Wednesday, February 12, 2014

ਲੋਕਾਂ ਨੂੰ ਪ੍ਰਸੰਨ ਕਰਨਾ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਲੋਕਾਂ ਨੂੰ ਪ੍ਰਸੰਨ ਕਰਨਾ
                                                    
    ਪੰਜਾਬੀ ਮਸੀਹੀ ਸੰਦੇਸ਼
                       

 

2 ਕੁਰਿੰਥੀਆਂ ਨੂੰ 8:21

21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ

 

1 ਪਤਰਸ 2:13

13 ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ

 

ਲੂਕਾ 16:15

15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।

 

ਯੂਹੰਨਾ 5:41

41 ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ

 

ਕੁਲੁੱਸੀਆਂ ਨੂੰ 4:1

ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ

 

ਕੁਲੁੱਸੀਆਂ ਨੂੰ 3:22

22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ

 

ਅਫ਼ਸੀਆਂ ਨੂੰ 6:6

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

ਅਫ਼ਸੀਆਂ ਨੂੰ 6:6

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

ਯੂਹੰਨਾ 12:43

43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ

 

ਰਸੂਲਾਂ ਦੇ ਕਰਤੱਬ 5:29

29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ

 

ਅਫ਼ਸੀਆਂ ਨੂੰ 6:5-9

ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ

ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ

ਗਲਾਤੀਆਂ ਨੂੰ 1:10

10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ



2 ਕੁਰਿੰਥੀਆਂ ਨੂੰ 8:21; 1 ਪਤਰਸ 2:13; ਲੂਕਾ 16:15; ਯੂਹੰਨਾ 5:41; ਕੁਲੁੱਸੀਆਂ ਨੂੰ 4:1; ਕੁਲੁੱਸੀਆਂ ਨੂੰ 3:22; ਅਫ਼ਸੀਆਂ ਨੂੰ 6:6; ਯੂਹੰਨਾ 12:43; ਰਸੂਲਾਂ ਦੇ ਕਰਤੱਬ 5:29; ਅਫ਼ਸੀਆਂ ਨੂੰ 6:5-9; ਗਲਾਤੀਆਂ ਨੂੰ 1:10