Thursday, February 20, 2014

ਪਾਪ ਵਿੱਚ ਭਾਗੀਦਾਰੀ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ ਵਿੱਚ ਭਾਗੀਦਾਰੀ
                                                 ਪੰਜਾਬੀ ਮਸੀਹੀ ਸੰਦੇਸ਼

 

 2 ਥੱਸਲੁਨੀਕੀਆਂ ਨੂੰ 3:14

14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ

 

1 ਕੁਰਿੰਥੀਆਂ ਨੂੰ 5:9-11

ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ 10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ 11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ

 

ਰੋਮੀਆਂ ਨੂੰ 16:17

17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ

 

1 ਤਿਮੋਥਿਉਸ ਨੂੰ 5:22

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ

 

ਯਸਾਯਾਹ 52:11

11 ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ
    ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ!
ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ।
    ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ।
    ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ

2 ਕੁਰਿੰਥੀਆਂ ਨੂੰ 6:17

17 ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਜਾਓ
    ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
    ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।

 

1 ਕੁਰਿੰਥੀਆਂ ਨੂੰ 7:39

39 ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ

 

ਯਿਰਮਿਯਾਹ 51:45

45 ਮੇਰੇ ਲੋਕੋ, ਬਾਬਲ ਸ਼ਹਿਰ ਵਿੱਚੋਂ ਨਿਕਲ ਜਾਵੋ
    ਆਪਣੀਆਂ ਜਾਨਾਂ ਬਚਾਉਣ ਲਈ ਭੱਜ ਜਾਵੋ।
    ਯਹੋਵਾਹ ਦੇ ਮਹਾ ਕਹਿਰ ਤੋਂ ਭੱਜ ਜਾਵੋ

ਨਹਮਯਾਹ 13:26-27

26 ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ 27 ਤੇ ਹੁਣ ਅਸੀਂ ਇਹ ਸੁਣ ਰਹੇ ਹਾਂ ਕਿ ਤੁਸੀਂ ਵੀ ਇਹ ਪਾਪ ਕਮਾ ਰਹੇ ਹੋ। ਤੁਸੀਂ ਸਾਡੇ ਪਰਮੇਸ਼ੁਰ ਨਾਲ ਸੱਚੇ ਨਹੀਂ ਹੋ ਤੇ ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਰਹੇ ਹੋ।

 

ਨਹਮਯਾਹ 10:30

30 ਅਸੀਂ ਇਹ ਵੀ ਵਚਨ ਕਰਦੇ ਹਾਂ ਕਿ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ, ਅਤੇ ਨਾ ਹੀ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰਾਂਗੇ

 

ਨਹਮਯਾਹ 2:20

20 ਪਰ ਮੈਂ ਉਨ੍ਹਾਂ ਆਦਮੀਆਂ ਨੂੰ ਇੰਝ ਕਿਹਾ, “ਇਸ ਕਾਮਯਾਬੀ ਲਈ ਅਕਾਸ਼ ਦਾ ਪਰਮੇਸ਼ੁਰ ਸਾਡੀ ਮਦਦ ਕਰੇਗਾ ਅਸੀਂ ਪਰਮੇਸ਼ੁਰ ਦੇ ਦਾਸ ਹਾਂ ਅਤੇ ਅਸੀਂ ਇਸ ਸ਼ਹਿਰ ਨੂੰ ਮੁੜ ਤੋਂ ਉਸਾਰਾਂਗੇ। ਅਤੇ ਤੁਸੀਂ ਇਸ ਕੰਮ ਵਿੱਚ ਸਾਡੀ ਸਹਾਇਤਾ ਨਹੀਂ ਕਰ ਸੱਕਦੇ ਤੇ ਨਾ ਹੀ ਯਰੂਸ਼ਲਮ ਵਿੱਚ ਰਹਿੰਦੇ ਤੁਹਾਡੇ ਘਰਾਣੇ ਵਿੱਚੋਂ ਕੋਈ ਮਨੁੱਖ ਤੁਹਾਡਾ ਇੱਬੋ ਦੀ ਜ਼ਮੀਨ ਵਿੱਚ ਨਾ ਕੋਈ ਹੱਕ ਹੈ ਨਾ ਹਿੱਸਾ। ਤੁਹਾਨੂੰ ਯਰੂਸ਼ਲਮ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ।

 

ਅਜ਼ਰਾ 10:2

ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ

 

ਪਰਕਾਸ਼ ਦੀ ਪੋਥੀ 18:4

ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ:

ਮੇਰੇ ਲੋਕੋ, ਨਗਰ ਤੋਂ ਬਾਹਰ ਜਾਓ,
    ਤਾਂ ਜੋ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ।
ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ

 

ਅਜ਼ਰਾ 9:1-2

 ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ। ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।

 

