Thursday, February 20, 2014

ਮਸੀਹੀ ਲੋਕਾਂ ਦੀ ਜ਼ੁਲਮ ਪ੍ਰਤੀ ਪ੍ਰ੍ਤੀਕਿਰ੍ਯਾ


                       ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਲੋਕਾਂ ਦੀ ਜ਼ੁਲਮ ਪ੍ਰਤੀ ਪ੍ਰ੍ਤੀਕਿਰ੍ਯਾ
                                                  
ਪੰਜਾਬੀ ਮਸੀਹੀ ਸੰਦੇਸ਼


1 ਪਤਰਸ 4:19

19 ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ

 

1 ਕੁਰਿੰਥੀਆਂ ਨੂੰ 4:12

12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ

 

ਮੱਤੀ 5:12

12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ

 

1 ਪਤਰਸ 4:13

13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ

 

1 ਪਤਰਸ 4:16

16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ

 

ਜ਼ਬੂਰ 7:1

 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ।
    ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ

 

ਜ਼ਬੂਰ 119:86

86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ
    ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ
    ਮੇਰੀ ਮਦਦ ਕਰੋ

 

ਮੱਤੀ 5:44

44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ

 

ਰੋਮੀਆਂ ਨੂੰ 12:14

14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ




1 ਪਤਰਸ 4:19; 1 ਕੁਰਿੰਥੀਆਂ ਨੂੰ 4:12; ਮੱਤੀ 5:12; 1 ਪਤਰਸ 4:13; 1 ਪਤਰਸ 4:16; ਜ਼ਬੂਰ 7:1; ਜ਼ਬੂਰ 119:86; ਮੱਤੀ 5:44; ਰੋਮੀਆਂ ਨੂੰ 12:14