Thursday, February 20, 2014

ਜ਼ੁਲਮ ਦਾ ਸੁਭਾਅ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਜ਼ੁਲਮ ਦਾ ਸੁਭਾਅ
                                                 ਪੰਜਾਬੀ ਮਸੀਹ ਸੰਦੇਸ਼

 ਜ਼ਬੂਰ 10:2

ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ
    ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ

 

ਆਮੋਸ 1:6

ਫ਼ਲਿਸਤੀਆਂ ਲਈ ਸਜ਼ਾ

ਯਹੋਵਾਹ ਨੇ ਇਹ ਆਖਿਆ: ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ਲੈ ਗਏ

 

ਆਮੋਸ 2:1

ਮੋਆਬ ਲਈ ਸਜ਼ਾ

 ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ

 

ਹਬਕੱੂਕ 1:6-11

ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ

10 ਉਹ ਦੂਜੇ ਰਾਜਾਂ ਦੇ ਪਾਤਸ਼ਾਹਾਂ ਦਾ ਮਖੌਲ ਉਡਾਉਣਗੇ। ਓਪਰੇ ਸ਼ਾਸਕ ਉੱਪਰ ਉਹ ਠਠ੍ਠਾ ਕਰਣਗੇ। ਕਸਦੀ ਲੋਕ ਸੈਨਿਕ ਉੱਚੀਆਂ ਤੇ ਮਜ਼ਬੂਤ ਦੀਵਾਰਾਂ ਵਾਲੇ ਸ਼ਹਿਰਾਂ ਉੱਪਰ ਹਾਸਾ ਕਰਣਗੇ। ਉਹ ਮਿੱਟੀ ਦੀਆਂ ਕਚ੍ਚੀਆਂ ਸੜਕਾਂ ਬਣਾਕੇ ਆਰਾਮ ਨਾਲ ਦੀਵਾਰਾਂ ਦੇ ਉੱਪਰ ਚਢ਼ਕੇ ਸ਼ਹਿਰਾਂ ਨੂੰ ਹਰਾ ਦੇਣਗੇ 11 ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।

 

ਪਰਕਾਸ਼ ਦੀ ਪੋਥੀ 6:8

ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ

 

ਪਰਕਾਸ਼ ਦੀ ਪੋਥੀ 9:7-10

ਟਿੱਡੀਆਂ ਉਨ੍ਹਾਂ ਘੋੜਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁੱਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲੱਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ ਉਨ੍ਹਾਂ ਦੀਆਂ ਛਾਤੀਆਂ ਲੋਹੇ ਦੀਆਂ ਢਾਲਾਂ ਵਰਗੀਆਂ ਨਜ਼ਰ ਆਈਆਂ। ਉਨ੍ਹਾਂ ਦੇ ਖੰਭਾਂ ਤੋਂ ਇੱਕ ਅਵਾਜ਼ ਪੈਦਾ ਹੋਈ ਜਿਵੇਂ ਕਿ ਬਹੁਤ ਸਾਰੇ ਘੋੜੇ ਅਤੇ ਰੱਥ ਯੁੱਧ ਵਿੱਚ ਭੱਜ ਰਹੇ ਹੋਣ 10 ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗਣ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ

 

ਉਤਪਤ 3:15

15 ਮੈਂ ਤੈਨੂੰ ਅਤੇ ਔਰਤ ਨੂੰ ਇੱਕ
    ਦੂਜੇ ਦੇ ਦੁਸ਼ਮਣ ਬਣਾ ਦਿਆਂਗਾ।
ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ
    ਦੂਜੇ ਦੇ ਦੁਸ਼ਮਣ ਹੋਣਗੇ।
ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ,
    ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।

ਅੱਯੂਬ 2:6-7

ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।

ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ

 

ਜ਼ਕਰਯਾਹ 3:1

ਪਰਧਾਨ ਜਾਜਕ

 ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ

 

ਲੂਕਾ 22:3-4

ਯਹੂਦਾ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਉਂਦਾ ਹੈ

ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਯੂਹੰਨਾ 15:18

ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ

18 ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ

 

1 ਯੂਹੰਨਾ 3:13

13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ

 

ਮਰਕੁਸ 12:7

ਪਰ ਕਿਸਾਨਾਂ ਨੇ ਆਪਸ ਵਿੱਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸ ਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।

 

ਯੂਹੰਨਾ 5:18

18 ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!