ਅਜ਼ਰਾ 4:1-3

 ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।

ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, “ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸੱਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸੱਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।

 

2 ਕੁਰਿੰਥੀਆਂ ਨੂੰ 6:14

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ

 

ਅਜ਼ਰਾ 10:11

11 ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।

 

1 ਰਾਜਿਆਂ 11:2

ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ।ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ

 

ਬਿਵਸਥਾ ਸਾਰ 29:18

18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ

 

ਬਿਵਸਥਾ ਸਾਰ 12:30

30 ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ।

 

ਯਹੋਸ਼ੁਆ 23:7

ਹਾਲੇ ਵੀ ਸਾਡੇ ਦਰਮਿਆਨ ਰਹਿਣ ਵਾਲੇ ਕੁਝ ਲੋਕ ਅਜਿਹੇ ਹਨ ਜਿਹੜੇ ਇਸਰਾਏਲ ਦੇ ਲੋਕ ਨਹੀਂ ਹਨ। ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ। ਉਨ੍ਹਾਂ ਦੇ ਦੇਵਤਿਆਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਦੇ ਨਾਮ ਵੀ ਨਾ ਉਚਾਰੋ ਅਤੇ ਉਨ੍ਹਾਂ ਦੇ ਨਾਵਾਂ ਦੀ ਸੌਂਹ ਨਾ ਖਾਵੋ ਅਤੇ ਉਨ੍ਹਾਂ ਦੀ ਉਪਾਸਨਾ ਜਾਂ ਉਨ੍ਹਾਂ ਦੇ ਅੱਗੇ ਨਾ ਝੁਕੋ

 

1 ਪਤਰਸ 1:15-16

15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ 16 ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।


ਲੇਵੀਆਂ ਦੀ ਪੋਥੀ 19:2

ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ

 

ਲੇਵੀਆਂ ਦੀ ਪੋਥੀ 11:44-45

44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ 45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।

 

ਲੇਵੀਆਂ ਦੀ ਪੋਥੀ 20:26

26 ਮੈਂ ਤੁਹਾਨੂੰ ਆਪਣੇ ਖਾਸ ਲੋਕ ਬਣਾਇਆ ਹੈ। ਇਸ ਲਈ ਤੁਹਾਨੂੰ ਮੇਰੇ ਲਈ ਪਵਿੱਤਰ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਮੈਂ ਯਹੋਵਾਹ ਹਾਂ, ਅਤੇ ਮੈਂ ਪਵਿੱਤਰ ਹਾਂ

 

1 ਕੁਰਿੰਥੀਆਂ ਨੂੰ 10:18-20

18 ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ? 19 ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ 20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ

 

ਹੋਸ਼ੇਆ 4:17

17 ਅਫ਼ਰਾਈਮ ਆਪਣੇ ਬੁੱਤਾਂ ਨਾਲ ਜੁੜ ਗਿਆ ਹੈ, ਇਸ ਲਈ ਉਸ ਨੂੰ ਇੱਕਲਾ ਛੱਡ ਦਿਓ

 

2 ਰਾਜਿਆਂ 17:33

33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢ ਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ

 

ਗਿਣਤੀ 25:1-3

 ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ। 2-3 ਮੋਆਬੀ ਔਰਤਾਂ ਨੇ ਆਦਮੀਆ ਨੂੰ ਆਪਣੇ ਦੇਵਤਿਆ ਅੱਗੇ ਬਲੀਆਂ ਚੜ੍ਹਾਉਣ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸਰਾਏਲੀਆਂ ਨੇ ਉਨ੍ਹਾ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਬਲੀਆ ਦਾ ਭੋਜਨ ਖਾਧਾ। ਉਹ ਦੇਵਤੇ ਪਓਰ ਬਆਲ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਉਨ੍ਹਾਂ ਦੇ ਨਾਲ ਬਹੁਤ ਗੁੱਸੇ ਹੋ ਗਿਆ

 

ਅਫ਼ਸੀਆਂ ਨੂੰ 5:11

11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ

 

ਰੋਮੀਆਂ ਨੂੰ 14:22

22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ

 

ਰਸੂਲਾਂ ਦੇ ਕਰਤੱਬ 22:20

20 ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉੱਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।

 

ਰਸੂਲਾਂ ਦੇ ਕਰਤੱਬ 7:60

60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।ਇਹ ਆਖਣ ਤੋਂ ਬਾਅਦ ਉਹ ਮਰ ਗਿਆ

 

ਲੂਕਾ 11:48

48 ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ

 

ਹਿਜ਼ਕੀਏਲ 13:22

22 “‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!

