Monday, February 24, 2014

ਆਤਮਕ ਜੀਵਨ, ਦੇ ਦੁਆਰਾ ਪਰਬੰਧਨ


                          ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਜੀਵਨ, ਦੇ ਦੁਆਰਾ ਪਰਬੰਧਨ
                                        
ਪੰਜਾਬੀ ਮਸੀਹੀ ਸੰਦੇਸ਼

  

ਯੂਹੰਨਾ 6:57

57 ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ

 

1 ਕੁਰਿੰਥੀਆਂ ਨੂੰ 10:3-4

ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ

 

ਬਿਵਸਥਾ ਸਾਰ 8:3

ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ

ਮੱਤੀ 4:4

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:

ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।

 

ਜ਼ਬੂਰ 69:32

32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ
    ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ



ਯੂਹੰਨਾ 6:57; 1 ਕੁਰਿੰਥੀਆਂ ਨੂੰ 10:3-4; ਬਿਵਸਥਾ ਸਾਰ 8:3; ਮੱਤੀ 4:4; ਜ਼ਬੂਰ 69:32