Wednesday, February 12, 2014

ਮੁਕਤੀ, ਮੁਫ਼ਤ ਦਾਤ ਦੇ ਰੂਪ ਵਿੱਚ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਕਤੀ, ਮੁਫ਼ਤ ਦਾਤ ਦੇ ਰੂਪ ਵਿੱਚ
                                                           ਪੰਜਾਬੀ ਮਸੀਹੀ ਸੰਦੇਸ਼
                    

ਯੂਹੰਨਾ 3:16
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ

ਯੂਹੰਨਾ 4:10
10 ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।

ਰੋਮੀਆਂ ਨੂੰ 5:15
15 ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ

ਰੋਮੀਆਂ ਨੂੰ 6:23
23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ

ਰੋਮੀਆਂ ਨੂੰ 8:32
32 ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ

2 ਕੁਰਿੰਥੀਆਂ ਨੂੰ 9:15
15 ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ

ਅਫ਼ਸੀਆਂ ਨੂੰ 2:8
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ



ਯੂਹੰਨਾ 3:16; ਯੂਹੰਨਾ 4:10; ਰੋਮੀਆਂ ਨੂੰ 5:15; ਰੋਮੀਆਂ ਨੂੰ 6:23; ਰੋਮੀਆਂ ਨੂੰ 8:32; 2 ਕੁਰਿੰਥੀਆਂ ਨੂੰ 9:15; ਅਫ਼ਸੀਆਂ ਨੂੰ 2:8