Monday, February 24, 2014

ਆਤਮਕ ਵਿਕਾਸ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਵਿਕਾਸ
                                               
ਪੰਜਾਬੀ ਮਸੀਹੀ ਸੰਦੇਸ਼

2 ਕੁਰਿੰਥੀਆਂ ਨੂੰ 9:10

10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ

 

ਅਫ਼ਸੀਆਂ ਨੂੰ 4:15

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

ਕੁਲੁੱਸੀਆਂ ਨੂੰ 1:10

10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;

 

1 ਥੱਸਲੁਨੀਕੀਆਂ ਨੂੰ 3:12

12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ

 

1 ਥੱਸਲੁਨੀਕੀਆਂ ਨੂੰ 4:10

10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ

 

ਇਬਰਾਨੀਆਂ ਨੂੰ 6:1

 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ

 

1 ਪਤਰਸ 2:2

ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ

 

2 ਪਤਰਸ 1:5

ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;

 

2 ਪਤਰਸ 1:6

ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;

 

2 ਪਤਰਸ 3:18

18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ

 

1 ਸਮੂਏਲ 2:26

26 ਸਮੂਏਲ ਵੱਡਾ ਹੁੰਦਾ ਗਿਆ ਅਤੇ ਉਹ ਪਰਮੇਸ਼ੁਰ ਤੋਂ ਅਤੇ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰ ਰਿਹਾ ਸੀ


ਲੂਕਾ 1:80

80 ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ

 

ਲੂਕਾ 2:40

40 ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ

 

ਲੂਕਾ 2:52

52 ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ

 

ਰਸੂਲਾਂ ਦੇ ਕਰਤੱਬ 9:22

22 ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ

 

2 ਥੱਸਲੁਨੀਕੀਆਂ ਨੂੰ 1:3

ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ



2 ਕੁਰਿੰਥੀਆਂ ਨੂੰ 9:10; ਅਫ਼ਸੀਆਂ ਨੂੰ 4:15; ਕੁਲੁੱਸੀਆਂ ਨੂੰ 1:10; 1 ਥੱਸਲੁਨੀਕੀਆਂ ਨੂੰ 3:12; 1 ਥੱਸਲੁਨੀਕੀਆਂ ਨੂੰ 4:10; ਇਬਰਾਨੀਆਂ ਨੂੰ 6:1; 1 ਪਤਰਸ 2:2; 2 ਪਤਰਸ 1:5; 2 ਪਤਰਸ 1:6; 2 ਪਤਰਸ 3:18; 1 ਸਮੂਏਲ 2:26; ਲੂਕਾ 1:80; ਲੂਕਾ 2:40; ਲੂਕਾ 2:52; ਰਸੂਲਾਂ ਦੇ ਕਰਤੱਬ 9:22; 2 ਥੱਸਲੁਨੀਕੀਆਂ ਨੂੰ 1:3