Thursday, February 20, 2014

ਪੌਲੁਸ ਰਸੂਲ ਤੇ ਜ਼ੁਲਮ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪੌਲੁਸ ਰਸੂਲ ਤੇ ਜ਼ੁਲਮ
                                                 ਪੰਜਾਬੀ ਮਸੀਹੀ ਸੰਦੇਸ਼

 

ਰਸੂਲਾਂ ਦੇ ਕਰਤੱਬ 9:29

29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ

 

ਰਸੂਲਾਂ ਦੇ ਕਰਤੱਬ 13:50

50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ

 

ਰਸੂਲਾਂ ਦੇ ਕਰਤੱਬ 14:5

ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ


ਰਸੂਲਾਂ ਦੇ ਕਰਤੱਬ 14:19

19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ

 

ਰਸੂਲਾਂ ਦੇ ਕਰਤੱਬ 16:22

22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ

 

ਰਸੂਲਾਂ ਦੇ ਕਰਤੱਬ 18:12

ਪੌਲੁਸ ਨੂੰ ਗਾਲੀਓ ਅੱਗੇ ਪੇਸ਼ ਕੀਤਾ ਗਿਆ

12 ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,

 

ਰਸੂਲਾਂ ਦੇ ਕਰਤੱਬ 21:36

36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।

 

ਰਸੂਲਾਂ ਦੇ ਕਰਤੱਬ 22:22

22 ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।

 

ਰਸੂਲਾਂ ਦੇ ਕਰਤੱਬ 23:10

10 ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ

 

1 ਕੁਰਿੰਥੀਆਂ ਨੂੰ 4:12

12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ

 

2 ਕੁਰਿੰਥੀਆਂ ਨੂੰ 4:9

ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ

 

2 ਕੁਰਿੰਥੀਆਂ ਨੂੰ 11:24

24 ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ

 

2 ਤਿਮੋਥਿਉਸ ਨੂੰ 2:9

ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ

 

2 ਤਿਮੋਥਿਉਸ ਨੂੰ 3:11

11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ



ਰਸੂਲਾਂ ਦੇ ਕਰਤੱਬ 9:29; ਰਸੂਲਾਂ ਦੇ ਕਰਤੱਬ 13:50; ਰਸੂਲਾਂ ਦੇ ਕਰਤੱਬ 14:5; ਰਸੂਲਾਂ ਦੇ ਕਰਤੱਬ 14:19; ਰਸੂਲਾਂ ਦੇ ਕਰਤੱਬ 16:22; ਰਸੂਲਾਂ ਦੇ ਕਰਤੱਬ 18:12; ਰਸੂਲਾਂ ਦੇ ਕਰਤੱਬ 21:36; ਰਸੂਲਾਂ ਦੇ ਕਰਤੱਬ 22:22; ਰਸੂਲਾਂ ਦੇ ਕਰਤੱਬ 23:10; 1 ਕੁਰਿੰਥੀਆਂ ਨੂੰ 4:12; 2 ਕੁਰਿੰਥੀਆਂ ਨੂੰ 4:9; 2 ਕੁਰਿੰਥੀਆਂ ਨੂੰ 11:24; 2 ਤਿਮੋਥਿਉਸ ਨੂੰ 2:9; 2 ਤਿਮੋਥਿਉਸ ਨੂੰ 3:11