Thursday, February 20, 2014

ਸ਼ੈਤਾਨ ਦਾ ਵਿਰੋਧ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦਾ ਵਿਰੋਧ ਕਰਨਾ
                                                 ਪੰਜਾਬੀ ਮਸੀਹੀ ਸੰਦੇਸ਼

 

ਅੱਯੂਬ 1:12

12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।

ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ

 

ਅੱਯੂਬ 2:6

ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

ਪਰਕਾਸ਼ ਦੀ ਪੋਥੀ 12:12

12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।

 

ਪਰਕਾਸ਼ ਦੀ ਪੋਥੀ 20:3

ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

ਮੱਤੀ 4:1-11

ਯਿਸੂ ਦਾ ਪਰਤਾਇਆ ਜਾਣਾ

ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।
ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ, ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,
ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
    ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” [a]
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

ਲੂਕਾ 4:1-13

ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ

ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ। ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ

ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।
ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ:
ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।
ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।
ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ:
ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ:
ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ
    ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।
11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!
ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ
    ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’” [a]
13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ

ਯੂਹੰਨਾ 1:5

ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ

 

ਇਬਰਾਨੀਆਂ ਨੂੰ 2:18

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ

 

ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ

 

ਯਾਕੂਬ 4:7

ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ

 

ਲੂਕਾ 10:19

19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ

 

ਰੋਮੀਆਂ ਨੂੰ 6:13

13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ

 

ਅਫ਼ਸੀਆਂ ਨੂੰ 4:26-27

26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ [a] ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ

 

ਅਫ਼ਸੀਆਂ ਨੂੰ 6:11-13

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

 

1 ਪਤਰਸ 5:8-9

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ

 

2 ਪਤਰਸ 3:17

17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ

 

1 ਯੂਹੰਨਾ 2:13-14

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

2 ਥੱਸਲੁਨੀਕੀਆਂ ਨੂੰ 3:3

ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ

 

1 ਯੂਹੰਨਾ 5:18

18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ

 

ਯੂਹੰਨਾ 17:15

15 ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ

 

ਮੱਤੀ 6:13

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ।

ਲੂਕਾ 22:31-32

ਆਪਣਾ ਵਿਸ਼ਵਾਸ ਨਾ ਛੱਡੋ

31 ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ। 32 ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।

 

ਅਫ਼ਸੀਆਂ ਨੂੰ 6:11

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ

 

ਕੁਲੁੱਸੀਆਂ ਨੂੰ 2:15

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ

 

ਯੂਹੰਨਾ 12:31

31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ

 

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਫ਼ਿਲਿੱਪੀਆਂ ਨੂੰ 2:10

10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ,
    ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ

 

ਯਸਾਯਾਹ 45:23

23 ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ

 

ਜ਼ਬੂਰ 118:10-12

10 ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ
    ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।
11 ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ,
    ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।
12 ਮੈਨੂੰ ਦੁਸ਼ਮਣਾਂ ਨੇ ਮਧੂ ਮੱਖੀਆਂ ਵਾਂਗ ਘੇਰਿਆ
    ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ।
ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ

ਮਰਕੁਸ 16:17-18

17 ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ 18 ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।

 

ਲੂਕਾ 10:17

ਸ਼ੈਤਾਨ ਦਾ ਡਿੱਗਣਾ

17 ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।

 

ਰਸੂਲਾਂ ਦੇ ਕਰਤੱਬ 16:18

18 ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ

 

ਰੋਮੀਆਂ ਨੂੰ 8:38-39

38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ

 

2 ਤਿਮੋਥਿਉਸ ਨੂੰ 4:7-8

ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ

 

ਯਾਕੂਬ 1:12

ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ

12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ

 

ਪਰਕਾਸ਼ ਦੀ ਪੋਥੀ 2:7

ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ

 

ਪਰਕਾਸ਼ ਦੀ ਪੋਥੀ 3:5

ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ




ਅੱਯੂਬ 1:12; ਅੱਯੂਬ 2:6; 1 ਕੁਰਿੰਥੀਆਂ ਨੂੰ 10:13; ਪਰਕਾਸ਼ ਦੀ ਪੋਥੀ 12:12; ਪਰਕਾਸ਼ ਦੀ ਪੋਥੀ 20:3; ਮੱਤੀ 4:1-11; ਲੂਕਾ 4:1-13; ਯੂਹੰਨਾ 1:5; ਇਬਰਾਨੀਆਂ ਨੂੰ 2:18; ਇਬਰਾਨੀਆਂ ਨੂੰ 4:15; ਯਾਕੂਬ 4:7; ਲੂਕਾ 10:19; ਰੋਮੀਆਂ ਨੂੰ 6:13; ਅਫ਼ਸੀਆਂ ਨੂੰ 4:26-27; ਅਫ਼ਸੀਆਂ ਨੂੰ 6:11-13; 1 ਪਤਰਸ 5:8-9; 2 ਪਤਰਸ 3:17; 1 ਯੂਹੰਨਾ 2:13-14; 2 ਥੱਸਲੁਨੀਕੀਆਂ ਨੂੰ 3:3; 1 ਯੂਹੰਨਾ 5:18; ਯੂਹੰਨਾ 17:15; ਮੱਤੀ 6:13; ਲੂਕਾ 22:31-32; ਅਫ਼ਸੀਆਂ ਨੂੰ 6:11; ਕੁਲੁੱਸੀਆਂ ਨੂੰ 2:15; ਯੂਹੰਨਾ 12:31; ਪਰਕਾਸ਼ ਦੀ ਪੋਥੀ 12:11; ਫ਼ਿਲਿੱਪੀਆਂ ਨੂੰ 2:10; ਯਸਾਯਾਹ 45:23; ਜ਼ਬੂਰ 118:10-12; ਮਰਕੁਸ 16:17-18; ਲੂਕਾ 10:17; ਰਸੂਲਾਂ ਦੇ ਕਰਤੱਬ 16:18; ਰੋਮੀਆਂ ਨੂੰ 8:38-39; 2 ਤਿਮੋਥਿਉਸ ਨੂੰ 4:7-8; ਯਾਕੂਬ 1:12; ਪਰਕਾਸ਼ ਦੀ ਪੋਥੀ 2:7; ਪਰਕਾਸ਼ ਦੀ ਪੋਥੀ 3:5