 

ਜ਼ਬੂਰ 49:13

13 ਸੱਚਮੁੱਚ ਉਹੀ ਉਨ੍ਹਾਂ ਦਾ ਅੰਤ ਹੈ
    ਜਿਹੜੇ ਆਪਣੀ ਦੌਲਤ ਤੋਂ ਪ੍ਰਸੰਨ ਹੁੰਦੇ ਹਨ

2 ਸਮੂਏਲ 3:28-29

28 ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, “ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ 29 ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।

 

ਰੋਮੀਆਂ ਨੂੰ 1:32

32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ

 

ਜ਼ਬੂਰ 64:5

ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ
    ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ।
    ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ

 

ਲੇਵੀਆਂ ਦੀ ਪੋਥੀ 19:17

17 ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ

 

ਕਹਾਉਤਾਂ 22:24-25

24 ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ। 25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ

 

ਜ਼ਬੂਰ 141:4

ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ
    ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ
    ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ

 

ਅੱਯੂਬ 34:8

ਅੱਯੂਬ ਦੀ ਦੋਸਤੀ ਬਦ ਲੋਕਾਂ ਨਾਲ ਹੈ
    ਉਹ ਬਦ ਲੋਕਾਂ ਦੀ ਸੰਗਤ ਪਸੰਦ ਕਰਦਾ ਹੈ

 

ਯਹੋਸ਼ੁਆ 23:12-13

12 ਯਹੋਵਾਹ ਦੇ ਪਿੱਛੇ ਲੱਗਣ ਤੋਂ ਨਾ ਹਟੋ। ਉਨ੍ਹਾਂ ਹੋਰਨਾ ਲੋਕਾਂ ਨਾਲ ਮਿੱਤਰਤਾ ਨਾ ਕਰੋ ਜਿਹੜੇ ਇਸਰਾਏਲ ਦਾ ਅੰਗ ਨਹੀਂ ਹਨ। ਉਨ੍ਹਾਂ ਦੇ ਕਿਸੇ ਬੰਦੇ ਨਾਲ ਵਿਆਹ ਨਾ ਰਚਾਉ। ਪਰ ਜੇ ਤੁਸੀਂ ਇਨ੍ਹਾਂ ਲੋਕਾਂ ਦੇ ਮਿੱਤਰ ਬਣੋਂਗੇ 13 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ-ਜਿਵੇਂ ਤੁਹਾਡੀਆਂ ਅੱਖਾਂ ਵਿੱਚ ਧੂੰਆਂ ਅਤੇ ਘੱਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸ ਨੂੰ ਗਵਾ ਸੱਕਦੇ ਹੋ

 

ਲੇਵੀਆਂ ਦੀ ਪੋਥੀ 15:31

31 ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।

 

ਉਤਪਤ 49:6

ਉਨ੍ਹਾਂ ਨੇ ਗੁਪਤ ਯੋਜਨਾਵਾਂ ਬਣਾਈਆਂ
    ਮੇਰੀ ਰੂਹ ਉਨ੍ਹਾਂ ਦੀਆਂ ਵਿਉਂਤਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੀ ਸੀ।
ਮੈਂ ਉਨ੍ਹਾਂ ਦੀਆਂ ਗੁਪਤ ਸਭਾਵਾਂ ਨੂੰ ਪ੍ਰਵਾਨ ਨਹੀਂ ਕਰਾਂਗਾ।
    ਜਦੋਂ ਉਹ ਕਰੋਧਵਾਨ ਸਨ ਉਨ੍ਹਾਂ ਨੇ ਬੰਦੇ ਮਾਰ ਦਿੱਤੇ ਅਤੇ ਦਿਲ ਪ੍ਰਚਾਵੇ ਲਈ ਉਨ੍ਹਾਂ ਨੇ ਜਾਨਵਰਾਂ ਨੂੰ ਸਤਾਇਆ ਸੀ

 

ਜ਼ਬੂਰ 50:18

18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ
    ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ


ਰੋਮੀਆਂ ਨੂੰ 7:5

ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ

 

ਅਫ਼ਸੀਆਂ ਨੂੰ 2:3

ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ

 

ਰੋਮੀਆਂ ਨੂੰ 8:20-21

20 ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ21 ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ

 

ਉਤਪਤ 3:17

17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ,

ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ।
    ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ।
ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ।
    ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ

 

1 ਕੁਰਿੰਥੀਆਂ ਨੂੰ 15:21-22

21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ 22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ

 

ਰੋਮੀਆਂ ਨੂੰ 5:15-19

15 ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ 16 ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ 17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ

18 ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ 19 ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਣਆਗਿਆਕਾਰੀ ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ

ਹੋਸ਼ੇਆ 6:7

ਪਰ ਲੋਕਾਂ ਨੇ ਆਦਮ [a] ਵਿਖੇ ਇਕਰਾਰਨਾਮਾ ਤੋੜ ਦਿੱਤਾ
    ਉਹ ਓੱਥੇ ਮੇਰੇ ਨਾਲ ਬੇਵਫ਼ਾ ਸਨ

 

