Thursday, February 20, 2014

ਕਲੀਸਿਯਾ ਦਾ ਉਠਾਇਆ ਜਾਣਾ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਦਾ ਉਠਾਇਆ ਜਾਣਾ
                                                 ਪੰਜਾਬੀ ਮਸੀਹ ਸੰਦੇਸ਼

 

1 ਕੁਰਿੰਥੀਆਂ ਨੂੰ 15:50-52

50 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ 51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ 52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ

 

ਯੂਹੰਨਾ 14:1-3

ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ

ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ। ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ

 

ਪਰਕਾਸ਼ ਦੀ ਪੋਥੀ 3:10

10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ

 

1 ਥੱਸਲੁਨੀਕੀਆਂ ਨੂੰ 1:10

10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਰਿਹਾ ਹੈ

 

1 ਥੱਸਲੁਨੀਕੀਆਂ ਨੂੰ 4:13-17

ਪ੍ਰਭੂ ਦੀ ਆਮਦ

13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ

15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ 16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ 17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ



1 ਕੁਰਿੰਥੀਆਂ ਨੂੰ 15:50-52; ਯੂਹੰਨਾ 14:1-3; ਪਰਕਾਸ਼ ਦੀ ਪੋਥੀ 3:10; 1 ਥੱਸਲੁਨੀਕੀਆਂ ਨੂੰ 1:10; 1 ਥੱਸਲੁਨੀਕੀਆਂ ਨੂੰ 4:13-17