Thursday, February 20, 2014

ਜ਼ੁਲਮ ਦੇ ਰੂਪ


                                       ਬਾਈਬਲ ਦੇ ਕੁਝ ਵਚਨ ਵਿਸ਼ਾ : ਜ਼ੁਲਮ ਦੇ ਰੂਪ
                                                    ਪੰਜਾਬੀ ਮਸੀਹੀ ਸੰਦੇਸ਼

 

ਰਸੂਲਾਂ ਦੇ ਕਰਤੱਬ 5:17-18

17 ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ। 18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ

 

ਉਤਪਤ 26:14-15

14 ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ 15 ਇਸ ਲਈ ਫ਼ਲਿਸਤੀ ਲੋਕਾਂ ਨੇ ਉਹ ਸਾਰੇ ਖੂਹ ਤਬਾਹ ਕਰ ਦਿੱਤੇ ਜਿਹੜੇ ਉਸ ਦੇ ਪਿਤਾ ਅਬਰਾਹਾਮ ਅਤੇ ਉਸ ਦੇ ਨੌਕਰਾਂ ਨੇ ਬਹੁਤ ਵਰ੍ਹੇ ਪਹਿਲਾਂ ਉਸਾਰੇ ਸਨ। ਫ਼ਲਿਸਤੀਆਂ ਨੇ ਉਹ ਖੂਹ ਮਿੱਟੀ ਨਾਲ ਭਰ ਦਿੱਤੇ

 

ਉਤਪਤ 37:4

ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ

 

1 ਸਮੂਏਲ 18:8-9

ਔਰਤਾਂ ਦੇ ਇਸ ਗੀਤ ਨੇ ਸ਼ਾਊਲ ਨੂੰ ਬੇਚੈਨ ਕਰ ਦਿੱਤਾ ਅਤੇ ਉਸ ਨੂੰ ਬੜਾ ਕਰੋਧ ਆਇਆ। ਸ਼ਾਊਲ ਨੇ ਸੋਚਿਆ, “ਔਰਤਾਂ ਆਖਦੀਆਂ ਹਨ ਕਿ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ ਅਤੇ ਉਹ ਆਖਦੀਆਂ ਹਨ ਕਿ ਮੈਂ ਸਿਰਫ਼ ਹਜ਼ਾਰਾਂ ਵੈਰੀਆਂ ਨੂੰ ਮਾਰਿਆ। ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ

 

ਜ਼ਬੂਰ 106:16

16 ਲੋਕ ਮੂਸਾ ਨਾਲ ਈਰਖਾ ਕਰਨ ਲੱਗੇ
    ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ

ਦਾਨੀਏਲ 6:1-5

ਦਾਨੀਏਲ ਅਤੇ ਸ਼ੇਰ

ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ। ਅਤੇ ਉਸ ਨੇ ਉਨ੍ਹਾਂ 120 ਉਪਸ਼ਾਸਕਾਂ ਉੱਤੇ ਹਕੂਮਤ ਕਰਨ ਲਈ ਤਿੰਨ ਬੰਦਿਆਂ ਨੂੰ ਚੁਣਿਆ। ਦਾਨੀਏਲ ਇਨ੍ਹਾਂ ਤਿੰਨ ਨਿਗਰਾਨਾਂ ਵਿੱਚੋਂ ਇੱਕ ਸੀ। ਰਾਜੇ ਨੇ ਇਨ੍ਹਾਂ ਬੰਦਿਆਂ ਨੂੰ ਇਸ ਲਈ ਬਾਪਿਆ ਤਾਂ ਜੋ ਕੋਈ ਵੀ ਉਸ ਨੂੰ ਧੋਖਾ ਨਾ ਦੇ ਸੱਕੇ ਅਤੇ ਉਸ ਦੇ ਰਾਜ ਦੀ ਕਿਸੇ ਵੀ ਚੀਜ਼ ਦਾ ਕੋਈ ਨੁਕਸਾਨ ਨਾ ਹੋਵੇ ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ
ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।

ਮੱਤੀ 27:18

18 ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ

 

ਰਸੂਲਾਂ ਦੇ ਕਰਤੱਬ 13:45

45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ

 

ਯਾਕੂਬ 3:16

16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ

 

ਲੂਕਾ 22:2

ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ

 

