Thursday, February 20, 2014

ਸ਼ੈਤਾਨ ਧੋਖੇਬਾਜ਼ ਦੇ ਤੌਰ ਤੇ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਧੋਖੇਬਾਜ਼ ਦੇ ਤੌਰ ਤੇ
                                                  ਪੰਜਾਬੀ ਮਸੀਹ ਸੰਦੇਸ਼

 ਉਤਪਤ 3:4-5

ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

2 ਕੁਰਿੰਥੀਆਂ ਨੂੰ 11:14

14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ

 

2 ਕੁਰਿੰਥੀਆਂ ਨੂੰ 11:3

ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ

 

ਅਫ਼ਸੀਆਂ ਨੂੰ 6:11

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ

 

ਪਰਕਾਸ਼ ਦੀ ਪੋਥੀ 12:9

ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

 

ਪਰਕਾਸ਼ ਦੀ ਪੋਥੀ 20:3

ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

2 ਥੱਸਲੁਨੀਕੀਆਂ ਨੂੰ 2:9-10

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ

 

ਮੱਤੀ 6:13

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ। 

ਮੱਤੀ 5:37

37 ਪਰ ਤੁਸੀਂ ਆਪਣੇ ਬੋਲਣ ਵਿੱਚਹਾਂਦੀ ਹਾਂ, ਅਤੇਨਾਦੀ ਨਾ, ਆਖੋ।ਹਾਂਜਾਂਨਾਤੋਂ ਵੱਧ ਆਖਣਾ ਬਦੀ ਵੱਲੋਂ ਹੈ

 

ਮੱਤੀ 13:19

19 ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ

 

ਯੂਹੰਨਾ 17:15

15 ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ

 

2 ਥੱਸਲੁਨੀਕੀਆਂ ਨੂੰ 3:3

ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ

1 ਯੂਹੰਨਾ 2:13-14

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

 

1 ਯੂਹੰਨਾ 5:18

18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ

 

ਪਰਕਾਸ਼ ਦੀ ਪੋਥੀ 3:9

ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ

 

1 ਤਿਮੋਥਿਉਸ ਨੂੰ 3:7

ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ

 

2 ਤਿਮੋਥਿਉਸ ਨੂੰ 2:26

26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ

 

2 ਕੁਰਿੰਥੀਆਂ ਨੂੰ 2:10-11

10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ 11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ

 

1 ਤਿਮੋਥਿਉਸ ਨੂੰ 5:14-15

14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ 15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ

 

1 ਤਿਮੋਥਿਉਸ ਨੂੰ 2:14

14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ

 

ਦਾਨੀਏਲ 8:25

25 ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ

 

2 ਤਿਮੋਥਿਉਸ ਨੂੰ 3:13

13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ

 

ਕੂਚ 7:11-12

11 ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ 12 ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ

 

ਮੱਤੀ 24:24

24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ

 

ਮਰਕੁਸ 13:22

22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ

 

ਪਰਕਾਸ਼ ਦੀ ਪੋਥੀ 13:13-14

13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵੱਡਿਆਂ ਆਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ

14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ

 

ਪਰਕਾਸ਼ ਦੀ ਪੋਥੀ 19:20

20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ

 

ਮੱਤੀ 7:15

ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ

15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ

 

ਬਿਵਸਥਾ ਸਾਰ 13:5

ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ

 

ਯਿਰਮਿਯਾਹ 23:26

26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ

 

ਹਿਜ਼ਕੀਏਲ 13:6-10

“‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ

“‘ਝੂਠੇ ਨਬੀਓ, ਜਿਹੜੇ ਦਰਸ਼ਨ ਤੁਸੀਂ ਦੇਖੇ ਸਨ ਉਹ ਸੱਚੇ ਨਹੀਂ ਸਨ। ਤੁਸੀਂ ਜਾਦੂ ਕੀਤੇ ਅਤੇ ਆਖਿਆ ਕਿ ਚੀਜ਼ਾਂ ਵਾਪਰਨਗੀਆਂ। ਪਰ ਤੁਸੀਂ ਝੂਠ ਬੋਲਿਆ। ਤੁਸੀਂ ਆਖਿਆ ਕਿ ਯਹੋਵਾਹ ਨੇ ਉਹ ਗੱਲਾਂ ਆਖੀਆਂ। ਪਰ ਮੈਂ ਤੁਹਾਡੇ ਨਾਲ ਗੱਲ ਨਹੀਂ ਕੀਤੀ ਸੀ।
ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!
10 ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ

2 ਪਤਰਸ 2:1-3

ਨਕਲੀ ਉਪਦੇਸ਼

ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ

 

ਮੱਤੀ 4:6

ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,

ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ



ਉਤਪਤ 3:4-5; ਯੂਹੰਨਾ 8:44; 2 ਕੁਰਿੰਥੀਆਂ ਨੂੰ 11:14; 2 ਕੁਰਿੰਥੀਆਂ ਨੂੰ 11:3; ਅਫ਼ਸੀਆਂ ਨੂੰ 6:11; ਪਰਕਾਸ਼ ਦੀ ਪੋਥੀ 12:9; ਪਰਕਾਸ਼ ਦੀ ਪੋਥੀ 20:3; 2 ਥੱਸਲੁਨੀਕੀਆਂ ਨੂੰ 2:9-10; ਮੱਤੀ 6:13; ਮੱਤੀ 5:37; ਮੱਤੀ 13:19; ਯੂਹੰਨਾ 17:15; 2 ਥੱਸਲੁਨੀਕੀਆਂ ਨੂੰ 3:3; 1 ਯੂਹੰਨਾ 2:13-14; 1 ਯੂਹੰਨਾ 5:18; ਪਰਕਾਸ਼ ਦੀ ਪੋਥੀ 3:9; 1 ਤਿਮੋਥਿਉਸ ਨੂੰ 3:7; 2 ਤਿਮੋਥਿਉਸ ਨੂੰ 2:26; 2 ਕੁਰਿੰਥੀਆਂ ਨੂੰ 2:10-11; 1 ਤਿਮੋਥਿਉਸ ਨੂੰ 5:14-15; 1 ਤਿਮੋਥਿਉਸ ਨੂੰ 2:14; ਦਾਨੀਏਲ 8:25; 2 ਤਿਮੋਥਿਉਸ ਨੂੰ 3:13; ਕੂਚ 7:11-12; ਮੱਤੀ 24:24; ਮਰਕੁਸ 13:22; ਪਰਕਾਸ਼ ਦੀ ਪੋਥੀ 13:13-14; ਪਰਕਾਸ਼ ਦੀ ਪੋਥੀ 19:20; ਮੱਤੀ 7:15; ਬਿਵਸਥਾ ਸਾਰ 13:5; ਯਿਰਮਿਯਾਹ 23:26; ਹਿਜ਼ਕੀਏਲ 13:6-10; 2 ਪਤਰਸ 2:1-3; ਮੱਤੀ 4:6; 2 ਕੁਰਿੰਥੀਆਂ ਨੂੰ 4:4