Monday, February 24, 2014

ਆਤਮਕ ਅਸਫਲਤਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਅਸਫਲਤਾ
                                          
ਪੰਜਾਬੀ ਮਸੀਹੀ ਸੰਦੇਸ਼

ਮੱਤੀ 7:27

27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।

 

ਮੱਤੀ 17:16

16 ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।

 

ਲੂਕਾ 14:30

30 ਉਹ ਆਖਣਗੇਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸ ਨੂੰ ਮੁਕੰਮਲ ਨਹੀਂ ਕਰ ਸੱਕਾ।

 

1 ਕੁਰਿੰਥੀਆਂ ਨੂੰ 3:15

15 ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ

 

ਇਬਰਾਨੀਆਂ ਨੂੰ 4:6

ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ

 

ਜ਼ਬੂਰ 73:26

26 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ
    ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ।
    ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ



ਮੱਤੀ 7:27; ਮੱਤੀ 17:16; ਲੂਕਾ 14:30; 1 ਕੁਰਿੰਥੀਆਂ ਨੂੰ 3:15; ਇਬਰਾਨੀਆਂ ਨੂੰ 4:6; ਜ਼ਬੂਰ 73:26