Monday, February 24, 2014

ਆਤਮਕ ਖਜਾਨੇ



                                  ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਖਜਾਨੇ
                                               
ਪੰਜਾਬੀ ਮਸੀਹੀ ਸੰਦੇਸ਼
  

2 ਕੁਰਿੰਥੀਆਂ ਨੂੰ 4:7

ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ

 

ਮੱਤੀ 6:20

20 ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ

 

ਮੱਤੀ 13:44

ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ

44 ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ

 

ਮੱਤੀ 19:21

21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।

 

ਲੂਕਾ 12:23

23 ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ

ਫ਼ਿਲਿੱਪੀਆਂ ਨੂੰ 3:8

ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ

1 ਤਿਮੋਥਿਉਸ ਨੂੰ 6:19

19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ


ਪਰਕਾਸ਼ ਦੀ ਪੋਥੀ 3:18

18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ


ਕੁਲੁੱਸੀਆਂ ਨੂੰ 2:2-3

ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ

ਅੱਯੂਬ 28:12-19

12 ਪਰ ਬੰਦਾ ਸਿਆਣਪ ਕਿੱਥੋ ਲੱਭ ਸੱਕਦਾ ਹੈ?
    ਅਸੀਂ ਕਿੱਥੋ ਜਾਕੇ ਸਮਝ ਨੂੰ ਲੱਭ ਸੱਕਦੇ ਹਾਂ।
13 ਆਦਮੀ ਨਹੀਂ ਜਾਣਦਾ ਸਿਆਣਪ ਕਿੱਥੋ ਹੈ?
    ਇਹ ਓੱਥੇ ਨਹੀਂ ਲੱਭਦੀ ਜਿੱਥੇ ਲੋਕ ਰਹਿੰਦੇ ਹਨ।
14 ਗਹਿਰਾ ਸਮੁੰਦਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।
    ਸਾਗਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।
15 ਤੁਸੀਂ ਸਿਆਣਪ ਨੂੰ ਸਭ ਤੋਂ ਚੰਗੇ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ
    ਸਿਆਣਪ ਖਰੀਦਣ ਵਾਸਤੇ ਦੁਨੀਆਂ ਅੰਦਰ ਕਾਫ਼ੀ ਚਾਂਦੀ ਨਹੀਂ ਹੈ।
16 ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ
    ਕੀਮਤੀ ਸੁਲੇਮਾਨੀ [a] ਜਾਂ ਨੀਲਮ [b] ਨਾਲ ਨਹੀਂ ਖਰੀਦ ਸੱਕਦੇ
17 ਸਿਆਣਪ ਸੋਨੇ ਜਾਂ ਬਿਲੌਰ ਤੋਂ ਵੱਧੇਰੇ ਮੁੱਲਵਾਨ ਹੈ
    ਸੋਨੇ ਵਿੱਚ ਜੜੇ ਕੀਮਤੀ ਹੀਰੇ ਸਿਆਣਪ ਨੂੰ ਨਹੀਂ ਖਰੀਦ ਸੱਕਦੇ।
18 ਸਿਆਣਪ ਮੂਂਗੇ ਜਾਂ ਜੈਸਪਰ ਤੋਂ ਵੱਧੇਰੇ ਕੀਮਤੀ ਹੈ
    ਸਿਆਣਪ ਮਨਕਿਆਂ ਨਾਲੋਂ ਵੱਧੇਰੇ ਕੀਮਤੀ ਹੈ।
19 ਇਬੋਪੀਆ ਦੇਸ ਦਾ ਪੁਖਰਾਜ ਵੀ ਇੰਨਾ ਕੀਮਤੀ ਨਹੀਂ ਜਿੰਨੀ ਸਿਆਣਪ ਹੈ
    ਤੁਸੀਂ ਸਿਆਣਪ ਸ਼ੁੱਧ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ

ਕਹਾਉਤਾਂ 2:4

ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ

ਕਹਾਉਤਾਂ 3:13-15

13 ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ 14 ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ 15 ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ

ਕਹਾਉਤਾਂ 8:10-11

10 ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ,
    ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।
11 ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ
    ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ

ਕਹਾਉਤਾਂ 24:3-4

ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ। ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ


ਯਸਾਯਾਹ 33:6

ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ

ਅੱਯੂਬ 23:12

12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ
    ਮੈਂ ਪਰਮੇਸ਼ੁਰ ਦੇ ਮੂੰਹੋ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ

 

