Monday, April 24, 2017

ਕੰਮਾਂ ਕਾਰਣ ਮੁਕਤੀ ਨਹੀਂ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਕੰਮਾਂ ਕਾਰਣ ਮੁਕਤੀ ਨਹੀਂ   
                                                           ਪੰਜਾਬੀ ਮਸੀਹੀ ਸੰਦੇਸ਼                  
ਅਫ਼ਸੀਆਂ ਨੂੰ 2:8-9     
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ

ਗਲਾਤੀਆਂ ਨੂੰ 2:21

21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ

 

ਰੋਮੀਆਂ ਨੂੰ 8:3

ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ

 

ਰੋਮੀਆਂ ਨੂੰ 9:16

16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ

 

ਰੋਮੀਆਂ ਨੂੰ 11:6

ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ

 

ਗਲਾਤੀਆਂ ਨੂੰ 5:2

ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ

 

ਗਲਾਤੀਆਂ ਨੂੰ 5:4

ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ

 

ਰਸੂਲਾਂ ਦੇ ਕਰਤੱਬ 13:39

38-39 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ

 

ਰੋਮੀਆਂ ਨੂੰ 3:20-30

20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ

21 ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ। 22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ ਸਭ ਲੋਕ ਬਰਾਬਰ ਹਨ 23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ 24 ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ 25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ 26 ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ

27 ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ? 28 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ 29 ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ 30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ

ਰੋਮੀਆਂ ਨੂੰ 4:1-7

 ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ? ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ। [a]

ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ
ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ
    ਗਈਆਂ ਹਨ ਅਤੇ ਜਿਨ੍ਹਾਂ ਦੇ
    ਪਾਪ ਭੁਲਾਏ ਗਏ ਹਨ

 

ਰੋਮੀਆਂ ਨੂੰ 9:31-32

31 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ 32 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ

 

1 ਕੁਰਿੰਥੀਆਂ ਨੂੰ 13:1-3

 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ

 

ਗਲਾਤੀਆਂ ਨੂੰ 2:16

16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ

 

ਗਲਾਤੀਆਂ ਨੂੰ 3:10-12

10 ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ। [a] 11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ। [b]

12 ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ। [c]

 

ਗਲਾਤੀਆਂ ਨੂੰ 3:21

21 ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ

 

ਗਲਾਤੀਆਂ ਨੂੰ 4:9-11

ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ? 10 ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹੱਤਤਾ ਦਿੰਦੇ ਹੋ 11 ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ

 

ਗਲਾਤੀਆਂ ਨੂੰ 5:6

ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ

 

ਗਲਾਤੀਆਂ ਨੂੰ 6:15

15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ

 

ਫ਼ਿਲਿੱਪੀਆਂ ਨੂੰ 3:3-9

ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ

ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ

 

ਕੁਲੁੱਸੀਆਂ ਨੂੰ 2:20-23

20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ 21 ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ? 22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ 23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ

 

2 ਤਿਮੋਥਿਉਸ ਨੂੰ 1:9

ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ

 

ਤੀਤੁਸ ਨੂੰ 3:4-5

ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ

 

ਇਬਰਾਨੀਆਂ ਨੂੰ 4:3-10

ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ,

ਕ੍ਰੋਧ ਵਿੱਚ ਮੈਂ ਸੌਂਹ ਖਾਧੀ:
    ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।
ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ। ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸ ਨੇ ਅਰਾਮ ਕੀਤਾ। [a] ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।
ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰਅੱਜ ਦਾ ਦਿਨਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ:
ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ,
    ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।
ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨਅੱਜ ਦੇ ਦਿਨਬਾਰੇ ਗੱਲ ਕੀਤੀ ਹੈ ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਰਿਹਾ ਹੈ 10 ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ

 

ਇਬਰਾਨੀਆਂ ਨੂੰ 6:1-2

 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ

 

ਯਾਕੂਬ 2:10-11

10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ 11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ। [a] ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ। [b] ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ

 

ਰੋਮੀਆਂ ਨੂੰ 3:20

20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ

ਲੂਕਾ 18:9-14

ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ। 10 ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ 11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।

13 ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ! 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।

ਮੱਤੀ 5:20

20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ

 

ਜ਼ਬੂਰ 49:7-8

ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ
    ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
    ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ

 

ਜ਼ਬੂਰ 127:1-2

ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
    ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
    ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ

ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
    ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
    ਜਦੋਂ ਉਹ ਸੁੱਤੇ ਪਏ ਹੁੰਦੇ ਹਨ

 

ਯਸਾਯਾਹ 64:6

ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ
    ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ।
ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ।
    ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ

 ਹਿਜ਼ਕੀਏਲ 7:19

19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ

 ਅਫ਼ਸੀਆਂ ਨੂੰ 2:8-9; ਗਲਾਤੀਆਂ ਨੂੰ 2:21; ਰੋਮੀਆਂ ਨੂੰ 8:3; ਰੋਮੀਆਂ ਨੂੰ 9:16; ਰੋਮੀਆਂ ਨੂੰ 11:6; ਗਲਾਤੀਆਂ ਨੂੰ 5:2; ਗਲਾਤੀਆਂ ਨੂੰ 5:4; ਰਸੂਲਾਂ ਦੇ ਕਰਤੱਬ 13:39; ਰੋਮੀਆਂ ਨੂੰ 3:20-30; ਰੋਮੀਆਂ ਨੂੰ 4:1-7; ਰੋਮੀਆਂ ਨੂੰ 9:31-32; 1 ਕੁਰਿੰਥੀਆਂ ਨੂੰ 13:1-3; ਗਲਾਤੀਆਂ ਨੂੰ 2:16; ਗਲਾਤੀਆਂ ਨੂੰ 3:10-12; ਗਲਾਤੀਆਂ ਨੂੰ 3:21; ਗਲਾਤੀਆਂ ਨੂੰ 4:9-11; ਗਲਾਤੀਆਂ ਨੂੰ 5:6; ਗਲਾਤੀਆਂ ਨੂੰ 6:15; ਫ਼ਿਲਿੱਪੀਆਂ ਨੂੰ 3:3-9; ਕੁਲੁੱਸੀਆਂ ਨੂੰ 2:20-23; 2 ਤਿਮੋਥਿਉਸ ਨੂੰ 1:9; ਤੀਤੁਸ ਨੂੰ 3:4-5; ਇਬਰਾਨੀਆਂ ਨੂੰ 4:3-10; ਇਬਰਾਨੀਆਂ ਨੂੰ 6:1-2; ਯਾਕੂਬ 2:10-11, ਰੋਮੀਆਂ ਨੂੰ 3:20; ਲੂਕਾ 18:9-14; ਮੱਤੀ 5:20; ਜ਼ਬੂਰ 49:7-8; ਜ਼ਬੂਰ 127:1-2; ਯਸਾਯਾਹ 64:6; ਹਿਜ਼ਕੀਏਲ 7:19