Monday, February 24, 2014

ਆਤਮਕ ਬਚਪਨਾ


                                    ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਬਚਪਨਾ
                                                 
ਪੰਜਾਬੀ ਮਸੀਹੀ ਸੰਦੇਸ਼



1 ਕੁਰਿੰਥੀਆਂ ਨੂੰ 3:1

ਮਨੁੱਖਾਂ ਦਾ ਅਨੁਸਰਣ ਕਰਨਾ ਗਲਤ ਹੈ

 ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ

 

ਇਬਰਾਨੀਆਂ ਨੂੰ 5:11-14

ਗਿਰਾਵਟ ਦੇ ਖਿਲਾਫ਼ ਚਿਤਾਵਨੀ

11 ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ। 12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

1 ਕੁਰਿੰਥੀਆਂ ਨੂੰ 3:2

ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ

 

1 ਕੁਰਿੰਥੀਆਂ ਨੂੰ 14:20

20 ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ

 

ਗਲਾਤੀਆਂ ਨੂੰ 4:1

 ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵੱਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ

 

ਗਲਾਤੀਆਂ ਨੂੰ 4:2

ਕਿਉਂ? ਕਿਉਂ ਕਿ ਉਸ ਦੇ ਬਚਪਨੇ ਵੇਲੇ, ਉਸ ਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਿਤ ਉਮਰ ਵਿੱਚ ਪਹੁੰਚਦਾ ਹੈ, ਉਹ ਆਜ਼ਾਦ ਹੋ ਜਾਂਦਾ ਹੈ

 

ਗਲਾਤੀਆਂ ਨੂੰ 4:3

ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ

 

ਅਫ਼ਸੀਆਂ ਨੂੰ 4:14

14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ

 

ਇਬਰਾਨੀਆਂ ਨੂੰ 5:12

12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ

 

1 ਪਤਰਸ 2:2

ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ

 

ਕਹਾਉਤਾਂ 9:6

ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।

 

1 ਕੁਰਿੰਥੀਆਂ ਨੂੰ 3:3

ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ

 

ਪਰਕਾਸ਼ ਦੀ ਪੋਥੀ 3:8

ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ




1 ਕੁਰਿੰਥੀਆਂ ਨੂੰ 3:1; ਇਬਰਾਨੀਆਂ ਨੂੰ 5:11-14; 1 ਕੁਰਿੰਥੀਆਂ ਨੂੰ 3:2; 1 ਕੁਰਿੰਥੀਆਂ ਨੂੰ 14:20; ਗਲਾਤੀਆਂ ਨੂੰ 4:1; ਗਲਾਤੀਆਂ ਨੂੰ 4:2; ਗਲਾਤੀਆਂ ਨੂੰ 4:3; ਅਫ਼ਸੀਆਂ ਨੂੰ 4:14; ਇਬਰਾਨੀਆਂ ਨੂੰ 5:12; 1 ਪਤਰਸ 2:2; ਕਹਾਉਤਾਂ 9:6; 1 ਕੁਰਿੰਥੀਆਂ ਨੂੰ 3:3; ਪਰਕਾਸ਼ ਦੀ ਪੋਥੀ 3:8