Thursday, February 20, 2014

ਜ਼ੁਲਮ ਦਾ ਮੂਲ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਜ਼ੁਲਮ ਦਾ ਮੂਲ
                                                  ਪੰਜਾਬੀ ਮਸੀਹੀ ਸੰਦੇਸ਼

 

ਯੂਹੰਨਾ 16:3

ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ

 

ਯੂਹੰਨਾ 15:20

20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ

 

ਮੱਤੀ 13:21

21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ

 

ਜ਼ਬੂਰ 10:2

ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ
    ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ

 

ਰਸੂਲਾਂ ਦੇ ਕਰਤੱਬ 26:9-11

ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ 10 ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ 11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ

 

ਰਸੂਲਾਂ ਦੇ ਕਰਤੱਬ 13:50

50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ




ਯੂਹੰਨਾ 16:3; ਯੂਹੰਨਾ 15:20; ਮੱਤੀ 13:21; ਜ਼ਬੂਰ 10:2; ਰਸੂਲਾਂ ਦੇ ਕਰਤੱਬ 26:9-11; ਰਸੂਲਾਂ ਦੇ ਕਰਤੱਬ 13:50