ਕੂਚ 1:10

10 ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।

 

1 ਸਮੂਏਲ 18:15

15 ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ

 

ਮੱਤੀ 2:3

ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ


ਰਸੂਲਾਂ ਦੇ ਕਰਤੱਬ 19:23-27

23 ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ। 24 ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ

25 ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ 26 ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ 27 ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸੱਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।

1 ਯੂਹੰਨਾ 3:12

12 ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ

 

ਉਤਪਤ 4:3-8

ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ। ਪਰ ਹਾਬਲ ਆਪਣੇ ਇੱਜੜ ਵਿੱਚੋਂ ਪਹਿਲੋਠੇ ਜਨਮੇ ਜਾਨਵਰਾਂ ਨੂੰ ਲਿਆਇਆ ਅਤੇ ਉਸ ਨੇ ਆਪਣੀਆਂ ਸਭ ਤੋਂ ਚੰਗੀਆਂ ਭੇਡਾਂ ਦਾ ਸਭ ਤੋਂ ਚੰਗਾ ਹਿੱਸਾ ਭੇਂਟ ਕੀਤਾ। [a]

ਇਸ ਲਈ ਯਹੋਵਾਹ ਨੇ ਹਾਬਲ ਅਤੇ ਉਸਦੀ ਸੁਗਾਤ ਤੇ ਕਿਰਪਾ ਦ੍ਰਿਸ਼ਟੀ ਨਾਲ ਵੇਖਿਆ। ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਗਿਆ ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੂੰ ਗੁੱਸੇ ਵਿੱਚ ਕਿਉਂ ਹੈਂ? ਤੇਰੇ ਚਿਹਰੇ ਉੱਤੇ ਉਦਾਸੀ ਕਿਉਂ ਝਲਕਦੀ ਹੈ? ਜੇ ਤੂੰ ਚੰਗੇ ਕੰਮ ਕਰੇਂਗਾ ਤਾਂ ਮੇਰੇ ਨਾਲ ਤੇਰਾ ਸੰਬੰਧ ਠੀਕ ਹੋ ਜਾਵੇਗਾ। ਫ਼ੇਰ ਮੈਂ ਤੈਨੂੰ ਪ੍ਰਵਾਨ ਕਰ ਲਵਾਂਗਾ। ਪਰ ਜੇ ਤੂੰ ਮੰਦੇ ਕੰਮ ਕੀਤੇ ਤਾਂ ਉਹ ਪਾਪ ਤੇਰੇ ਜੀਵਨ ਵਿੱਚ ਹੈ। ਤੇਰਾ ਪਾਪ ਤੇਰੇ ਉੱਤੇ ਕਾਬੂ ਪਾਉਣਾ ਚਾਹੇਗਾ ਪਰ ਤੈਨੂੰ ਆਪਣੇ ਪਾਪ ਉੱਤੇ ਕਾਬੂ ਪਾਉਣਾ ਪਵੇਗਾ। [b]
ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “, ਖੇਤ ਵਿੱਚ ਚੱਲੀਏ।ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ

1 ਰਾਜਿਆਂ 22:8

ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।

ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।

 

2 ਇਤਹਾਸ 18:7

ਤਦ ਅਹਾਬ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਇੱਥੇ ਇੱਕ ਅਜਿਹਾ ਮਨੁੱਖ ਹੈ ਜਿਸ ਕੋਲੋਂ ਅਸੀਂ ਯਹੋਵਾਹ ਤੋਂ ਪੁੱਛੀਏ, ਪਰ ਮੈਂ ਉਸ ਆਦਮੀ ਨੂੰ ਨਫ਼ਰਤ ਕਰਦਾ ਹਾਂ ਕਿਉਂ ਕਿ ਉਹ ਹਮੇਸ਼ਾ ਮੇਰੇ ਲਈ ਯਹੋਵਾਹ ਵੱਲੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਸ ਮਨੁੱਖ ਦਾ ਨਾਂ ਹੈ ਮੀਕਾਯਾਹ। ਉਹ ਯਿਮਲਾਹ ਦਾ ਪੁੱਤਰ ਹੈ।

ਪਰ ਯਹੋਸ਼ਾਫ਼ਾਟ ਨੇ ਕਿਹਾ,ਅਹਾਬ, ਇੰਝ ਨਾ ਕਹੋ!”