 

ਯੂਹੰਨਾ 15:19

19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ

 

ਯੂਹੰਨਾ 17:14

14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ

 

ਰਸੂਲਾਂ ਦੇ ਕਰਤੱਬ 14:22

22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

 

1 ਥੱਸਲੁਨੀਕੀਆਂ ਨੂੰ 2:14-15

14 ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ 15 ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ

 

1 ਯੂਹੰਨਾ 3:1

ਅਸੀਂ ਪਰਮੇਸ਼ੁਰ ਦੇ ਬੱਚੇ ਹਾਂ

 ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ

 

ਮਰਕੁਸ 13:9

ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ

 

1 ਰਾਜਿਆਂ 19:2

ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।

 

ਨਹਮਯਾਹ 6:1

ਹੋਰ ਸਮੱਸਿਆਵਾਂ

 ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ

 

ਜ਼ਬੂਰ 119:161

ਸ਼ੀਨ

161 ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ।
    ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ

ਯਿਰਮਿਯਾਹ 38:6

ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ

 

ਦਾਨੀਏਲ 3:13-17

13 ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ 14 ਅਤੇ ਨਬੂਕਦਨੱਸਰ ਨੇ ਉਨ੍ਹਾਂ ਆਦਮੀਆਂ ਨੂੰ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਕੀ ਇਹ ਗੱਲ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ? ਅਤੇ ਕੀ ਇਹ ਸੱਚ ਹੈ ਕਿ ਤੁਸੀਂ ਉਸ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਪਾਸਨਾ ਨਹੀਂ ਕਰਦੇ, ਜਿਸ ਨੂੰ ਮੈਂ ਸਥਾਪਿਤ ਕੀਤਾ ਹੈ? 15 ਹੁਣ, ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੀਆਂ ਅਤੇ ਛੋਟੀਆਂ ਰਬਾਬਾਂ ਅਤੇ ਬੈਗਪਾਈਆਂ ਅਤੇ ਹੋਰ ਦੂਸਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਜੇ ਤੁਸੀਂ ਉਸ ਬੁੱਤ ਦੀ ਉਪਾਸਨਾ ਕਰਨ ਲਈ ਤਿਆਰ ਹੋ ਜਿਸ ਨੂੰ ਮੈਂ ਬਣਾਇਆ ਹੈ ਤਾਂ ਇਹ ਚੰਗੀ ਗੱਲ ਹੋਵੇਗੀ। ਪਰ ਜੇ ਤੁਸੀਂ ਇਸਦੀ ਉਪਾਸਨਾ ਨਹੀਂ ਕਰੋਂਗੇ, ਤਾਂ ਤੁਹਾਨੂੰ ਬਹੁਤ ਛੇਤੀ ਹੀ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। ਫ਼ੇਰ ਕੋਈ ਵੀ ਦੇਵਤਾ ਤੁਹਾਨੂੰ ਮੇਰੀ ਸ਼ਕਤੀ ਤੋਂ ਬਚਾ ਨਹੀਂ ਸੱਕੇਗਾ!

16 ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ! 17 ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ

 

ਮੱਤੀ 10:17

17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ

 

ਰਸੂਲਾਂ ਦੇ ਕਰਤੱਬ 12:1-3

ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ

 ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ। ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ, ਤੰ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ

 

1 ਥੱਸਲੁਨੀਕੀਆਂ ਨੂੰ 2:13-16

13 ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ 14 ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ 15 ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ 16 ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸੱਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ

 

ਯਿਰਮਿਯਾਹ 26:8

ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!

 

ਆਮੋਸ 7:12-13

12 ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ 13 ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।

 

ਮੱਤੀ 23:34-37

34 ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ

35 ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ 36 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ

ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ

37 ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ

 

ਰਸੂਲਾਂ ਦੇ ਕਰਤੱਬ 4:27-29

27 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ 28 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ 29 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ

 

ਰਸੂਲਾਂ ਦੇ ਕਰਤੱਬ 5:17-18

ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ

17 ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ। 18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ

 

ਰਸੂਲਾਂ ਦੇ ਕਰਤੱਬ 22:4

ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ

 

ਪਰਕਾਸ਼ ਦੀ ਪੋਥੀ 13:7

ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ

 

ਪਰਕਾਸ਼ ਦੀ ਪੋਥੀ 17:6

ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਵਿਸ਼ਵਾਸ ਪ੍ਰਗਟ ਕੀਤੀ ਸੀ

ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ

ਮੱਤੀ 10:36

35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:

ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।

 

ਮੀਕਾਹ 7:6

ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
    ਘਰ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
    ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ

 

ਉਤਪਤ 4:8

ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “, ਖੇਤ ਵਿੱਚ ਚੱਲੀਏ।ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ

 

ਮੱਤੀ 10:21

21 ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ

 

ਮਰਕੁਸ 3:21

21 ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ

 

ਗਲਾਤੀਆਂ ਨੂੰ 4:29

28-29 ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ

 

2 ਕੁਰਿੰਥੀਆਂ ਨੂੰ 12:10

10 ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ

 

1 ਸਮੂਏਲ 24:14

14 ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?

