Monday, February 24, 2014

ਆਤਮਿਕ ਤੌਰ ਤੇ ਮਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਿਕ ਤੌਰ ਤੇ ਮਰਨਾ
                                               
ਪੰਜਾਬੀ ਮਸੀਹੀ ਸੰਦੇਸ਼



ਪਰਕਾਸ਼ ਦੀ ਪੋਥੀ 3:1

 ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:

ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ

ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ

 

ਅਫ਼ਸੀਆਂ ਨੂੰ 2:1

ਮੌਤ ਤੋਂ ਜੀਵਨ ਵੱਲ

 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ

 

ਅਫ਼ਸੀਆਂ ਨੂੰ 2:5

ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ

 

ਕੁਲੁੱਸੀਆਂ ਨੂੰ 2:13

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ

 

ਰੋਮੀਆਂ ਨੂੰ 8:6

ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ

 

ਰੋਮੀਆਂ ਨੂੰ 8:10

10 ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ

 

ਮੱਤੀ 8:22

22 ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।

 

ਲੂਕਾ 9:60

60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।

 

2 ਕੁਰਿੰਥੀਆਂ ਨੂੰ 4:3

ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ

 

ਯੂਹੰਨਾ 5:25

25 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ

 

ਲੂਕਾ 15:24

24 ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।ਤਾਂ ਸਾਰੇ ਜਸ਼ਨ ਮਨਾਉਣ ਲੱਗੇ

 

ਲੂਕਾ 15:32

32 ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।

 

ਹੋਸ਼ੇਆ 13:1

ਇਸਰਾਏਲ ਆਪਣੀ ਬਰਬਾਦੀ ਦਾ ਖੁਦ ਜਿੰਮੇਵਾਰ ਹੈ

ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ

 

ਰੋਮੀਆਂ ਨੂੰ 7:8

ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ

 

1 ਕੁਰਿੰਥੀਆਂ ਨੂੰ 1:18

ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ

18 ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ

 

1 ਯੂਹੰਨਾ 3:14

14 ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ

 

ਰੋਮੀਆਂ ਨੂੰ 7:10

10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ

 

2 ਕੁਰਿੰਥੀਆਂ ਨੂੰ 3:6

ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ

 

ਯਿਰਮਿਯਾਹ 21:8

ਯਰੂਸ਼ਲਮ ਦੇ ਲੋਕਾਂ ਨੂੰ ਇਹ ਗੱਲਾਂ ਵੀ ਦੱਸੋ। ਯਹੋਵਾਹ ਇਹ ਗੱਲਾਂ ਆਖਦਾ ਹੈ: ‘ਸਮਝ ਲਵੋ ਕਿ ਮੈਂ ਤੁਹਾਨੂੰ ਜੀਣ ਅਤੇ ਮਰਨ ਵਿੱਚਕਾਰ ਚੋਣ ਕਰਨ ਦਿਆਂਗਾ

 

ਰੋਮੀਆਂ ਨੂੰ 7:9

ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ

 

2 ਕੁਰਿੰਥੀਆਂ ਨੂੰ 3:7

ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ

ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ





ਪਰਕਾਸ਼ ਦੀ ਪੋਥੀ 3:1; ਅਫ਼ਸੀਆਂ ਨੂੰ 2:1; ਅਫ਼ਸੀਆਂ ਨੂੰ 2:5; ਕੁਲੁੱਸੀਆਂ ਨੂੰ 2:13; ਰੋਮੀਆਂ ਨੂੰ 8:6; ਰੋਮੀਆਂ ਨੂੰ 8:10; ਮੱਤੀ 8:22; ਲੂਕਾ 9:60; 2 ਕੁਰਿੰਥੀਆਂ ਨੂੰ 4:3; ਯੂਹੰਨਾ 5:25; ਲੂਕਾ 15:24; ਲੂਕਾ 15:32; ਹੋਸ਼ੇਆ 13:1; ਰੋਮੀਆਂ ਨੂੰ 7:8; 1 ਕੁਰਿੰਥੀਆਂ ਨੂੰ 1:18; 1 ਯੂਹੰਨਾ 3:14; ਰੋਮੀਆਂ ਨੂੰ 7:10; 2 ਕੁਰਿੰਥੀਆਂ ਨੂੰ 3:6; ਯਿਰਮਿਯਾਹ 21:8; ਰੋਮੀਆਂ ਨੂੰ 7:9; 2 ਕੁਰਿੰਥੀਆਂ ਨੂੰ 3:7