ਰੋਮੀਆਂ ਨੂੰ 5:12

12 ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ

 

1 ਕੁਰਿੰਥੀਆਂ ਨੂੰ 15:48-49

48 ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ 49 ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ

 

ਰਸੂਲਾਂ ਦੇ ਕਰਤੱਬ 17:26

26 ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ

 

ਯੂਹੰਨਾ 3:6

ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ

 

ਉਤਪਤ 5:1-3

 ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੀ ਨਕਲ ਉੱਤੇ ਕੀਤੀ। [a] ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰਆਦਮਦਾ ਨਾਮ ਦਿੱਤਾ

ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸਦਾ ਨਾਮ ਸੇਥ ਧਰਿਆ

ਉਤਪਤ 3:20

20 ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ






2 ਥੱਸਲੁਨੀਕੀਆਂ ਨੂੰ 3:14; 1 ਕੁਰਿੰਥੀਆਂ ਨੂੰ 5:9-11; ਰੋਮੀਆਂ ਨੂੰ 16:17; 1 ਤਿਮੋਥਿਉਸ ਨੂੰ 5:22; ਯਸਾਯਾਹ 52:11; 2 ਕੁਰਿੰਥੀਆਂ ਨੂੰ 6:17; 1 ਕੁਰਿੰਥੀਆਂ ਨੂੰ 7:39; ਯਿਰਮਿਯਾਹ 51:45; ਨਹਮਯਾਹ 13:26-27; ਨਹਮਯਾਹ 10:30; ਨਹਮਯਾਹ 2:20; ਅਜ਼ਰਾ 10:2; ਪਰਕਾਸ਼ ਦੀ ਪੋਥੀ 18:4; ਅਜ਼ਰਾ 9:1-2; ਅਜ਼ਰਾ 4:1-3; 2 ਕੁਰਿੰਥੀਆਂ ਨੂੰ 6:14; ਅਜ਼ਰਾ 10:11; 1 ਰਾਜਿਆਂ 11:2; ਬਿਵਸਥਾ ਸਾਰ 29:18; ਬਿਵਸਥਾ ਸਾਰ 12:30; ਯਹੋਸ਼ੁਆ 23:7; 1 ਪਤਰਸ 1:15-16; ਲੇਵੀਆਂ ਦੀ ਪੋਥੀ 19:2; ਲੇਵੀਆਂ ਦੀ ਪੋਥੀ 11:44-45; ਲੇਵੀਆਂ ਦੀ ਪੋਥੀ 20:26; 1 ਕੁਰਿੰਥੀਆਂ ਨੂੰ 10:18-20; ਹੋਸ਼ੇਆ 4:17; 2 ਰਾਜਿਆਂ 17:33; ਗਿਣਤੀ 25:1-3; ਅਫ਼ਸੀਆਂ ਨੂੰ 5:11; ਰੋਮੀਆਂ ਨੂੰ 14:22; ਰਸੂਲਾਂ ਦੇ ਕਰਤੱਬ 22:20; ਰਸੂਲਾਂ ਦੇ ਕਰਤੱਬ 7:60; ਲੂਕਾ 11:48; ਹਿਜ਼ਕੀਏਲ 13:22; ਜ਼ਬੂਰ 49:13; 2 ਸਮੂਏਲ 3:28-29; ਰੋਮੀਆਂ ਨੂੰ 1:32; ਜ਼ਬੂਰ 64:5; ਲੇਵੀਆਂ ਦੀ ਪੋਥੀ 19:17; ਕਹਾਉਤਾਂ 22:24-25; ਜ਼ਬੂਰ 141:4; ਅੱਯੂਬ 34:8; ਯਹੋਸ਼ੁਆ 23:12-13; ਲੇਵੀਆਂ ਦੀ ਪੋਥੀ 15:31; ਉਤਪਤ 49:6; ਜ਼ਬੂਰ 50:18; ਰੋਮੀਆਂ ਨੂੰ 7:5; ਅਫ਼ਸੀਆਂ ਨੂੰ 2:3; ਰੋਮੀਆਂ ਨੂੰ 8:20-21; ਉਤਪਤ 3:17; 1 ਕੁਰਿੰਥੀਆਂ ਨੂੰ 15:21-22; ਰੋਮੀਆਂ ਨੂੰ 5:15-19; ਹੋਸ਼ੇਆ 6:7; ਰੋਮੀਆਂ ਨੂੰ 5:12; 1 ਕੁਰਿੰਥੀਆਂ ਨੂੰ 15:48-49; ਰਸੂਲਾਂ ਦੇ ਕਰਤੱਬ 17:26; ਯੂਹੰਨਾ 3:6; ਉਤਪਤ 5:1-3; ਉਤਪਤ 3:20