 

ਜ਼ਬੂਰ 59:1-4

ਨਿਰਦੇਸ਼ਕ ਲਈ: “ਬਰਬਾਦ ਨਾ ਕਰੋਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ

ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ।
    ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ
    ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ,
    ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ।
    ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ
    ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?

ਜ਼ਬੂਰ 64:1-4

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ

ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ।
    ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ
    ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।
ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ
    ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।
ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ
    ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ

2 ਕੁਰਿੰਥੀਆਂ ਨੂੰ 4:8-12

ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ 10 ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ 11 ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ 12 ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ

 

2 ਕੁਰਿੰਥੀਆਂ ਨੂੰ 11:23-26

23 ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ

24 ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ 25 ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ 26 ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ

ਇਬਰਾਨੀਆਂ ਨੂੰ 11:32-38

32 ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋੜ ਹੈ? ਤੁਹਾਨੂੰ ਗਿਦਾਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ 33 ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ 34 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ 35 ਜਿਹੜੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਜਿਵਾਲੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਜਿਵਾਲ ਕੇ ਬਿਹਤਰ ਜੀਵਨ ਪ੍ਰਾਪਤ ਹੋ ਸੱਕੇ 36 ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ 37 ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ 38 ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ

 

2 ਤਿਮੋਥਿਉਸ ਨੂੰ 3:12

12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ

 

ਮੱਤੀ 13:21

21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ

 

ਮਰਕੁਸ 10:29-30

29 ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ 30 ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ





ਜ਼ਬੂਰ 10:2; ਆਮੋਸ 1:6; ਆਮੋਸ 2:1; ਹਬਕੱੂਕ 1:6-11; ਪਰਕਾਸ਼ ਦੀ ਪੋਥੀ 6:8; ਪਰਕਾਸ਼ ਦੀ ਪੋਥੀ 9:7-10; ਉਤਪਤ 3:15; ਅੱਯੂਬ 2:6-7; ਜ਼ਕਰਯਾਹ 3:1; ਲੂਕਾ 22:3-4; 1 ਪਤਰਸ 5:8; ਪਰਕਾਸ਼ ਦੀ ਪੋਥੀ 2:10; ਯੂਹੰਨਾ 15:18; 1 ਯੂਹੰਨਾ 3:13; ਮਰਕੁਸ 12:7; ਯੂਹੰਨਾ 5:18; ਯੂਹੰਨਾ 15:19; ਯੂਹੰਨਾ 17:14; ਰਸੂਲਾਂ ਦੇ ਕਰਤੱਬ 14:22; 1 ਥੱਸਲੁਨੀਕੀਆਂ ਨੂੰ 2:14-15; 1 ਯੂਹੰਨਾ 3:1; ਮਰਕੁਸ 13:9; 1 ਰਾਜਿਆਂ 19:2; ਨਹਮਯਾਹ 6:1; ਜ਼ਬੂਰ 119:161; ਯਿਰਮਿਯਾਹ 38:6; ਦਾਨੀਏਲ 3:13-17; ਮੱਤੀ 10:17; ਰਸੂਲਾਂ ਦੇ ਕਰਤੱਬ 12:1-3; 1 ਥੱਸਲੁਨੀਕੀਆਂ ਨੂੰ 2:13-16; ਯਿਰਮਿਯਾਹ 26:8; ਆਮੋਸ 7:12-13; ਮੱਤੀ 23:34-37; ਰਸੂਲਾਂ ਦੇ ਕਰਤੱਬ 4:27-29; ਰਸੂਲਾਂ ਦੇ ਕਰਤੱਬ 5:17-18; ਰਸੂਲਾਂ ਦੇ ਕਰਤੱਬ 22:4; ਪਰਕਾਸ਼ ਦੀ ਪੋਥੀ 13:7; ਪਰਕਾਸ਼ ਦੀ ਪੋਥੀ 17:6; ਮੱਤੀ 10:36; ਮੀਕਾਹ 7:6; ਉਤਪਤ 4:8; ਮੱਤੀ 10:21; ਮਰਕੁਸ 3:21; ਗਲਾਤੀਆਂ ਨੂੰ 4:29; 2 ਕੁਰਿੰਥੀਆਂ ਨੂੰ 12:10; 1 ਸਮੂਏਲ 24:14; ਜ਼ਬੂਰ 59:1-4; ਜ਼ਬੂਰ 64:1-4; 2 ਕੁਰਿੰਥੀਆਂ ਨੂੰ 4:8-12; 2 ਕੁਰਿੰਥੀਆਂ ਨੂੰ 11:23-26; ਇਬਰਾਨੀਆਂ ਨੂੰ 11:32-38; 2 ਤਿਮੋਥਿਉਸ ਨੂੰ 3:12; ਮੱਤੀ 13:21; ਮਰਕੁਸ 10:29-30