Thursday, February 20, 2014

ਸ਼ੈਤਾਨ ਦੀ ਹੱਦਬੰਦੀ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦੀ ਹੱਦਬੰਦੀ                                                                                    ਪੰਜਾਬੀ ਮਸੀਹੀ ਸੰਦੇਸ਼

ਪਰਕਾਸ਼ ਦੀ ਪੋਥੀ 13:5

ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ

 

ਪਰਕਾਸ਼ ਦੀ ਪੋਥੀ 12:12

12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।

 

ਯਾਕੂਬ 4:7

ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

ਰੋਮੀਆਂ ਨੂੰ 16:20

20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ

ਲੂਕਾ 10:19

19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ

 

ਅੱਯੂਬ 1:12

12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।

ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ



ਪਰਕਾਸ਼ ਦੀ ਪੋਥੀ 13:5; ਪਰਕਾਸ਼ ਦੀ ਪੋਥੀ 12:12; ਯਾਕੂਬ 4:7; 1 ਕੁਰਿੰਥੀਆਂ ਨੂੰ 10:13; ਰੋਮੀਆਂ ਨੂੰ 16:20; ਲੂਕਾ 10:19; ਅੱਯੂਬ 1:12