Monday, February 24, 2014

ਆਤਮਕ ਸੁਗਾਤਾਂ ਦੀ ਵਿਭਿੰਨਤਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁਗਾਤਾਂ ਦੀ ਵਿਭਿੰਨਤਾ
                                         
ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 12:4-6

ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ

 

ਰੋਮੀਆਂ ਨੂੰ 12:6-8

ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ

 

1 ਕੁਰਿੰਥੀਆਂ ਨੂੰ 7:7-17

ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ

ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ
10 ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ 11 ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ
12 ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸੱਕਦਾ ਹੈ ਜੋ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਦੇ ਨਾਲ ਰਹਿਣ ਦੀ ਇੱਛੁਕ ਹੈ, ਤਾਂ ਆਦਮੀ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ 13 ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਕਰ ਸੱਕਦੀ ਹੈ ਜਿਹੜਾ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ 14 ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ
15 ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ 16 ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ

ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ

17 ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ

 

1 ਕੁਰਿੰਥੀਆਂ ਨੂੰ 12:8-11

ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ 10 ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ 11 ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ

 

ਅਫ਼ਸੀਆਂ ਨੂੰ 4:11

11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ

 

ਇਬਰਾਨੀਆਂ ਨੂੰ 2:4

ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ

 

1 ਪਤਰਸ 4:10-11

10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ 11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ




1 ਕੁਰਿੰਥੀਆਂ ਨੂੰ 12:4-6; ਰੋਮੀਆਂ ਨੂੰ 12:6-8; 1 ਕੁਰਿੰਥੀਆਂ ਨੂੰ 7:7-17; 1 ਕੁਰਿੰਥੀਆਂ ਨੂੰ 12:8-11; ਅਫ਼ਸੀਆਂ ਨੂੰ 4:11; ਇਬਰਾਨੀਆਂ ਨੂੰ 2:4; 1 ਪਤਰਸ 4:10-11