 

ਯੂਹੰਨਾ 7:7

ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ

 

ਜ਼ਬੂਰ 38:12

12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ
    ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ।
    ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ

 

1 ਰਾਜਿਆਂ 21:10

10 ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।

 

ਅਜ਼ਰਾ 4:12-13

12 ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ

13 ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ

ਜ਼ਬੂਰ 35:11

11 ਗਵਾਹਾਂ ਦੀ ਇੱਕ ਟੋਲੀ ਮੈਨੂੰ ਨੁਕਸਾਨ ਪਹੁੰਚਾਣ ਲਈ ਵਿਉਂਤਾਂ ਘੜ ਰਹੀ ਹੈ,
    ਉਹ ਲੋਕ ਮੇਰੇ ਪਾਸੋਂ ਐਸੇ ਸਵਾਲ ਪੁੱਛਣਗੇ ਜਿਨ੍ਹਾਂ ਦਾ ਮੈਂ ਕੋਈ ਜਵਾਬ ਨਹੀਂ ਜਾਣਦਾ

ਯਿਰਮਿਯਾਹ 20:10

10 ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ
    ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ।
    ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ।
ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ।
    ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ,
ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ।
    ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ।
ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ।
    ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।

ਆਮੋਸ 7:10

ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼

10 ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ

ਮੱਤੀ 5:11

11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ

 

ਯੂਹੰਨਾ 7:12

12 ਉੱਥੇ ਬੜੀ ਭੀੜ ਇੱਕਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।

 

ਰਸੂਲਾਂ ਦੇ ਕਰਤੱਬ 6:11

11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।

 

ਰਸੂਲਾਂ ਦੇ ਕਰਤੱਬ 21:21

21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ

 

ਰਸੂਲਾਂ ਦੇ ਕਰਤੱਬ 24:5

ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ

 

ਜ਼ਬੂਰ 10:7

ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ
    ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ

 

ਅਜ਼ਰਾ 4:4

ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ

 

ਦਾਨੀਏਲ 3:15

15 ਹੁਣ, ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੀਆਂ ਅਤੇ ਛੋਟੀਆਂ ਰਬਾਬਾਂ ਅਤੇ ਬੈਗਪਾਈਆਂ ਅਤੇ ਹੋਰ ਦੂਸਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਜੇ ਤੁਸੀਂ ਉਸ ਬੁੱਤ ਦੀ ਉਪਾਸਨਾ ਕਰਨ ਲਈ ਤਿਆਰ ਹੋ ਜਿਸ ਨੂੰ ਮੈਂ ਬਣਾਇਆ ਹੈ ਤਾਂ ਇਹ ਚੰਗੀ ਗੱਲ ਹੋਵੇਗੀ। ਪਰ ਜੇ ਤੁਸੀਂ ਇਸਦੀ ਉਪਾਸਨਾ ਨਹੀਂ ਕਰੋਂਗੇ, ਤਾਂ ਤੁਹਾਨੂੰ ਬਹੁਤ ਛੇਤੀ ਹੀ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। ਫ਼ੇਰ ਕੋਈ ਵੀ ਦੇਵਤਾ ਤੁਹਾਨੂੰ ਮੇਰੀ ਸ਼ਕਤੀ ਤੋਂ ਬਚਾ ਨਹੀਂ ਸੱਕੇਗਾ!

 

ਯੂਹੰਨਾ 9:22

22 ਉਸ ਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉ ਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ

 

ਰਸੂਲਾਂ ਦੇ ਕਰਤੱਬ 4:17

17 ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।

 

