Monday, February 24, 2014

ਆਤਮਕ ਭੋਜਨ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਭੋਜਨ
                                                   
ਪੰਜਾਬੀ ਮਸੀਹੀ ਸੰਦੇਸ਼
  

1 ਕੁਰਿੰਥੀਆਂ ਨੂੰ 10:3

ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ

 

1 ਪਤਰਸ 2:2

ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ

 

ਇਬਰਾਨੀਆਂ ਨੂੰ 5:12-14

12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

ਯਸਾਯਾਹ 25:6

ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ

ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ

 

ਯਸਾਯਾਹ 55:2

ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ
    ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ?
ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ।
    ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ

 

ਯਿਰਮਿਯਾਹ 3:15

15 ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ

ਹਿਜ਼ਕੀਏਲ 34:14

14 ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ

 

ਯੂਹੰਨਾ 6:51

51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।

 

ਯੂਹੰਨਾ 10:9

ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ

 

1 ਕੁਰਿੰਥੀਆਂ ਨੂੰ 10:4

ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ

 

ਪਰਕਾਸ਼ ਦੀ ਪੋਥੀ 2:7

ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ

 

ਪਰਕਾਸ਼ ਦੀ ਪੋਥੀ 2:17

17 ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ

ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ [a] ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ




1 ਕੁਰਿੰਥੀਆਂ ਨੂੰ 10:3; 1 ਪਤਰਸ 2:2; ਇਬਰਾਨੀਆਂ ਨੂੰ 5:12-14; ਯਸਾਯਾਹ 25:6; ਯਸਾਯਾਹ 55:2; ਯਿਰਮਿਯਾਹ 3:15; ਹਿਜ਼ਕੀਏਲ 34:14; ਯੂਹੰਨਾ 6:51; ਯੂਹੰਨਾ 10:9; 1 ਕੁਰਿੰਥੀਆਂ ਨੂੰ 10:4; ਪਰਕਾਸ਼ ਦੀ ਪੋਥੀ 2:7; ਪਰਕਾਸ਼ ਦੀ ਪੋਥੀ 2:17