Thursday, February 20, 2014

ਯਿਸੂ ਤੇ ਜ਼ੁਲਮ



                                      ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਤੇ ਜ਼ੁਲਮ
                                                  
ਪੰਜਾਬੀ ਮਸੀਹੀ ਸੰਦੇਸ਼


ਲੂਕਾ 4:29

29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ

 

ਲੂਕਾ 23:11

11 ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ

 

ਯੂਹੰਨਾ 5:16

16 ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ

 

ਯੂਹੰਨਾ 7:1

ਯਿਸੂ ਅਤੇ ਉਸ ਦੇ ਭਰਾ

ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ

 

ਯੂਹੰਨਾ 8:37

37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ

 

ਯੂਹੰਨਾ 10:39

39 ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ



ਲੂਕਾ 4:29; ਲੂਕਾ 23:11; ਯੂਹੰਨਾ 5:16; ਯੂਹੰਨਾ 7:1; ਯੂਹੰਨਾ 8:37; ਯੂਹੰਨਾ 10:39