Monday, February 24, 2014

ਅਵਿਸ਼ਵਾਸੀਆਂ ਵਿੱਚ ਆਤਮਕ ਅੰਨਾਪਣ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਅਵਿਸ਼ਵਾਸੀਆਂ ਵਿੱਚ ਆਤਮਕ ਅੰਨਾਪਣ
                                             
ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 4:19

19 ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ

 

1 ਕੁਰਿੰਥੀਆਂ ਨੂੰ 2:14

14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ

 

ਯਸਾਯਾਹ 44:18

18 ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ

 

ਹਿਜ਼ਕੀਏਲ 12:2

ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ

 

ਯਸਾਯਾਹ 6:9-10

ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ! 10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।

 

ਯੂਹੰਨਾ 1:5

ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ

 

ਯੂਹੰਨਾ 9:40-41

40 ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?

41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।

 

ਮੱਤੀ 13:13

13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ

 

ਲੂਕਾ 8:10

10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ:

ਉਹ ਵੇਖਦੇ ਹੋਏ ਵੀ
    ਨਾ ਵੇਖਣ
ਅਤੇ ਸੁਣਦਿਆਂ ਹੋਇਆਂ ਵੀ
    ਨਾ ਸਮਝਣ।



ਕਹਾਉਤਾਂ 4:19; 1 ਕੁਰਿੰਥੀਆਂ ਨੂੰ 2:14; ਯਸਾਯਾਹ 44:18; ਹਿਜ਼ਕੀਏਲ 12:2; ਯਸਾਯਾਹ 6:9-10; ਯੂਹੰਨਾ 1:5; ਯੂਹੰਨਾ 9:40-41; ਮੱਤੀ 13:13; ਲੂਕਾ 8:10