ਨਹਮਯਾਹ 4:1-3

ਸਨਬੱਲਟ ਅਤੇ ਟੋਬੀਯਾਹ

 ਜਦੋਂ ਸਨਬੱਲਟ ਨੂੰ ਇਹ ਪਤਾ ਲੱਗਾ ਕਿ ਅਸੀਂ ਯਰੂਸ਼ਲਮ ਦੀ ਕੰਧ ਦੀ ਉਸਾਰੀ ਕਰ ਰਹੇ ਹਾਂ ਤਾਂ ਉਹ ਬੜਾ ਪਰੇਸ਼ਾਨ ਹੋਇਆ ਤੇ ਉਸ ਨੂੰ ਬੜਾ ਗੁੱਸਾ ਗਿਆ। ਤਾਂ ਉਸ ਨੇ ਯਹੂਦੀਆਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ। ਸਨਬੱਲਟ ਨੇ ਆਪਣੇ ਮਿੱਤਰਾਂ ਅਤੇ ਸਾਮਰਿਯਾ ਦੀ ਸੈਨਾ ਨਾਲ ਇਸ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਇਹ ਕਮਜ਼ੋਰ ਜਿਹੇ ਯਹੂਦੀ ਇੱਥੇ ਕੀ ਕਰ ਰਹੇ ਹਨ? ਕੀ ਉਹ ਇਹ ਸੋਚ ਰਹੇ ਹਨ ਕਿ ਅਸੀਂ ਉਨ੍ਹਾਂ ਨੂੰ ਇੱਕਲੇ ਛੱਡ ਦੇਵਾਂਗੇ? ਕੀ ਉਹ ਸੋਚਦੇ ਹਨ ਕਿ ਉਹ ਬਲੀਆਂ ਚੜ੍ਹਾਉਣਗੇ? ਸ਼ਾਇਦ ਉਹ ਇਹ ਸੋਚਦੇ ਹਨ ਕਿ ਉਹ ਇੱਕੇ ਦਿਨ ਵਿੱਚ ਸਾਰੀ ਉਸਾਰੀ ਕਰ ਲੈਣਗੇ। ਉਹ ਇਸ ਸੁਆਹ ਤੇ ਕੂੜੇ ਦੇ ਢੇਰ ਵਿੱਚੋਂ ਪੱਥਰ ਮੁੜ ਨਵੀਂ ਉਸਾਰੀ ਜਾਨ ਨਹੀਂ ਪਾ ਸੱਕਦੇ। ਕਿਉਂ ਕਿ ਇਹ ਤਾਂ ਰਾਖ ਦੀ ਢੇਰੀ ਹੈ।
ਟੋਬੀਯਾਹ ਅੰਮੋਨੀ ਵੀ ਸਨਬੱਲਟ ਦੇ ਨਾਲ ਸੀ। ਟੋਬੀਯਾਹ ਨੇ ਕਿਹਾ, “ਅਸਲ ਵਿੱਚ ਉਹ ਕੀ ਉਸਾਰ ਰਹੇ ਹਨ। ਜੇਕਰ ਇੱਕ ਲੂੰਬੜੀ ਵੀ ਇਸ ਉੱਤੇ ਚੜ੍ਹ ਗਈ, ਤਾਂ ਉਹ ਉਨ੍ਹਾਂ ਦੀ ਪੱਥਰ ਦੀ ਇਸ ਕੰਧ ਨੂੰ ਢਾਹ ਦੇਵੇਗੀ।

ਹੋਸ਼ੇਆ 9:7

ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ

ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।

 

1 ਕੁਰਿੰਥੀਆਂ ਨੂੰ 4:13

13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ

 

ਇਬਰਾਨੀਆਂ ਨੂੰ 13:13

13 ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ

 

ਪਰਕਾਸ਼ ਦੀ ਪੋਥੀ 2:9

ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ

 

ਮੱਤੀ 10:22

22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ

 

ਯੂਹੰਨਾ 9:29

29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।

 

ਯੂਹੰਨਾ 12:42

42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ

 

ਯੂਹੰਨਾ 16:2

ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ

 

ਰੋਮੀਆਂ ਨੂੰ 8:35

35 ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ

 

ਯਿਰਮਿਯਾਹ 38:6

ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ

 

ਮੱਤੀ 10:17

17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ

 

ਮਰਕੁਸ 13:9

ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ

 

ਯੂਹੰਨਾ 21:18-19

18 ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ। 19 (ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।

 

ਰਸੂਲਾਂ ਦੇ ਕਰਤੱਬ 5:40

40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ

 

ਰਸੂਲਾਂ ਦੇ ਕਰਤੱਬ 16:37

37 ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੋੜੇ ਮਾਰਕੇ ਕੈਦ ਕੀਤਾ ਸੀ ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚੱਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕੱਢ ਕੇ ਲੈ ਚੱਲਣ।

 

2 ਕੁਰਿੰਥੀਆਂ ਨੂੰ 11:25

25 ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ

 

ਗਲਾਤੀਆਂ ਨੂੰ 6:17

17 ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ

 

