Monday, February 24, 2014

ਆਤ੍ਮਿਕਤਾ ਦੇ ਅਸੂਲ



                              ਬਾਈਬਲ ਦੇ ਕੁਝ ਵਚਨ ਵਿਸ਼ਾ : ਆਤ੍ਮਿਕਤਾ ਦੇ ਅਸੂਲ
                                              
ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 95:6

ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ
    ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ

ਯਸਾਯਾਹ 26:3

ਯਹੋਵਾਹ ਜੀ, ਤਸੀ ਉਨ੍ਹਾਂ ਲੋਕਾਂ ਨੂੰ,
    ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ
    ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ


ਯੂਹੰਨਾ 14:17

17 ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ

 

ਜ਼ਬੂਰ 119:105

105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ

ਬਿਵਸਥਾ ਸਾਰ 6:5

ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ

 

ਯਹੋਸ਼ੁਆ 22:5

ਪਰ ਉਸ ਬਿਵਸਥਾ ਦਾ ਅਨੁਸਰਣ ਕਰਨਾ ਹਮੇਸ਼ਾ ਯਾਦ ਰੱਖਣਾ ਜਿਹੜੀ ਮੂਸਾ ਨੇ ਤੁਹਾਡੇ ਲਈ ਨਿਰਧਾਰਿਤ ਕੀਤੀ ਹੈ। ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਨੂੰ ਮੰਨਦੇ ਰਹਿਣਾ ਅਤੇ ਉਸਦਾ ਅਨੁਸਰਣ ਕਰਦੇ ਰਹਿਣਾ ਚਾਹੀਦਾ ਅਤੇ ਆਪਣੇ ਤਹੇ ਦਿਲੋਂ ਅਤੇ ਰੂਹ ਤੋਂ ਉਸਦੀ ਸੇਵਾ ਕਰਨੀ ਚਾਹੀਦੀ ਹੈ।

 

ਕੁਲੁੱਸੀਆਂ ਨੂੰ 3:1

 ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ

 

ਕਹਾਉਤਾਂ 3:5

ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ




ਜ਼ਬੂਰ 95:6; ਯਸਾਯਾਹ 26:3; ਯੂਹੰਨਾ 14:17; ਜ਼ਬੂਰ 119:105; ਬਿਵਸਥਾ ਸਾਰ 6:5; ਯਹੋਸ਼ੁਆ 22:5; ਕੁਲੁੱਸੀਆਂ ਨੂੰ 3:1; ਕਹਾਉਤਾਂ 3:5