ਜ਼ਬੂਰ 19:9-10

ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ
    ਜਿਹੜੀ ਸਦਾ ਲਈ ਲਿਸ਼ਕਦੀ ਹੈ।
ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ।
    ਉਹ ਸੰਪੂਰਣਤਾ ਸਹੀ ਹਨ।
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ
    ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ

ਜ਼ਬੂਰ 119:72-127

72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ
    ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ

ਯੋਧ

73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ।
    ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।
74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ
    ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ
    ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ
    ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।
77 ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ
    ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।
78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ
    ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ,
    ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।
80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ
    ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ

ਕਾਫ਼

81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ।
    ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ
    ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ।
    ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।
83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ
84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ?
    ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ।
85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ
    ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।
86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ
    ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ
    ਮੇਰੀ ਮਦਦ ਕਰੋ।
87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ
    ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ।
88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ
    ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ

ਲਾਮਦ

89 ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ।
    ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ।
90 ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ
    ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ।
91 ਇਹ ਹਾਲੇ ਵੀ ਤੁਹਾਡੇ ਨੇਮਾਂ ਕਾਰਣ ਖਲੋਤੀ ਹੈ
    ਕਿਉਂਕਿ ਇਹ ਉਨ੍ਹਾਂ ਨੂੰ ਇੱਕ ਗੁਲਾਮ ਵਾਂਗ ਮੰਨਦੀ ਹੈ।
92 ਜੇ ਤੁਹਾਡੀਆਂ ਸਿੱਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ
    ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ।
93 ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ
    ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ।
94 ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ!
    ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ।
95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ
    ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ।
96 ਹਰ ਚੀਜ਼ ਦੀ ਹਦ ਹੁੰਦੀ ਹੈ,
    ਪਰ ਤੁਹਾਡੇ ਨੇਮ ਦੀ ਨਹੀਂ

ਮੀਮ

97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
    ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ
    ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ
    ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ
    ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ
    ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
    ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ
    ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ

ਨੂਣ

105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ
    ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ
    ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ
    ਅਤੇ ਮੈਨੂੰ ਆਪਣੇ ਨੇਮ ਸਿੱਖਾਉ।
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ
    ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ
    ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ
    ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ

ਸਾਮਕ

113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
    ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ
    ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ
    ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।
116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ
    ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ
    ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ
    ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ
    ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।
120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ
    ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ

ਆਇਨ

121 ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ।
    ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।
122 ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ
    ਮੈਂ ਤੁਹਾਡਾ ਸੇਵਕ ਹਾਂ।
    ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ।
123 ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ,
    ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।
124 ਮੈਂ ਤੁਹਾਡਾ ਸੇਵਕ ਹਾਂ
ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ,
    ਆਪਣੇ ਨੇਮ ਮੈਨੂੰ ਸਿੱਖਾਉ।
125 ਮੈਂ ਤੁਹਾਡਾ ਸੇਵਕ ਹਾਂ
    ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।
126 ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ
    ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ।
127 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ
    ਸ਼ੁੱਧਤਮ ਸੋਨੇ ਨਾਲੋਂ ਵੱਧੇਰੇ ਪਿਆਰ ਕਰਦਾ ਹਾਂ

ਇਬਰਾਨੀਆਂ ਨੂੰ 11:26

26 ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ

ਅੱਯੂਬ 22:23-25

23 ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਜਾ, ਤੇ ਮੁੜ ਤੇਰਾ ਭਲਾ ਹੋਵੇਗਾ
    ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24 ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ
    ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25 ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ
    ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ

ਮੱਤੀ 13:44-46

ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ

44 ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ

45 ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ 46 ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ




2 ਕੁਰਿੰਥੀਆਂ ਨੂੰ 4:7; ਮੱਤੀ 6:20; ਮੱਤੀ 13:44; ਮੱਤੀ 19:21; ਲੂਕਾ 12:23; ਫ਼ਿਲਿੱਪੀਆਂ ਨੂੰ 3:8; 1 ਤਿਮੋਥਿਉਸ ਨੂੰ 6:19; ਪਰਕਾਸ਼ ਦੀ ਪੋਥੀ 3:18; ਕੁਲੁੱਸੀਆਂ ਨੂੰ 2:2-3; ਅੱਯੂਬ 28:12-19; ਕਹਾਉਤਾਂ 2:4; ਕਹਾਉਤਾਂ 3:13-15; ਕਹਾਉਤਾਂ 8:10-11; ਕਹਾਉਤਾਂ 24:3-4; ਯਸਾਯਾਹ 33:6; ਅੱਯੂਬ 23:12; ਜ਼ਬੂਰ 19:9-10; ਜ਼ਬੂਰ 119:72-127; ਇਬਰਾਨੀਆਂ ਨੂੰ 11:26; ਅੱਯੂਬ 22:23-25; ਮੱਤੀ 13:44-46