ 4:9; ਹਿਜ਼ਕੀਏਲ 37:14; ਰੋਮੀਆਂ ਨੂੰ 8:9-13; ਯਸਾਯਾਹ 55:3; 2 ਕੁਰਿੰਥੀਆਂ ਨੂੰ 3:6; 1 ਪਤਰਸ 4:6; ਕੁਲੁੱਸੀਆਂ ਨੂੰ 3:3; ਕਹਾਉਤਾਂ 14:27; ਕਹਾਉਤਾਂ 19:23; ਰੋਮੀਆਂ ਨੂੰ 8:6