Thursday, February 20, 2014

ਦੁਸ਼ਟਆਤਮਾ ਦਾ ਪ੍ਰਵੇਸ਼


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਦੁਸ਼ਟਆਤਮਾ ਦਾ  ਪ੍ਰਵੇਸ਼
                                                  
ਪੰਜਾਬੀ ਮਸੀਹੀ ਸੰਦੇਸ਼

ਲੂਕਾ 11:26

26 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।

 

ਲੂਕਾ 8:30

30 ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?

ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ

 

ਮਰਕੁਸ 5:13

13 ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ

 

ਮੱਤੀ 12:45

45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।

 

ਮਰਕੁਸ 5:12-13

12 ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। 13 ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ

 

ਮੱਤੀ 8:32

32 ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ

 

ਮਰਕੁਸ 9:25

25 ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।

 

ਲੂਕਾ 22:3

ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ

 

ਯੂਹੰਨਾ 13:27

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।



ਲੂਕਾ 11:26; ਲੂਕਾ 8:30; ਮਰਕੁਸ 5:13; ਮੱਤੀ 12:45; ਮਰਕੁਸ 5:12-13; ਮੱਤੀ 8:32; ਮਰਕੁਸ 9:25; ਲੂਕਾ 22:3; ਯੂਹੰਨਾ 13:27