ਇਬਰਾਨੀਆਂ ਨੂੰ 11:36-39

36 ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ 37 ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ 38 ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ

39 ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ

 

1 ਤਿਮੋਥਿਉਸ ਨੂੰ 1:13

13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ

 

ਦਾਨੀਏਲ 4:34-35

34 ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ

ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ!
    ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
35 ਮਹੱਤਵਪੂਰਣ ਨਹੀਂ ਹਨ,
    ਸੱਚਮੁੱਚ ਲੋਕ ਧਰਤ ਦੇ।
ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ
    ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ।
ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ।
    ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”

 

ਰਸੂਲਾਂ ਦੇ ਕਰਤੱਬ 12:1

ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ

 ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ

 

ਗਲਾਤੀਆਂ ਨੂੰ 1:23

23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।




ਰਸੂਲਾਂ ਦੇ ਕਰਤੱਬ 5:17-18; ਉਤਪਤ 26:14-15; ਉਤਪਤ 37:4; 1 ਸਮੂਏਲ 18:8-9; ਜ਼ਬੂਰ 106:16; ਦਾਨੀਏਲ 6:1-5; ਮੱਤੀ 27:18; ਰਸੂਲਾਂ ਦੇ ਕਰਤੱਬ 13:45; ਯਾਕੂਬ 3:16; ਲੂਕਾ 22:2; ਕੂਚ 1:10; 1 ਸਮੂਏਲ 18:15; ਮੱਤੀ 2:3; ਰਸੂਲਾਂ ਦੇ ਕਰਤੱਬ 19:23-27; 1 ਯੂਹੰਨਾ 3:12; ਉਤਪਤ 4:3-8; 1 ਰਾਜਿਆਂ 22:8; 2 ਇਤਹਾਸ 18:7; ਯੂਹੰਨਾ 7:7; ਜ਼ਬੂਰ 38:12; 1 ਰਾਜਿਆਂ 21:10; ਅਜ਼ਰਾ 4:12-13; ਜ਼ਬੂਰ 35:11; ਯਿਰਮਿਯਾਹ 20:10; ਆਮੋਸ 7:10; ਮੱਤੀ 5:11; ਯੂਹੰਨਾ 7:12; ਰਸੂਲਾਂ ਦੇ ਕਰਤੱਬ 6:11; ਰਸੂਲਾਂ ਦੇ ਕਰਤੱਬ 21:21; ਰਸੂਲਾਂ ਦੇ ਕਰਤੱਬ 24:5; ਜ਼ਬੂਰ 10:7; ਅਜ਼ਰਾ 4:4; ਦਾਨੀਏਲ 3:15; ਯੂਹੰਨਾ 9:22; ਰਸੂਲਾਂ ਦੇ ਕਰਤੱਬ 4:17; ਨਹਮਯਾਹ 4:1-3; ਹੋਸ਼ੇਆ 9:7; 1 ਕੁਰਿੰਥੀਆਂ ਨੂੰ 4:13; ਇਬਰਾਨੀਆਂ ਨੂੰ 13:13; ਪਰਕਾਸ਼ ਦੀ ਪੋਥੀ 2:9; ਮੱਤੀ 10:22; ਯੂਹੰਨਾ 9:29; ਯੂਹੰਨਾ 12:42; ਯੂਹੰਨਾ 16:2; ਰੋਮੀਆਂ ਨੂੰ 8:35; ਯਿਰਮਿਯਾਹ 38:6; ਮੱਤੀ 10:17; ਮਰਕੁਸ 13:9; ਯੂਹੰਨਾ 21:18-19; ਰਸੂਲਾਂ ਦੇ ਕਰਤੱਬ 5:40; ਰਸੂਲਾਂ ਦੇ ਕਰਤੱਬ 16:37; 2 ਕੁਰਿੰਥੀਆਂ ਨੂੰ 11:25; ਗਲਾਤੀਆਂ ਨੂੰ 6:17; ਇਬਰਾਨੀਆਂ ਨੂੰ 11:36-39; 1 ਤਿਮੋਥਿਉਸ ਨੂੰ 1:13; ਦਾਨੀਏਲ 4:34-35; ਰਸੂਲਾਂ ਦੇ ਕਰਤੱਬ 12:1; ਗਲਾਤੀਆਂ ਨੂੰ 1:23