Thursday, February 20, 2014

ਤੁਹਾਡਾ ਆਪਣੀ ਮਾਤਾ ਪ੍ਰਤੀ ਰਵੱਈਆ


                          ਬਾਈਬਲ ਦੇ ਕੁਝ ਵਚਨ ਵਿਸ਼ਾ : ਤੁਹਾਡਾ ਆਪਣੀ ਮਾਤਾ ਪ੍ਰਤੀ ਰਵੱਈਆ
                                                     
ਪੰਜਾਬੀ ਮਸੀਹੀ ਸੰਦੇਸ਼

ਯੂਹੰਨਾ 19:27

27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ

 

1 ਤਿਮੋਥਿਉਸ ਨੂੰ 5:2

ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ

 

ਲੂਕਾ 12:53

53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ
    ਪੁੱਤਰ ਪਿਉ ਦੇ ਵਿਰੁੱਧ ਹੋ
    ਜਾਵੇਗਾ ਅਤੇ ਪਿਉ ਪੁੱਤਰ ਦੇ।
ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ
    ਮਾਂ ਧੀ ਦੇ ਅਤੇ ਧੀ
    ਮਾਂ ਦੇ ਵਿਰੁੱਧ ਹੋ ਜਾਵੇਗੀ।
ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ।
    ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ
    ਸੱਸ ਦੇ ਵਿਰੁੱਧ ਹੋ ਜਾਵੇਗੀ।

 

ਮੱਤੀ 10:35

35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:

ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।

 

ਮੀਕਾਹ 7:6

ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
    ਘਰ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
    ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ

 

ਲੇਵੀਆਂ ਦੀ ਪੋਥੀ 18:7

ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ

 

ਜ਼ਬੂਰ 35:14

14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ
    ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ।
ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ।
    ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ।
    ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ

 

ਕਹਾਉਤਾਂ 29:15

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ

 

ਕਹਾਉਤਾਂ 23:22

22 ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ

 

ਕਹਾਉਤਾਂ 15:20

20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ

ਕਹਾਉਤਾਂ 17:25

25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ

ਕਹਾਉਤਾਂ 10:1

ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ

 

ਕਹਾਉਤਾਂ 23:25

25 ਤੁਹਾਡੇ ਮਾਪੇ, ਜਿਨ੍ਹਾਂ ਨੇ ਤੁਸਾਂ ਨੂੰ ਜਨਮ ਦਿੱਤਾ, ਖੁਸ਼ ਹੋਣ

 

ਕਹਾਉਤਾਂ 6:20

20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ

 

ਕਹਾਉਤਾਂ 1:8

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ





ਯੂਹੰਨਾ 19:27; 1 ਤਿਮੋਥਿਉਸ ਨੂੰ 5:2; ਲੂਕਾ 12:53; ਮੱਤੀ 10:35; ਮੀਕਾਹ 7:6; ਲੇਵੀਆਂ ਦੀ ਪੋਥੀ 18:7; ਜ਼ਬੂਰ 35:14; ਕਹਾਉਤਾਂ 29:15; ਕਹਾਉਤਾਂ 23:22; ਕਹਾਉਤਾਂ 15:20; ਕਹਾਉਤਾਂ 17:25; ਕਹਾਉਤਾਂ 10:1; ਕਹਾਉਤਾਂ 23:25; ਕਹਾਉਤਾਂ 6:20; ਕਹਾਉਤਾਂ 1:8