Thursday, February 20, 2014

ਸ਼ੈਤਾਨ ਪਰਤਾਉਣ ਵਾਲੇ ਦੇ ਤੌਰ ਤੇ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਪਰਤਾਉਣ ਵਾਲੇ ਦੇ ਤੌਰ ਤੇ
                                              ਪੰਜਾਬੀ ਮਸੀਹੀ ਸੰਦੇਸ਼

 

ਉਤਪਤ 3:1-5

ਪਾਪ ਦੀ ਸ਼ੁਰੂਆਤ

ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”

ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।

 

ਪਰਕਾਸ਼ ਦੀ ਪੋਥੀ 12:9

ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

 

ਅੱਯੂਬ 2:4-5

ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।

 

ਅਫ਼ਸੀਆਂ ਨੂੰ 4:26-27

26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ [a] ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ

 

1 ਥੱਸਲੁਨੀਕੀਆਂ ਨੂੰ 3:5

ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ

 

ਲੂਕਾ 22:31

ਆਪਣਾ ਵਿਸ਼ਵਾਸ ਨਾ ਛੱਡੋ

31 ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ

 

1 ਤਿਮੋਥਿਉਸ ਨੂੰ 3:7

ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ

 

2 ਤਿਮੋਥਿਉਸ ਨੂੰ 2:26

26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ

 

ਰਸੂਲਾਂ ਦੇ ਕਰਤੱਬ 5:3-9

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।

5-6 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ
ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।
ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।

ਜ਼ਬੂਰ 78:18

18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ
    ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ

 

ਜ਼ਬੂਰ 106:14

14 ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ
    ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ

 

ਰਸੂਲਾਂ ਦੇ ਕਰਤੱਬ 15:10

10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ

 

1 ਕੁਰਿੰਥੀਆਂ ਨੂੰ 10:9

ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ

 

ਮੱਤੀ 5:37

37 ਪਰ ਤੁਸੀਂ ਆਪਣੇ ਬੋਲਣ ਵਿੱਚਹਾਂਦੀ ਹਾਂ, ਅਤੇਨਾਦੀ ਨਾ, ਆਖੋ।ਹਾਂਜਾਂਨਾਤੋਂ ਵੱਧ ਆਖਣਾ ਬਦੀ ਵੱਲੋਂ ਹੈ

 

ਰਸੂਲਾਂ ਦੇ ਕਰਤੱਬ 5:3

ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?

 

1 ਕੁਰਿੰਥੀਆਂ ਨੂੰ 7:5

ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ

 

1 ਤਿਮੋਥਿਉਸ ਨੂੰ 5:14-15

14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ 15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ

 

2 ਕੁਰਿੰਥੀਆਂ ਨੂੰ 2:10-11

10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ 11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ

 

ਯਾਕੂਬ 3:14-16

14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ15 ਇਹੋ ਜਿਹੀਸਿਆਣਪਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹਸਿਆਣਪਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ 16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ

 

ਮੱਤੀ 4:1-11

ਯਿਸੂ ਦਾ ਪਰਤਾਇਆ ਜਾਣਾ

ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ, ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,
ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

 

ਮਰਕੁਸ 1:13

13 ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ

 

ਲੂਕਾ 4:1-13

ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ

ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ। ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ

ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।
ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ:
ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।
ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।
ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ:
ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ:
ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ
    ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।
11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!
ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ
    ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’” [a]
13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ

 

ਮੱਤੀ 16:23

23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।

 

ਮਰਕੁਸ 8:33

33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।

 

ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ

 

ਇਬਰਾਨੀਆਂ ਨੂੰ 2:8

ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।

ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਪਰਕਾਸ਼ ਦੀ ਪੋਥੀ 3:10

10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

ਮੱਤੀ 26:41

41 ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।

 

ਮਰਕੁਸ 14:38

38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ

 

ਲੂਕਾ 22:40

ਯਿਸੂ ਨੇ ਰਸੂਲਾਂ ਨੂੰ ਪ੍ਰਾਰਥਨਾ ਕਰਨ ਲਈ ਕਿਹਾ

39-40 ਯਿਸੂ ਯਰੂਸ਼ਲਮ ਸ਼ਹਿਰ ਛੱਡ ਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉੱਥੇ ਜਾਇਆ ਕਰਦਾ ਸੀ। ਉਸ ਦੇ ਚੇਲੇ ਉਸ ਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸ ਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਾਇਆ ਨਾ ਜਾਵੇ।

 

ਮੱਤੀ 6:13

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ। 

ਲੂਕਾ 11:4

ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

ਲੂਕਾ 22:32

32 ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

2 ਪਤਰਸ 2:9

ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ

 

ਇਬਰਾਨੀਆਂ ਨੂੰ 2:18

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ



ਉਤਪਤ 3:1-5; ਪਰਕਾਸ਼ ਦੀ ਪੋਥੀ 12:9; ਅੱਯੂਬ 2:4-5; ਅਫ਼ਸੀਆਂ ਨੂੰ 4:26-27; 1 ਥੱਸਲੁਨੀਕੀਆਂ ਨੂੰ 3:5; ਲੂਕਾ 22:31; 1 ਤਿਮੋਥਿਉਸ ਨੂੰ 3:7; 2 ਤਿਮੋਥਿਉਸ ਨੂੰ 2:26; ਰਸੂਲਾਂ ਦੇ ਕਰਤੱਬ 5:3-9; ਜ਼ਬੂਰ 78:18; ਜ਼ਬੂਰ 106:14; ਰਸੂਲਾਂ ਦੇ ਕਰਤੱਬ 15:10; 1 ਕੁਰਿੰਥੀਆਂ ਨੂੰ 10:9; ਮੱਤੀ 5:37; ਰਸੂਲਾਂ ਦੇ ਕਰਤੱਬ 5:3; 1 ਕੁਰਿੰਥੀਆਂ ਨੂੰ 7:5; 1 ਤਿਮੋਥਿਉਸ ਨੂੰ 5:14-15; 2 ਕੁਰਿੰਥੀਆਂ ਨੂੰ 2:10-11; ਯਾਕੂਬ 3:14-16; ਮੱਤੀ 4:1-11; ਮਰਕੁਸ 1:13; ਲੂਕਾ 4:1-13; ਮੱਤੀ 16:23; ਮਰਕੁਸ 8:33; ਇਬਰਾਨੀਆਂ ਨੂੰ 4:15; ਇਬਰਾਨੀਆਂ ਨੂੰ 2:8; ਪਰਕਾਸ਼ ਦੀ ਪੋਥੀ 2:10; ਪਰਕਾਸ਼ ਦੀ ਪੋਥੀ 3:10; 1 ਪਤਰਸ 5:8; ਮੱਤੀ 26:41; ਮਰਕੁਸ 14:38; ਲੂਕਾ 22:40; ਮੱਤੀ 6:13; ਲੂਕਾ 11:4; ਲੂਕਾ 22:32; 1 ਕੁਰਿੰਥੀਆਂ ਨੂੰ 10:13; 2 ਪਤਰਸ 2:9; ਇਬਰਾਨੀਆਂ ਨੂੰ 2:18